ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨੇਪਾਲ ਵਿੱਚ ਭਾਰੀ ਮੀਂਹ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 05 OCT 2025 4:20PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨੇਪਾਲ ਵਿੱਚ ਭਾਰੀ ਮੀਂਹ ਕਾਰਨ ਹੋਏ ਜਾਨੀ ਅਤੇ ਵਿਆਪਕ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਮੁਸ਼ਕਲ ਦੀ ਘੜੀ ਦੌਰਾਨ ਨੇਪਾਲ ਦੇ ਲੋਕਾਂ ਅਤੇ ਸਰਕਾਰ ਨੂੰ ਭਾਰਤ ਦੇ ਦ੍ਰਿੜ ਸਹਿਯੋਗ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਸੰਕਟ ਸਮੇਂ ਇੱਕ ਮਿੱਤਰ ਗੁਆਂਢੀ ਅਤੇ ਪਹਿਲੇ ਪ੍ਰਤੀਕਿਰਿਆ ਕਰਨ ਵਾਲੇ ਦੇਸ਼ ਦੀ ਭੂਮਿਕਾ ਨੂੰ ਰੇਖਾਂਕਿਤ ਕੀਤਾ।

ਉਨ੍ਹਾਂ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਨੇਪਾਲ ਵਿੱਚ ਭਾਰੀ ਮੀਂਹ ਕਾਰਨ ਹੋਇਆ ਜਾਨੀ ਅਤੇ ਮਾਲੀ ਨੁਕਸਾਨ ਦੁਖਦਾਈ ਹੈ। ਅਸੀਂ ਇਸ ਮੁਸ਼ਕਲ ਦੀ ਘੜੀ ਵਿੱਚ ਨੇਪਾਲ ਦੇ ਲੋਕਾਂ ਅਤੇ ਸਰਕਾਰ ਦੇ ਨਾਲ ਖੜ੍ਹੇ ਹਾਂ। ਇੱਕ ਮਿੱਤਰ ਗੁਆਂਢੀ ਅਤੇ ਪਹਿਲੇ ਪ੍ਰਤੀਕਿਰਿਆ ਕਰਨ ਵਾਲੇ ਦੇਸ਼ ਵਜੋਂ ਭਾਰਤ ਲੋੜੀਂਦੀ ਕੋਈ ਵੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।"

*****

ਐੱਮਜੇਪੀਐੱਸ/ਐੱਸਆਰ 


(रिलीज़ आईडी: 2175185) आगंतुक पटल : 35
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali-TR , Bengali , Gujarati , Odia , Tamil , Telugu , Kannada , Malayalam