ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਮੁੱਖ ਪਹਿਲਕਦਮੀਆਂ ਰਾਹੀਂ ਜੰਗਲੀ ਜੀਵਾਂ ਦੀ ਸੰਭਾਲ ਵਿੱਚ ਭਾਰਤ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ
Posted On:
08 OCT 2025 12:16PM by PIB Chandigarh
ਪ੍ਰਧਾਨ ਮੰਤਰੀ ਨੇ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਪਿਛਲੇ ਦਹਾਕੇ ਦੌਰਾਨ ਜੰਗਲੀ ਜੀਵਾਂ ਦੀ ਸੰਭਾਲ ਵਿੱਚ ਭਾਰਤ ਦੀ ਮਹੱਤਵਪੂਰਨ ਪ੍ਰਗਤੀ ਦਾ ਵਰਣਨ ਦਿੱਤਾ ਗਿਆ ਹੈ।
ਇਹ ਲੇਖ ਪ੍ਰਜਾਤੀਆਂ ਦੀ ਸੰਭਾਲ ਅਤੇ ਨੁਕਸਾਨੇ ਗਏ ਰਿਹਾਇਸ਼ੀ ਸਥਾਨਾਂ ਨੂੰ ਮੁੜ ਬਹਾਲ ਕਰਨ ਲਈ ਸਰਕਾਰ ਦੇ ਕੇਂਦ੍ਰਿਤ ਯਤਨਾਂ ਨੂੰ ਉਜਾਗਰ ਕਰਦਾ ਹੈ ਅਤੇ ਵਾਤਾਵਰਣ ਸਥਿਰਤਾ ਪ੍ਰਤੀ ਭਾਰਤ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।
ਇਸ ਵਿੱਚ ਅੰਮ੍ਰਿਤ ਕਾਲ ਦਾ ਟਾਈਗਰ ਵਿਜ਼ਨ (ਟਾਈਗਰ@2047), ਪ੍ਰੋਜੈਕਟ ਸਨੋ ਲੈਪਰਡ, ਪ੍ਰੋਜੈਕਟ ਚੀਤਾ ਅਤੇ ਪ੍ਰੋਜੈਕਟ ਡੌਲਫਿਨ ਵਰਗੀਆਂ ਪ੍ਰਮੁੱਖ ਪਹਿਲਕਦਮੀਆਂ ਦੀ ਜਾਣਕਾਰੀ ਦਿੱਤੀ ਗਈ ਹੈ।
ਕੇਂਦਰੀ ਮੰਤਰੀ ਵੱਲੋਂ ਲਿਖੇ ਲੇਖ ਦਾ ਜਵਾਬ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ;
ਇਸ ਲੇਖ ਵਿੱਚ ਕੇਂਦਰੀ ਮੰਤਰੀ ਸ਼੍ਰੀ ਭੂਪੇਂਦਰ ਯਾਦਵ ਦੱਸਦੇ ਹਨ ਕਿ ਕਿਸ ਤਰ੍ਹਾਂ ਭਾਰਤ ਦੇ ਜੰਗਲੀ ਜੀਵਾਂ ਦੀ ਸੰਭਾਲ ਸਬੰਧੀ ਯਤਨਾਂ ਨੇ ਪਿਛਲੇ ਦਹਾਕੇ ਦੌਰਾਨ ਪ੍ਰਜਾਤੀਆਂ ਨੂੰ ਬਚਾਉਣ ਅਤੇ ਨੁਕਸਾਨੇ ਗਏ ਨਿਵਾਸ ਸਥਾਨਾਂ ਨੂੰ ਬਹਾਲ ਕਰਨ ਦੇ ਉਦੇਸ਼ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ।
ਉਨ੍ਹਾਂ ਨੇ ਅੰਮ੍ਰਿਤ ਕਾਲ ਟਾਈਗਰ ਵਿਜ਼ਨ (ਟਾਈਗਰ@2047), ਪ੍ਰੋਜੈਕਟ ਸਨੋ ਲੈਪਰਡ, ਪ੍ਰੋਜੈਕਟ ਚੀਤਾ ਅਤੇ ਪ੍ਰੋਜੈਕਟ ਡੌਲਫਿਨ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ, ਜੋ ਜੰਗਲੀ ਜੀਵਾਂ ਦੀ ਸੰਭਾਲ ਲਈ ਵਿਸ਼ਵਾਸ ਅਤੇ ਆਸ਼ਾਵਾਦ ਪ੍ਰਦਾਨ ਕਰਦੀਆਂ ਹਨ।”
************
ਐੱਮਜੇਪੀਐੱਸ/ਐੱਸਟੀ
(Release ID: 2176323)
Visitor Counter : 7
Read this release in:
English
,
Urdu
,
Marathi
,
Hindi
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam