ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਜ਼ਮੀਨ ਖਿਸਕਣ ਕਾਰਨ ਹੋਈ ਬੱਸ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ


ਐੱਨਡੀਆਰਐੱਫ ਦੀਆਂ ਟੀਮਾਂ ਘਟਨਾ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜਾਂ ਵਿੱਚ ਰੁੱਝੀਆਂ ਹੋਈਆਂ ਹਨ

ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਅਤੇ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕਰਦਾ ਹਾਂ

Posted On: 07 OCT 2025 10:08PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਜ਼ਮੀਨ ਖਿਸਕਣ ਕਾਰਨ ਹੋਈ ਬੱਸ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। 

 

ਗ੍ਰਹਿ ਮੰਤਰੀ ਨੇ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, ਕਿ ਉਹ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਜ਼ਮੀਨ ਖਿਸਕਣ ਕਾਰਨ ਹੋਏ ਬੱਸ ਹਾਦਸੇ ਤੋਂ ਬਹੁਤ ਦੁਖੀ ਹਨ। ਐੱਨਡੀਆਰਐਫ ਦੀਆਂ ਟੀਮਾਂ ਘਟਨਾ ਵਾਲੀ ਥਾਂ 'ਤੇ ਪਹੁੰਚ ਗਈਆਂ ਹਨ ਅਤੇ ਬਚਾਅ ਕਾਰਜਾਂ ਵਿੱਚ ਰੁੱਝੀਆਂ ਹੋਈਆਂ ਹਨ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਸ ਦੇ ਨਾਲ ਹੀ, ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

 

********

ਆਰਕੇ/ਆਰਆਰ/ਪੀਆਰ/ਪੀਐੱਸ/ਏਕੇ


(Release ID: 2176072) Visitor Counter : 8
Read this release in: English , Hindi