ਖੇਤੀਬਾੜੀ ਮੰਤਰਾਲਾ
ਪਰਾਲੀ ਪ੍ਰਬੰਧਨ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਵਾਤਾਵਰਣ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੀ ਨਵੀਂ ਦਿੱਲੀ ਵਿੱਚ ਹੋਈ ਸਾਂਝੀ ਬੈਠਕ
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਅਤੇ ਦਿੱਲੀ ਦੇ ਵਾਤਾਵਰਣ ਮੰਤਰੀ ਹੋਏ ਵਰਚੁਅਲ ਤੌਰ ‘ਤੇ ਸ਼ਾਮਲ
ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਸਹਾਇਤਾ ਸਮੇਤ ਵੱਖ-ਵੱਖ ਮਾਧਿਅਮਾਂ ਨਾਲ ਕਿਸਾਨਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ
ਕਿਸਾਨਾਂ ਵਿੱਚ ਜਾਗਰੂਕਤਾ ਵਧਾਉਣ ਲਈ ਪੰਚਾਇਤ, ਜਨ ਪ੍ਰਤੀਨਿਧੀ ਵੀ ਕਰਨ ਭਾਗੀਦਾਰੀ-ਸ਼੍ਰੀ ਚੌਹਾਨ
“ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਲਈ ਉਚਿਤ ਨਿਗਰਾਨੀ ਦੀ ਜ਼ਰੂਰਤ –ਸ਼੍ਰੀ ਸ਼ਿਵਰਾਜ ਸਿੰਘ
ਸਿੱਧੀ ਬਿਜਾਈ, ਵਿਭਿੰਨਤਾ, ਵਿਵਹਾਰਿਕ ਯੋਜਨਾ ਨਿਰਮਾਣ ਨਾਲ ਮਿਲਣਗੇ ਬਿਹਤਰ ਨਤੀਜੇ-ਸ਼੍ਰੀ ਚੌਹਾਨ
"ਸੰਯੋਜਿਤ ਯਤਨਾਂ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਨਿਸ਼ਚਿਤ ਤੌਰ ‘ਤੇ ਕਮੀ ਆਏਗੀ " - ਸ਼੍ਰੀ ਚੌਹਾਨ
Posted On:
07 OCT 2025 7:16PM by PIB Chandigarh
ਪਰਾਲੀ ਪ੍ਰਬੰਧਨ ਨੂੰ ਲੈ ਕੇ ਅੱਜ ਨਵੀਂ ਦਿੱਲੀ, ਕ੍ਰਿਸ਼ੀ ਭਵਨ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੀ ਸਾਂਝੇ ਤੌਰ ‘ਤੇ ਮਹੱਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ, ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ਼੍ਰੀ ਸੂਰਯ ਪ੍ਰਤਾਪ ਸ਼ਾਹੀ ਅਤੇ ਦਿੱਲੀ ਦੇ ਵਾਤਾਵਰਣ ਮੰਤਰੀ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਵਰਚੁਅਲੀ ਤੌਰ ‘ਤੇ ਹਿੱਸਾ ਲਿਆ। ਮੀਟਿੰਗ ਵਿੱਚ ਪਰਾਲੀ ਸਾੜਨ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਗਰਮ ਕਦਮ ਚੁੱਕਣ ਅਤੇ ਝੋਨੇ ਦੀ ਪਰਾਲੀ ਦੀ ਬਿਹਤਰ ਵਰਤੋਂ ਲਈ ਕਿਸਾਨਾਂ ਵਿਚਕਾਰ ਜਾਗਰੂਕਤਾ, ਵਿੱਤੀ ਸਹਾਇਤਾ, ਪ੍ਰਭਾਵਸ਼ਾਲੀ ਨਿਗਰਾਨੀ, ਫਸਲ ਪ੍ਰਬੰਧਨ ਅਤੇ ਵਿਭਿੰਨਤਾ ਨੂੰ ਲੈ ਕੇ ਵਿਆਪਕ ਚਰਚਾ ਹੋਈ।

ਮੀਟਿੰਗ ਵਿੱਚ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਵਿੱਤੀ ਸਹਾਇਤਾ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸਾਹਿਤ ਕੀਤਾ ਜਾ ਰਿਹਾ ਹੈ, ਜਿਸ ਦਾ ਵਿਆਪਕ ਅਸਰ ਹੋਇਆ ਹੈ। ਇਸ ਨਾਲ ਕਿਸਾਨ ਪਰਾਲੀ ਪ੍ਰਬੰਧਨ ਲਈ ਵਿਕਲਪਿਕ ਉਪਾਵਾਂ ਵੱਲ ਕਦਮ ਵਧਾ ਰਹੇ ਹਨ।
ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੂੰ ਆਪਣੇ-ਆਪਣੇ ਰਾਜਾਂ ਵਿੱਚ ਪਰਾਲੀ ਪ੍ਰਬੰਧਨ ਦੀ ਸਥਿਤੀ ਨਾਲ ਜਾਣੂ ਕਰਵਾਇਆ ਨਾਲ ਹੀ ਦੱਸਿਆ ਕਿ ਪੂਰੀ ਸਰਗਰਮੀ ਅਤੇ ਚੌਕਸੀ ਨਾਲ ਪਰਾਲੀ ਪ੍ਰਬੰਧਨ ਦੀਆਂ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਪੂਰਾ ਵਿਭਾਗ ਗੰਭੀਰਤਾ ਨਾਲ ਕੰਮ ਕਰਨ ਵਿੱਚ ਜੁਟਿਆ ਹੈ।

ਮੀਟਿੰਗ ਵਿੱਚ ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਵਿੱਤੀ ਸਹਾਇਤਾ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਜਿਸ ਦਾ ਵਿਆਪਕ ਅਸਰ ਹੋਇਆ ਹੈ। ਇਸ ਨਾਲ ਕਿਸਾਨ ਪਰਾਲੀ ਪ੍ਰਬੰਧਨ ਲਈ ਵਿਕਲਪਿਕ ਉਪਾਵਾਂ ਵੱਲ ਕਦਮ ਵਧਾ ਰਹੇ ਹਨ।

ਰਾਜਾਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰਾਜਾਂ ਵਿੱਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਵਧੀਆ ਕੰਮ ਹੋ ਰਿਹਾ ਹੈ, ਪਰ ਨਿਰੰਤਰ ਯਤਨ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਦਰਮਿਆਨ ਜਨ ਜਾਗਰੂਕਤਾ ਬਹੁਤ ਜ਼ਰੂਰੀ ਹੈ। ਇਸ ਲਈ ਪੰਚਾਇਤ ਅਤੇ ਗ੍ਰਾਮੀਣ ਪੱਧਰ ‘ਤੇ ਜਨ ਪ੍ਰਤੀਨਿਧੀਆਂ ਅਤੇ ਨੋਡਲ ਅਧਿਕਾਰੀਆਂ ਦੀ ਵੀ ਸ਼ਮੂਲੀਅਤ ਜੇਕਰ ਯਕੀਨੀ ਕੀਤੀ ਜਾਵੇ ਤਾਂ ਹੋਰ ਵੀ ਬਿਹਤਰ ਨਤੀਜੇ ਪ੍ਰਾਪਤ ਹੋ ਸਕਦੇ ਹਨ।
ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੀਟਿੰਗ ਵਿੱਚ ਫਸਲ ਪ੍ਰਬੰਧਨ, ਸਿੱਧੀ ਬਿਜਾਈ, ਵਿਭਿੰਨਤਾ, ਰਾਜਾਂ ਦੁਆਰਾ ਕਾਰਜ ਯੋਜਨਾ ਧਨਰਾਸ਼ੀ ਦੀ ਉਚਿਤ ਵਰਤੋਂ, ਪ੍ਰਭਾਵਸ਼ਾਲੀ ਨਿਗਰਾਨੀ ਨਾਲ ਹੀ ਨਾਲ ਟੀਚਾਬੱਧ ਤੌਰ ‘ਤੇ ਵਿਵਹਾਰਕ ਯੋਜਨਾਵਾਂ ਦੇ ਨਿਰਮਾਣ ਨੂੰ ਲੈ ਕੇ ਚਰਚਾ ਵੀ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਵੱਖ-ਵੱਖ ਉਪਾਵਾਂ ਨੂੰ ਅਪਣਾਉਂਦੇ ਹੋਏ ਠੋਸ ਰੂਪ ਵਿੱਚ ਮਿਲ ਕੇ ਕੰਮ ਕਰਨ ਨਾਲ ਨਿਸ਼ਚਿਤ ਤੌਰ ‘ਤੇ ਲਾਭਦਾਇਕ ਨਤੀਜੇ ਹਾਸਲ ਹੋਣਗੇ।
ਸ਼੍ਰੀ ਚੌਹਾਨ ਨੇ ਖੇਤੀਬਾੜੀ ਮੰਤਰੀਆਂ ਨੂੰ ਤਾਕੀਦ ਕੀਤੀ ਕਿ ਆਪਣੇ ਰਾਜਾਂ ਵਿੱਚ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ। ਉਨ੍ਹਾਂ ਨੇ ਖੇਤ ਵਿੱਚ ਸਿੱਧੀ ਬਿਜਾਈ ਦੀ ਗੱਲ਼ ਕਹੀ ਹੈ ਜਿਸ ਦੇ ਨਤੀਜੇ ਵਜੋਂ ਪਰਾਲੀ ਦਾ ਉਚਿਤ ਪ੍ਰਬੰਧਨ ਅਤੇ ਵਰਤੋਂ ਹੋ ਸਕੇਗੀ। ਸ਼੍ਰੀ ਚੌਹਾਨ ਨੇ ਕਿਹਾ ਕਿ ਮੈਂ 12 ਅਕਤੂਬਰ ਨੂੰ ਆਪਣੇ ਹੀ ਖੇਤ ਤੋਂ ਇਸ ਦੀ ਸ਼ੁਰੂਆਤ ਕਰਾਂਗਾ। ਮੈਂ ਆਪਣੇ ਖੇਤ ਦੀ ਝੋਨੇ ਦੀ ਫਸਲ ਕੱਟਣ ਤੋਂ ਬਾਅਦ ਸਿੱਧਾ ਕਣਕ ਦੀ ਬਿਜਾਈ ਕਰਾਂਗਾ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਅਜਿਹਾ ਕਰਨ ਨਾਲ ਕਿਸਾਨ ਵੀ ਸਿੱਧੀ ਬਿਜਾਈ ਲਈ ਪ੍ਰੇਰਿਤ ਹੋਣਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਰੋਟਾਵੇਟਰ ਚੌਪਰ, ਬਾਇਓ ਡੀ-ਕੰਪੋਜ਼ਰ, ਮਲਚਿੰਗ ਆਦਿ ਦੀ ਵਰਤੋਂ ਕਰਨ ਦਾ ਯਤਨ ਕਰੋ। ਸ਼੍ਰੀ ਚੌਹਾਨ ਨੇ ਬਾਇਓ ਸੀਐੱਨਜੀ ਈਥੈਨੌਲ ਪਲਾਂਟ ਅਤੇ ਹੋਰ ਉਪਕਰਣਾਂ ਦੀ ਵਰਤੋਂ ਨੂੰ ਹੁਲਾਰਾ ਦੇਣ ਦੀ ਗੱਲ ਵੀ ਕਹੀ।
ਕੇਂਦਰੀ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਰਾਜਾਂ ਦੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਜੋ ਧਨਰਾਸ਼ੀ ਹੈ ਉਸ ਦਾ ਖਰਚਾ ਯਕੀਨੀ ਬਣਾਉਣ ਤਾਂ ਜੋ ਮਸ਼ੀਨਾਂ ਦੀ ਉਪਲਬਧਤਾ ਦੀ ਸਮੱਸਿਆ ਨਾ ਹੋਵੇ। ਉਨ੍ਹਾਂ ਨੇ ਦੂਰਗਾਮੀ ਯਤਨਾਂ ਵਿੱਚ ਫਸਲ ਵਿਭਿੰਨਤਾ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ। ਸ਼੍ਰੀ ਚੌਹਾਨ ਨੇ ਕਿਹਾ ਕਿ ਪਰਾਲੀ ‘ਤੇ ਅਧਾਰਿਤ ਬਾਇਓ ਸੀਐੱਨਜੀ ਪੈਲੇਟ ਡਿਮਾਂਡ ਕੰਪੋਸਟ ਯੂਨਿਟਾਂ ਅਤੇ ਉਦਯੋਗਾਂ ਅਤੇ ਥਰਮਲ ਪਲਾਂਟਾਂ ਨੂੰ ਜੋੜਨ ਦਾ ਯਤਨ ਹੋਣਾ ਚਾਹੀਦਾ ਹੈ ਜਿਸ ਨਾਲ ਪਰਾਲੀ ਦਾ ਉਚਿਤ ਨਿਪਟਾਰਾ ਹੋ ਸਕੇ।
ਅੰਤ ਵਿੱਚ, ਸ਼੍ਰੀ ਚੌਹਾਨ ਨੇ ਸਿਖਲਾਈ, ਜਾਗਰੂਕਤਾ ਦੇ ਨਾਲ-ਨਾਲ ਸਮਰੱਥਾ ਨਿਰਮਾਣ ਅਤੇ ਨਿਰੰਤਰ ਨਿਗਰਾਨੀ ਕਰਨ ‘ਤੇ ਮੁੜ ਜ਼ੋਰ ਦਿੱਤਾ। ਕੇਂਦਰੀ ਮੰਤਰੀ ਨੇ ਕਿਹਾ ਕਿ "ਮੈਨੂੰ ਵਿਸ਼ਵਾਸ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਤਾਲਮੇਲ ਵਾਲੇ ਯਤਨਾਂ ਰਾਹੀਂ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੋਰ ਕਮੀ ਆਵੇਗੀ। ਅਸਲ-ਸਮੇਂ ਦੀ ਨਿਗਰਾਨੀ ਯਾਨੀ ਅੱਖਾਂ ਦੇਖੀ ਨਿਗਰਾਨੀ ਜ਼ਰੂਰੀ ਹੈ। ਮੈ ਉਮੀਦ ਕਰਦਾ ਹਾਂ ਕਿ ਅੱਗੇ ਬਿਹਤਰ ਕੰਮ ਹੋਵੇਗਾ, ਅਤੇ ਅਸੀਂ ਵਾਤਾਵਰਣ ਅਤੇ ਜਲਵਾਯੂ ਦੀ ਰੱਖਿਆ ਕਰਨ ਵਿੱਚ ਸਫਲ ਹੋਵਾਂਗੇ।"
ਮੀਟਿੰਗ ਵਿੱਚ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ, ਸ਼੍ਰੀ ਭੂਪੇਂਦਰ ਯਾਦਵ ਨੇ ਵੀ ਸੰਬੋਧਨ ਕੀਤਾ ਅਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਰਾਜਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਗਲੇ 10 ਦਿਨਾਂ ਵਿੱਚ ਖੇਤੀਬਾੜੀ ਮੰਤਰਾਲੇ ਅਤੇ ਰਾਜ ਸਰਕਾਰਾਂ ਵਿਚਕਾਰ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੰਗ੍ਰਹਿ ਅਤੇ ਸਟੋਰੇਜ ਬਹੁਤ ਜ਼ਰੂਰੀ ਹੈ ਜਿਸ ਨਾਲ ਇਸ ਦੀ ਸਹੀ ਵਰਤੋਂ ਉਦਯੋਗਿਕ ਇਕਾਈਆਂ ਵਿੱਚ ਕੀਤੀ ਜਾ ਸਕੇ। ਉਨ੍ਹਾਂ ਨੇ ਇੱਟਾਂ ਦੇ ਭੱਠਿਆਂ ਅਤੇ ਥਰਮਲ ਪਾਵਰ ਪਲਾਂਟਾਂ ਵਿੱਚ ਪਰਾਲੀ ਦੀ ਸਟੋਰੇਜ ਸਮਰੱਥਾ 'ਤੇ ਜ਼ੋਰ ਦਿੱਤਾ।
ਮੀਟਿੰਗ ਵਿੱਚ ਖੇਤੀਬਾੜੀ ਸਕੱਤਰ ਸ਼੍ਰੀ ਦੇਵੇਸ਼ ਚਤੁਰਵੇਦੀ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ, ਡਾ. ਐੱਮ.ਐੱਲ. ਜਾਟ ਅਤੇ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
****
ਆਰਸੀ/ਏਆਰ/ਐੱਮਸੀ/ਏਕੇ
(Release ID: 2176070)
Visitor Counter : 2