ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਅਧਿਕਾਰਤ ਦੌਰੇ 'ਤੇ ਸਵਾਗਤ ਕੀਤਾ

प्रविष्टि तिथि: 08 OCT 2025 12:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਭਾਰਤ ਦੇ ਪਹਿਲੇ ਇਤਿਹਾਸਕ ਦੌਰੇ 'ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਬਰਤਾਨੀਆ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਵਪਾਰਕ ਵਫ਼ਦ ਵੀ ਆਇਆ ਹੈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਭਾਰਤ ਅਤੇ ਬਰਤਾਨੀਆ ਦਰਮਿਆਨ ਮਜ਼ਬੂਤ ​​ਅਤੇ ਆਪਸੀ ਤੌਰ 'ਤੇ ਖ਼ੁਸ਼ਹਾਲ ਭਵਿੱਖ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਕੱਲ੍ਹ ਦੀ ਮੀਟਿੰਗ ਦੀ ਉਡੀਕ ਕਰ ਰਹੇ ਹਨ।

ਸ਼੍ਰੀ ਮੋਦੀ ਨੇ ਐਕਸ 'ਤੇ ਲਿਖਿਆ;

“ਬਰਤਾਨੀਆ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਵਪਾਰਕ ਵਫ਼ਦ ਨਾਲ ਭਾਰਤ ਦੀ ਪਹਿਲੀ ਇਤਿਹਾਸਕ ਯਾਤਰਾ 'ਤੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਦਾ ਸਵਾਗਤ ਹੈ। ਮਜ਼ਬੂਤ ​​ਅਤੇ ਆਪਸੀ ਤੌਰ 'ਤੇ ਖ਼ੁਸ਼ਹਾਲ ਭਵਿੱਖ ਦੇ ਸਾਡੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਕੱਲ੍ਹ ਹੋਣ ਵਾਲੀ ਸਾਡੀ ਬੈਠਕ ਦੀ ਉਡੀਕ ਹੈ।

@Keir_Starmer”

 

************

ਐੱਮਜੇਪੀਐੱਸ/ਐੱਸਟੀ


(रिलीज़ आईडी: 2176328) आगंतुक पटल : 30
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Bengali-TR , Gujarati , Odia , Tamil , Telugu , Kannada , Malayalam