ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਹਗਰਾਮਾ ਮੋਹਿਲਰੀ ਨੂੰ ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਮੁੱਖ ਕਾਰਜਕਾਰੀ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
Posted On:
05 OCT 2025 4:14PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਹਗਰਾਮਾ ਮੋਹਿਲਰੀ ਨੂੰ ਬੋਡੋਲੈਂਡ ਟੈਰੀਟੋਰੀਅਲ ਕੌਂਸਲ (ਬੀਟੀਸੀ) ਦੇ ਮੁੱਖ ਕਾਰਜਕਾਰੀ ਮੈਂਬਰ (ਸੀਈਐੱਮ) ਵਜੋਂ ਸਹੁੰ ਚੁੱਕਣ 'ਤੇ ਤਹਿ ਦਿਲੋਂ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਪੂਜਨੀਕ ਬੋਡੋਫਾ ਉਪੇਂਦਰਨਾਥ ਬ੍ਰਹਮਾ ਦੇ ਦ੍ਰਿਸ਼ਟੀਕੋਣ ਪ੍ਰਤੀ ਸਾਂਝੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ, ਬੀਟੀਸੀ ਪ੍ਰਸ਼ਾਸਨ ਨੂੰ ਕੇਂਦਰ ਸਰਕਾਰ ਅਤੇ ਅਸਾਮ ਸਰਕਾਰ ਦੋਵਾਂ ਦੀ ਅਟੁੱਟ ਹਮਾਇਤ ਦੀ ਪੁਸ਼ਟੀ ਕੀਤੀ।
ਸ਼੍ਰੀ ਮੋਦੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
“ਮੈਂ ਸ਼੍ਰੀ ਹਗਰਾਮਾ ਮੋਹਿਲਰੀ ਨੂੰ ਬੋਡੋਲੈਂਡ ਟੈਰੀਟੋਰੀਅਲ ਕੌਂਸਲ ਦੇ ਸੀਈਐੱਮ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੰਦਾ ਹਾਂ। ਉਨ੍ਹਾਂ ਨੂੰ ਅਤੇ ਟੀਮ ਨੂੰ ਉਨ੍ਹਾਂ ਦੇ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ। ਕੇਂਦਰ ਸਰਕਾਰ ਅਤੇ ਅਸਾਮ ਸਰਕਾਰ ਬੀਟੀਸੀ ਸਰਕਾਰ ਦੀ ਹਮਾਇਤ ਜਾਰੀ ਰੱਖੇਗੀ ਕਿਉਂਕਿ ਅਸੀਂ ਸਾਰੇ ਸਮੂਹਿਕ ਤੌਰ 'ਤੇ ਮਹਾਨ ਬੋਡੋਫਾ ਉਪੇਂਦਰਨਾਥ ਬ੍ਰਹਮਾ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ।
@HagramaOnline”
***
ਐੱਮਜੇਪੀਐੱਸ/ਐੱਸਆਰ
(Release ID: 2175186)
Visitor Counter : 2
Read this release in:
English
,
Urdu
,
Hindi
,
Marathi
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam