ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਖੇਤੀਬਾੜੀ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪਟਨਾ ਵਿੱਚ ਹਾੜੀ ਵਰਕਸ਼ਾਪ ਅਤੇ ਖੇਤੀਬਾੜੀ ਸਲਾਹਕਾਰ ਸੰਵਾਦ ਦਾ ਸੰਬੋਧਨ ਕੀਤਾ


“ਖੇਤੀਬਾੜੀ ਭਾਰਤ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਇਸਦੀ ਆਤਮਾ ਹਨ”: ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

“ਸਰਕਾਰ ਨੇ ਖੇਤੀਬਾੜੀ ਸਲਾਹਕਾਰਾਂ ਦੀ ਜ਼ਰੂਰਤ ਅਤੇ ਮੁੱਲ ਦੋਵਾਂ ਨੂੰ ਪਛਾਣਿਆ ਹੈ, ਅਤੇ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਵਚਨਬੱਧ ਹੈ”: ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

“ਭਾਰਤ ਆਪਣੇ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ ਹੈ, ‘ਰਾਸ਼ਟਰ ਪਹਿਲਾਂ, ਹਮੇਸ਼ਾ”: ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

Posted On: 04 OCT 2025 6:11PM by PIB Chandigarh

ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਬਿਹਾਰ  ਦੇ ਆਪਣੇ ਦੌਰੇ ਦੌਰਾਨ ਪਟਨਾ ਵਿੱਚ ਆਯੋਜਿਤ ਹਾੜੀ ਵਰਕਸ਼ਾਪ ਅਤੇ ਖੇਤੀਬਾੜੀ ਸਲਾਹਕਾਰ ਸੰਵਾਦ ਵਿੱਚ ਹਿੱਸਾ ਲਿਆ।

ਇਸ ਸਮਾਗਮ ਵਿੱਚ ਖੇਤੀਬਾੜੀ ਵਿਗਿਆਨੀਆਂ, ਸਲਾਹਕਾਰਾਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਚੌਹਾਨ ਨੇ ਕਿਹਾ, "ਖੇਤੀਬਾੜੀ ਭਾਰਤ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ, ਅਤੇ ਕਿਸਾਨ ਇਸਦੀ ਆਤਮਾ ਹਨ। ਕਿਸਾਨਾਂ ਦੀ ਸੇਵਾ ਕਰਨਾ ਮੇਰੇ ਲਈ ਪਰਮਾਤਮਾ ਦੀ ਪੂਜਾ ਕਰਨ ਦੇ ਸਮਾਨ ਹੈ।"

ਭਾਰਤ ਦੇ ਖੇਤੀਬਾੜੀ ਪਰਿਵਰਤਨ ਨੂੰ ਯਾਦ ਕਰਦੇ ਹੋਏ, ਕੇਂਦਰੀ ਮੰਤਰੀ ਨੇ ਕਿਹਾ, "ਇੱਕ ਸਮਾਂ ਸੀ ਜਦੋਂ ਭਾਰਤ ਪੀਐਲ-480 ਪ੍ਰੋਗਰਾਮ ਦੇ ਤਹਿਤ ਅਮਰੀਕਾ ਤੋਂ ਲਾਲ ਕਣਕ ਆਯਾਤ ਕਰਦਾ ਸੀ। ਅੱਜ, ਸਾਡੇ ਅਨਾਜ ਭੰਡਾਰ ਕਣਕ ਅਤੇ ਚੌਲਾਂ ਨਾਲ ਭਰੇ ਹੋਏ ਹਨ, ਅਤੇ ਭਾਰਤ ਦੂਜੇ ਦੇਸ਼ਾਂ ਨੂੰ ਅਨਾਜ ਨਿਰਯਾਤ ਕਰਨ ਦੀ ਸਥਿਤੀ ਵਿੱਚ ਹੈ।" ਉਨ੍ਹਾਂ ਨੇ ਇਸ ਤਰੱਕੀ ਦਾ ਕ੍ਰੈਡਿਟ ਕਿਸਾਨਾਂ ਦੇ ਅਣਥੱਕ ਯਤਨਾਂ ਅਤੇ ਖੇਤੀਬਾੜੀ ਸਲਾਹਕਾਰਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਦਿੱਤਾ।

ਖੇਤੀਬਾੜੀ ਸਲਾਹਕਾਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਚੌਹਾਨ ਨੇ ਕਿਹਾ ਕਿ ਉਨ੍ਹਾਂ ਤੋਂ ਬਿਨਾਂ, ਖੋਜ ਪ੍ਰਯੋਗਸ਼ਾਲਾਵਾਂ ਦੀਆਂ ਪ੍ਰਾਪਤੀਆਂ ਕਦੇ ਵੀ ਜ਼ਮੀਨੀ ਪੱਧਰ 'ਤੇ ਨਹੀਂ ਪਹੁੰਚ ਸਕਦੀਆਂ। ਉਨ੍ਹਾਂ ਕਿਹਾ "ਸਰਕਾਰ ਨੇ ਖੇਤੀਬਾੜੀ ਸਲਾਹਕਾਰਾਂ ਦੀ ਜ਼ਰੂਰਤ ਅਤੇ ਮੁੱਲ ਦੋਵਾਂ ਨੂੰ ਪਛਾਣਿਆ ਹੈ, ਅਤੇ ਉਨ੍ਹਾਂ ਦੇ ਸਨਮਾਨ ਅਤੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ,"

ਦਾਲਾਂ ਅਤੇ ਮੱਕੀ ਦੇ ਉਤਪਾਦਨ ਵਿੱਚ ਬਿਹਾਰ ਦੀ ਸੰਭਾਵਨਾ ਨੂੰ ਉਜਾਗਰ ਕਰਦੇ ਹੋਏ, ਕੇਂਦਰੀ ਮੰਤਰੀ ਨੇ ਕਿਹਾ, "ਦਾਲਾਂ ਮਿਸ਼ਨ ਰਾਹੀਂ, ਭਾਰਤ ਦਾਲਾਂ ਦੇ ਉਤਪਾਦਨ ਵਿੱਚ ਸਵੈ-ਨਿਰਭਰਤਾ ਪ੍ਰਾਪਤ ਕਰੇਗਾ, ਅਤੇ ਖੇਤੀਬਾੜੀ ਸਲਾਹਕਾਰ ਇਸ ਯਤਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।" ਉਨ੍ਹਾਂ ਨੇ ਕੇਂਦਰੀ ਕੈਬਨਿਟ ਦੁਆਰਾ ਪ੍ਰਵਾਨਿਤ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਹਾਲ ਹੀ ਵਿੱਚ ਕੀਤੇ ਵਾਧੇ ਦਾ ਵੀ ਹਵਾਲਾ ਦਿੱਤਾ।

ਪ੍ਰੋਗਰਾਮ ਦੌਰਾਨ, ਸ਼੍ਰੀ ਚੌਹਾਨ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਘੱਟ ਉਤਪਾਦਕਤਾ ਵਾਲੇ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਹੈ, ਜਿਸ ਵਿੱਚ ਬਿਹਾਰ ਦੇ ਕਈ ਜ਼ਿਲ੍ਹੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ, "ਇਸ ਯੋਜਨਾ ਦੇ ਤਹਿਤ, ਗਿਆਰਾਂ ਵਿਭਾਗ ਖੇਤੀਬਾੜੀ ਉਤਪਾਦਕਤਾ ਨੂੰ ਵਧਾਉਣ ਲਈ ਸਮੂਹਿਕ ਤੌਰ 'ਤੇ ਅਤੇ ਤਾਲਮੇਲ ਨਾਲ ਕੰਮ ਕਰਨਗੇ ।" 

ਪ੍ਰਧਾਨ ਮੰਤਰੀ ਦੇ 'ਰਾਸ਼ਟਰਹਿਤ ਸਰਵੋਪਰੀ' (ਰਾਸ਼ਟਰ ਪਹਿਲਾਂ) ਦੇ ਮਾਰਗਦਰਸ਼ਕ ਸਿਧਾਂਤ ਦਾ ਹਵਾਲਾ ਦਿੰਦੇ ਹੋਏ, ਸ਼੍ਰੀ ਚੌਹਾਨ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਆਪਣੇ ਕਿਸਾਨਾਂ ਦੇ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਕਿਹਾ "ਭਾਰਤ ਅੱਜ ਇੱਕ ਸੁਤੰਤਰ ਅਤੇ ਪ੍ਰਭੂਸੱਤਾ ਸੰਪੰਨ ਰਾਸ਼ਟਰ ਵਜੋਂ ਅੱਗੇ ਵਧ ਰਿਹਾ ਹੈ, ਆਪਣੀਆਂ ਸ਼ਰਤਾਂ 'ਤੇ ਕੰਮ ਕਰ ਰਿਹਾ ਹੈ," ।

ਬਿਹਾਰ ਦੇ ਕਿਸਾਨਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦੇ ਹੋਏ, ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਕਿਹਾ ਕਿ ਇਹ ਰਾਜ ਕਈ ਫਸਲਾਂ ਵਿੱਚ ਮੋਹਰੀ ਹੈ ਅਤੇ ਆਉਣ ਵਾਲੇ ਵਰ੍ਹਿਆਂ ਵਿੱਚ ਖੇਤੀਬਾੜੀ ਭਾਰਤ ਦੀ ਸਮ੍ਰਿੱਧੀ ਦੀ ਸਭ ਤੋਂ ਮਜ਼ਬੂਤ ​​ਅਧਾਰ ਬਣੇਗੀ ।

*****

ਆਰਸੀ/ਏਆਰ


(Release ID: 2175044) Visitor Counter : 3