ਪ੍ਰਧਾਨ ਮੰਤਰੀ ਨੇ ਸ਼੍ਰੀ ਵਾਲਟਰ ਰਸਲ ਮੀਡ ਦੀ ਅਗਵਾਈ ਵਾਲੇ ਅਮਰੀਕੀ ਵਫ਼ਦ ਨਾਲ ਗੱਲਬਾਤ ਕੀਤੀ
Posted On:
07 OCT 2025 8:20PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਵਾਲਟਰ ਰਸਲ ਮੀਡ ਦੀ ਅਗਵਾਈ ਵਿੱਚ ਵਿਚਾਰਕਾਂ ਅਤੇ ਕਾਰੋਬਾਰੀ ਆਗੂਆਂ ਦੇ ਇੱਕ ਅਮਰੀਕੀ ਵਫ਼ਦ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਲਮੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਦੋਵੇਂ ਦੇਸ਼ਾਂ ਦਰਮਿਆਨ ਸਾਂਝੇਦਾਰੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ:
“ਸ਼੍ਰੀ ਵਾਲਟਰ ਰਸਲ ਮੀਡ ਦੀ ਅਗਵਾਈ ਵਿੱਚ ਅਮਰੀਕੀ ਵਿਚਾਰਕਾਂ ਅਤੇ ਕਾਰੋਬਾਰੀ ਆਗੂਆਂ ਵਾਲੇ ਅਮਰੀਕੀ ਵਫ਼ਦ ਨਾਲ ਗੱਲਬਾਤ ਕਰਕੇ ਮੈਨੂੰ ਬਹੁਤ ਖ਼ੁਸ਼ੀ ਹੋਈ। ਮੈਂ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਆਲਮੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਲਈ ਸਾਡੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹਾਂ।
@wrmead”
*********
ਐੱਮਜੇਪੀਐੱਸ/ਐੱਸਟੀ
(Release ID: 2176162)
Visitor Counter : 4
Read this release in:
Odia
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam