ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਾਰਜੀਲਿੰਗ ਖੇਤਰ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਹੋਏ ਨੁਕਸਾਨ ਲਈ ਸਹਾਇਤਾ ਦਾ ਭਰੋਸਾ ਦਿੱਤਾ
प्रविष्टि तिथि:
05 OCT 2025 4:18PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਾਰਜੀਲਿੰਗ ਅਤੇ ਆਸ ਪਾਸ ਦੇ ਖੇਤਰਾਂ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ, ਜੋ ਕਿ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।
ਸ਼੍ਰੀ ਮੋਦੀ ਨੇ ਪ੍ਰਭਾਵਿਤ ਖੇਤਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕੁਦਰਤੀ ਆਫ਼ਤ ਦੇ ਪ੍ਰਭਾਵ ਨੂੰ ਘਟਾਉਣ ਲਈ ਕੇਂਦਰੀ ਅਤੇ ਸੂਬਾਈ ਏਜੰਸੀਆਂ ਦਰਮਿਆਨ ਤਾਲਮੇਲ ਵਾਲੇ ਯਤਨਾਂ 'ਤੇ ਜ਼ੋਰ ਦਿੱਤਾ।
ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
"ਅਥਾਰਟੀਆਂ ਦਾਰਜੀਲਿੰਗ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਪੀੜ੍ਹਤ ਪਰਿਵਾਰਾਂ ਨਾਲ ਮੇਰੀਆਂ ਸੰਵੇਦਨਾਵਾਂ ਹਨ। ਮੈਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।"
****
ਐੱਮਜੇਪੀਐੱਸ/ਐੱਸਆਰ
(रिलीज़ आईडी: 2175184)
आगंतुक पटल : 43
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada