ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸਾਹ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਕਮੇਟੀ ਨੇ ਸਾਲ 2024 ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਹੋਏ ਅਸਾਮ ਅਤੇ ਗੁਜਰਾਤ ਨੂੰ 707.97 ਕਰੋੜ ਰੁਪਏ ਦੀ ਵਾਧੂ ਕੇਂਦਰੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ
ਉੱਚ-ਪੱਧਰੀ ਕਮੇਟੀ ਨੇ ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਨੂੰ ਫਾਇਰ ਸਰਵਿਸਿਜ਼ ਦੇ ਵਿਸਤਾਰ ਅਤੇ ਆਧੁਨਿਕੀਕਰਣ ਲਈ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੰਡ ਦੇ ਤਹਿਤ 903.67 ਕਰੋੜ ਰੁਪਏ ਦੀ ਵੀ ਮਨਜ਼ੂਰੀ ਦਿੱਤੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤ ਸਰਕਾਰ ਕੁਦਰਤੀ ਬਿਪਤਾਵਾਂ ਅਤੇ ਆਫਤਾਂ (natural calamities and disasters) ਦੌਰਾਨ ਰਾਜ ਸਰਕਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਾਰੀ ਜ਼ਰੂਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ
ਵਿੱਤੀ ਵਰ੍ਹੇ 2025-26 ਦੌਰਾਨ, ਕੇਂਦਰ ਸਰਕਾਰ ਨੇ 27 ਰਾਜਾਂ ਨੂੰ ਐੱਸਡੀਆਰਐੱਫ ਦੇ ਤਹਿਤ 13,603.20 ਕਰੋੜ ਰੁਪਏ ਅਤੇ 12 ਰਾਜਾਂ ਨੂੰ ਐੱਨਡੀਆਰਐੱਫ ਦੇ ਤਹਿਤ 2,024.04 ਕਰੋੜ ਰੁਪਏ ਜਾਰੀ ਕੀਤੇ ਹਨ
Posted On:
07 OCT 2025 2:31PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਕਮੇਟੀ ਨੇ ਸਾਲ 2024 ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਹੋਏ ਅਸਾਮ ਅਤੇ ਗੁਜਰਾਤ ਨੂੰ 707.97 ਕਰੋੜ ਰੁਪਏ ਦੀ ਵਾਧੂ ਕੇਂਦਰੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਕੇਂਦਰੀ ਸਹਾਇਤਾ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੰਡ (ਐੱਨਡੀਆਰਐੱਫ) ਦੁਆਰਾ ਪ੍ਰਦਾਨ ਕੀਤੀ ਗਈ ਹੈ, ਇਸ ਲਈ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ (ਐੱਸਡੀਆਰਐੱਫ) ਵਿੱਚ ਸਾਲ ਦੀ ਸ਼ੁਰੂਆਤ ਵਿੱਚ ਉਪਲਬਧ ਬਾਕੀ ਰਾਸ਼ੀ ਦੇ 50% ਦਾ ਸਮਾਯੋਜਨ ਹੋਣਾ ਚਾਹੀਦਾ ਹੈ। ਕੁੱਲ 707.97 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ ਅਸਾਮ ਨੂੰ 313.69 ਕਰੋੜ ਰੁਪਏ ਅਤੇ ਗੁਜਰਾਤ ਨੂੰ 397.28 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ।
ਉੱਚ-ਪੱਧਰੀ ਕਮੇਟੀ ਨੇ ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਨੂੰ ਫਾਇਰ ਸਰਵਿਸਿਜ਼ ਦੇ ਵਿਸਤਾਰ ਅਤੇ ਆਧੁਨਿਕੀਕਰਣ ਲਈ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੰਡ ਦੇ ਤਹਿਤ 903.67 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ। ਕੁੱਲ 903.67 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 676.33 ਕਰੋੜ ਰੁਪਏ ਕੇਂਦਰੀ ਸਹਾਇਤਾ ਦੇ ਰੂਪ ਵਿੱਚ ਹੋਣਗੇ। ਕੁੱਲ 903.67 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ ਹਰਿਆਣਾ ਦੇ ਲਈ 117.19 ਕਰੋੜ ਰੁਪਏ, ਮੱਧ ਪ੍ਰਦੇਸ਼ ਦੇ ਲਈ 397.54 ਕਰੋੜ ਰੁਪਏ ਅਤੇ ਰਾਜਸਥਾਨ ਲਈ 388.94 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜੀ ਅਗਵਾਈ ਵਿੱਚ ਭਾਰਤ ਸਰਕਾਰ ਕੁਦਰਤੀ ਬਿਪਤਾਵਾਂ ਅਤੇ ਆਫਤਾਂ ਦੌਰਾਨ ਰਾਜ ਸਰਕਾਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ੍ਹ ਕੇ ਖੜ੍ਹੀ ਹੈ ਅਤੇ ਸਾਰਿਆਂ ਲਈ ਜ਼ਰੂਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ।
ਇਹ ਵਾਧੂ ਸਹਾਇਤਾ ਕੇਂਦਰ ਦੁਆਰਾ ਰਾਜਾਂ ਨੂੰ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ ਵਿੱਚ ਪਹਿਲਾਂ ਹੀ ਜਾਰੀ ਕੀਤੀ ਗਈ ਰਾਸ਼ੀ ਦੇ ਇਲਾਵਾ ਹੈ, ਜੋ ਪਹਿਲਾਂ ਤੋਂ ਹੀ ਰਾਜਾਂ ਦੇ ਅਧੀਨ ਰੱਖੀ ਗਈ ਹੈ। ਵਿੱਤੀ ਵਰ੍ਹੇ 2025-26 ਦੌਰਾਨ, ਕੇਂਦਰ ਸਰਕਾਰ ਨੇ 27 ਰਾਜਾਂ ਨੂੰ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ ਦੇ ਤਹਿਤ 13,603.20 ਕਰੋੜ ਰੁਪਏ ਅਤੇ 12 ਰਾਜਾਂ ਨੂੰ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੰਡ ਦੇ ਤਹਿਤ 2,024.04 ਕਰੋੜ ਰੁਪਏ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ, 21 ਰਾਜਾਂ ਨੂੰ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐੱਸਡੀਐੱਮਐੱਫ) ਤੋਂ 4,571.30 ਕਰੋੜ ਰੁਪਏ ਅਤੇ 09 ਰਾਜਾਂ ਨੂੰ ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐੱਨਡੀਐੱਮਐੱਫ) ਤੋਂ 372.09 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ।
*****
ਆਰਕੇ/ਵੀਵੀ /ਆਰਆਰ /ਪੀਆਰ/ਪੀਐੱਸ/ਏਕੇ
(Release ID: 2175884)
Visitor Counter : 6