ਵਣਜ ਤੇ ਉਦਯੋਗ ਮੰਤਰਾਲਾ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਓਣਮ ਦੀ ਪੂਰਵ ਸੰਧਿਆ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 01 OCT 2025 6:36PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਓਣਮ ਦੀ ਪੂਰਵ ਸੰਧਿਆ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ:-

“ਓਣਮ ਦੇ ਪਾਵਨ ਅਵਸਰ ‘ਤੇ, ਮੈਂ ਸਾਰੇ ਨਾਗਰਿਕਾਂ, ਖਾਸ ਤੌਰ ‘ਤੇ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿਣ ਵਾਲੇ ਕੇਰਲ ਦੇ ਭਰਾਵਾਂ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।

 

ਨਵੀਂ ਫਸਲ ਦੀ ਖੁਸ਼ੀ ਵਿੱਚ ਮਨਾਇਆ ਜਾਣ ਵਾਲਾ ਓਣਮ ਦਾ ਤਿਉਹਾਰ, ਕੇਰਲ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾ ਦੀ ਇੱਕ ਵਿਲੱਖਣ ਉਦਾਹਰਣ ਹੈ। ਇਹ ਤਿਉਹਾਰ ਸਾਨੂੰ ਸੱਭਿਆਚਾਰਕ ਅਤੇ ਧਾਰਮਿਕ ਮਾਨਤਾਵਾਂ ਤੋਂ ਪਰੇ ਏਕਤਾ, ਸਹਿਯੋਗ ਅਤੇ ਸਦਭਾਵ ਦੇ ਮਹੱਤਵ ਦੀ ਯਾਦ ਦਿਵਾਉਂਦਾ ਹੈ। ਇਹ ਤਿਉਹਾਰ ਸਾਡੇ ਕਿਸਾਨਾਂ ਪ੍ਰਤੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਵੀ ਇੱਕ ਅਵਸਰ ਹੈ।

ਆਓ, ਇਸ ਅਵਸਰ ‘ਤੇ ਅਸੀਂ ਆਪਣੀ ਸੱਭਿਆਚਾਰਕ ਵਿਭਿੰਨਤਾ ਦਾ ਸਤਿਕਾਰ ਕਰਨ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ​​ਕਰਨ ਦਾ ਸੰਕਲਪ ਕਰੀਏ”

ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ

 

*****

ਐੱਮਜੇਪੀਐੱਸ/ਐੱਸਆਰ/ਬੀਐੱਮ


(रिलीज़ आईडी: 2175051) आगंतुक पटल : 21
इस विज्ञप्ति को इन भाषाओं में पढ़ें: English , Urdu , हिन्दी