ਨਵੀਂਨ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ
azadi ka amrit mahotsav

ਕੇਂਦਰੀ ਰਾਜ ਮੰਤਰੀ ਸ਼੍ਰੀ ਸ਼੍ਰੀਪਦ ਨਾਇਕ ਨੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ


ਕੇਂਦਰੀ ਰਾਜ ਮੰਤਰੀ ਵੱਲੋਂ ਕੇਂਦਰੀ ਸਹਾਇਤਾ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ

Posted On: 07 OCT 2025 7:37PM by PIB Chandigarh

ਬਿਜਲੀ ਅਤੇ ਨਵੀਂ ਅਤੇ ਅਖੁੱਟ ਊਰਜਾ ਰਾਜ ਮੰਤਰੀ ਸ਼੍ਰੀ ਸ਼੍ਰੀਪਦ ਯੈਸੋ ਨਾਇਕ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਮੁੜ ਵਸੇਬਾ ਯਤਨਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਆਪਣੇ ਦੋ ਦਿਨਾਂ ਦੌਰੇ ਦੇ ਹਿੱਸੇ ਵਜੋਂ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਅਤੇ ਸੁਲਤਾਨਪੁਰ ਤਹਿਸੀਲਾਂ ਦਾ ਦੌਰਾ ਕੀਤਾ।

ਆਪਣੇ ਦੌਰੇ ਦੇ ਪਹਿਲੇ ਦਿਨ, ਮਾਣਯੋਗ ਮੰਤਰੀ ਪੰਜਾਬ ਦੇ ਲੋਕਾਂ ਦੇ ਭਲੇ ਲਈ ਅਸ਼ੀਰਵਾਦ ਲੈਣ ਵਾਸਤੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋਏ ਅਤੇ ਦੁਪਹਿਰ ਵੇਲੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਵਿਸਥਾਰਤ ਦੌਰਾ ਕੀਤਾ। ਸ਼ਾਮ ਵੇਲੇ ਉਨ੍ਹਾਂ ਨੇ ਡੀਸੀ ਦਫ਼ਤਰ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਡਿਪਟੀ ਕਮਿਸ਼ਨਰ, ਕਪੂਰਥਲਾ, ਐੱਸਐੱਸਪੀ ਕਪੂਰਥਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਸੀਨੀਅਰ ਅਧਿਕਾਰੀ ਅਤੇ ਅਧਿਕਾਰੀ ਸ਼ਾਮਲ ਹੋਏ। ਹੜ੍ਹ ਰਾਹਤ ਕਾਰਜਾਂ ਦੀ ਪ੍ਰਗਤੀ ਅਤੇ ਘਰਾਂ, ਖੇਤਾਂ ਅਤੇ ਪਸ਼ੂਆਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ ਅਤੇ ਜ਼ਰੂਰੀ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੰਗੇ ਕੰਮ ਨੂੰ ਜਾਰੀ ਰੱਖਣ ਅਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਵੰਡਣ ਲਈ ਪੁਰਜ਼ੋਰ ਕੋਸ਼ਿਸ਼ ਕਰਨ ਦੀ ਅਪੀਲ ਕੀਤੀ।

ਆਪਣੇ ਦੌਰੇ ਦੇ ਦੂਜੇ ਦਿਨ, ਮਾਣਯੋਗ ਮੰਤਰੀ ਨੇ ਭੁਲੱਥ ਅਤੇ ਸੁਲਤਾਨਪੁਰ ਲੋਧੀ ਤਹਿਸੀਲਾਂ ਦੇ ਅੰਮ੍ਰਿਤਪੁਰ, ਰਾਜੇਵਾਲ ਅਤੇ ਭੰਡਾਲ ਬੇਟ ਪਿੰਡਾਂ ਦਾ ਦੌਰਾ ਕੀਤਾ। ਇਨ੍ਹਾਂ ਪਿੰਡਾਂ ਵਿੱਚ, ਮਾਣਯੋਗ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ, ਔਰਤਾਂ ਅਤੇ ਸੰਵੇਦਨਸ਼ੀਲ ਸਮੂਹਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਲਗਾਤਾਰ ਰਾਹਤ ਉਪਰਾਲਿਆਂ ਦਾ ਭਰੋਸਾ ਦਿੱਤਾ। ਮੰਤਰੀ ਨੇ ਸਥਾਨਕ ਪੰਚਾਇਤ ਮੈਂਬਰਾਂ ਅਤੇ ਸੁਲਤਾਨਪੁਰ ਅਤੇ ਕਪੂਰਥਲਾ ਦੇ ਐੱਸਡੀਐੱਮ ਅਤੇ ਹੋਰ ਅਧਿਕਾਰੀਆਂ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਤਾਂ ਜੋ ਚੱਲ ਰਹੇ ਮੁੜ ਵਸੇਬਾ ਕਾਰਜਾਂ ਦਾ ਜਾਇਜ਼ਾ ਲਿਆ ਜਾ ਸਕ

ਅੰਮ੍ਰਿਤਪੁਰ ਵਿਖੇ ਮਾਣਯੋਗ ਮੰਤਰੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵਾਲੀਆਂ ਕਿੱਟਾਂ ਵੰਡੀਆਂ। ਰਾਜੇਵਾਲ ਵਿਖੇ, ਮਾਣਯੋਗ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਹਾਤੇ ਵਿੱਚ ਚਲਾਏ ਜਾ ਰਹੇ ਇੱਕ ਮੈਡੀਕਲ ਕੈਂਪ ਦਾ ਦੌਰਾ ਕੀਤਾ ਅਤੇ ਕੈਂਪ ਚਲਾ ਰਹੇ ਵਲੰਟੀਅਰਾਂ ਅਤੇ ਜਾਂਚ ਅਤੇ ਦਵਾਈਆਂ ਲਈ ਆਏ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।

ਆਪਣੀ ਫੇਰੀ ਦੌਰਾਨ ਸ਼੍ਰੀ ਨਾਇਕ ਨੇ ਕਿਹਾ:

“ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਨਿਰਦੇਸ਼ਾਂ ਅਨੁਸਾਰ ਕੇਂਦਰੀ ਮੰਤਰੀ ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਤੱਕ ਨਿੱਜੀ ਤੌਰ 'ਤੇ ਪਹੁੰਚ ਕਰ ਰਹੇ ਹਨ। ਸਿਆਸਤ ਤੋਂ ਹਟਕੇ ਸਾਡਾ ਧਿਆਨ ਕਿਸਾਨਾਂ ਅਤੇ ਨਾਗਰਿਕਾਂ ਦੀ ਭਲਾਈ 'ਤੇ ਕੇਂਦ੍ਰਿਤ ਹੈ। ਕੇਂਦਰ ਸੂਬੇ ਵਿੱਚ ਤੇਜ਼ੀ ਨਾਲ ਮੁੜ ਵਸੇਬਾ ਅਤੇ ਆਮ ਸਥਿਤੀ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।”

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਇਸ ਲੋੜ ਦੇ ਸਮੇਂ ਵਿੱਚ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਸੂਬਾ ਸਰਕਾਰ, ਐੱਨਡੀਆਰਐੱਫ, ਸੁਰੱਖਿਆ ਬਲਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰ ਰਹੀ ਹੈ।

ਸ਼੍ਰੀ ਨਾਇਕ ਨੇ 20 ਸਤੰਬਰ ਨੂੰ ਪਟਿਆਲਾ ਜ਼ਿਲ੍ਹੇ ਦੀ ਆਪਣੀ ਹਾਲੀਆ ਫੇਰੀ ਨੂੰ ਯਾਦ ਕੀਤਾ, ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਦੁਹਰਾਇਆ ਕਿ ਆਮ ਸਥਿਤੀ ਪੂਰੀ ਤਰ੍ਹਾਂ ਬਹਾਲ ਹੋਣ ਤੱਕ ਹਰ ਜ਼ਰੂਰੀ ਸਹਾਇਤਾ ਜਾਰੀ

ਕਪੂਰਥਲਾ ਜ਼ਿਲ੍ਹੇ ਦੇ ਆਪਣੇ ਦੌਰੇ ਦੇ ਦੂਜੇ ਦਿਨ, ਮਾਣਯੋਗ ਮੰਤਰੀ ਨੇ ਪੰਜਾਬ ਦੇ ਲੋਕਾਂ ਦੇ ਭਲੇ ਦੀ ਅਰਦਾਸ ਲਈ ਲਈ ਗੁਰਦੁਆਰਾ ਸੈਫਲਾਬਾਦ ਪਾਤਸ਼ਾਹੀ ਛੇਵੀਂ ਅਤੇ ਭਗਵਾਨ ਵਾਲਮੀਕਿ ਮੰਦਰ, ਕਪੂਰਥਲਾ ਦਾ ਦੌਰਾ ਵੀ ਕੀਤਾ ਅਤੇ ਮੱਥਾ ਟੇਕਿਆ।

ਇਸ ਦੌਰੇ ਦੌਰਾਨ ਮਾਣਯੋਗ ਮੰਤਰੀ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਤਵੰਤੇ  ਸਨ।

************


(Release ID: 2176122) ਵਿਜ਼ੀਟਰ ਕਾਊਂਟਰ : 31