ਸਿੱਖਿਆ ਮੰਤਰਾਲਾ
azadi ka amrit mahotsav

ਵਿਕਸਿਤ ਭਾਰਤ ਬਿਲਡਾਥੌਨ 2025 ਨੂੰ ਵਿਦਿਆਰਥੀਆਂ ਵੱਲੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ


ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੇ ਨੌਜਵਾਨ ਨਵੀਨਤਾਕਾਰਾਂ ਨੂੰ ਆਤਮ-ਨਿਰਭਰ ਭਾਰਤ ਲਈ ਬਿਲਡਾਥੌਨ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ

Posted On: 07 OCT 2025 8:11PM by PIB Chandigarh

ਸਿੱਖਿਆ ਮੰਤਰਾਲੇ ਨੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਦੇ ਸਹਿਯੋਗ ਨਾਲ, ਵਿਕਸਿਤ ਭਾਰਤ ਬਿਲਡਾਥੌਨ 2025 ਦੀ ਸ਼ੁਰੂਆਤ ਕੀਤੀ ਹੈ, ਜਿਸ ਨੂੰ ਵਿਦਿਆਰਥੀਆਂ ਵੱਲੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ, ਜਿਸ ਵਿੱਚ ਦੇਸ਼ ਭਰ ਦੇ ਲਗਭਗ 2.5 ਲੱਖ ਸਕੂਲਾਂ ਦੇ ਭਾਗੀਦਾਰ ਸ਼ਾਮਲ ਹਨ। ਇਹ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਵਿਦਿਆਰਥੀ ਨਵੀਨਤਾ ਪਹਿਲ ਹੈ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਵੱਲ ਇੱਕ ਇਤਿਹਾਸਕ ਕਦਮ ਹੈ।

ਇਸ ਪਹਿਲ ਨੂੰ ਉਤਸ਼ਾਹਿਤ ਕਰਦੇ ਹੋਏ, ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ, ਭਾਰਤੀ ਹਵਾਈ ਸੈਨਾ ਦੇ ਟੈਸਟ ਪਾਇਲਟ ਅਤੇ ਇਸਰੋ ਪੁਲਾੜ ਯਾਤਰੀ, ਅਤੇ ਵਿਕਸਿਤ ਭਾਰਤ ਬਿਲਡਾਥੌਨ ਦੇ ਬ੍ਰਾਂਡ ਅੰਬੈਸਡਰ, ਨੇ ਇੱਕ ਵੀਡੀਓ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਇਸ ਪਹਿਲਕਦਮੀ ਵਿੱਚ ਸ਼ਾਮਲ ਹੋਣ ਅਤੇ ਇੱਕ ਆਤਮ-ਨਿਰਭਰ ਭਾਰਤ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਿਲਡਾਥੌਨ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਵਿਲੱਖਣ ਪਲੈਟਫਾਰਮ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਚਾਰ, ਭਾਵੇਂ ਵੱਡਾ ਹੋਵੇ ਜਾਂ ਛੋਟਾ, ਵਿਕਸਿਤ ਭਾਰਤ 2047 ਨੂੰ ਆਕਾਰ ਦੇਣ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੀਨਤਾਕਾਰੀ ਢੰਗ ਨਾਲ ਸੋਚਣਾ ਚਾਹੀਦਾ ਹੈ, ਅਤੇ ਅਸਲ ਜੀਵਨ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਵਾਲੇ ਪ੍ਰੋਟੋਟਾਈਪ ਵਿਕਸਿਤ ਕਰਨੇ ਚਾਹੀਦੇ ਹਨ, ਜਿਸ ਵਿੱਚ ਵੋਕਲ ਫਾਰ ਲੋਕਲ ਅਤੇ ਸਵਦੇਸ਼ੀ ਦੀ ਸੰਭਾਵਨਾ ਨੂੰ ਵਰਤਣਾ ਸ਼ਾਮਲ ਹੈ। 

ਸਕੂਲ ਫੋਟੋਜ਼ ਅਤੇ ਵੀਡੀਓਜ਼ ਰਾਹੀਂ ਐਂਟਰੀਆਂ ਜਮ੍ਹਾਂ ਕਰਾਉਣਗੇ, ਜਿਨ੍ਹਾਂ ਦਾ ਮੁਲਾਂਕਣ ਇੱਕ ਮਾਹਰ ਪੈਨਲ ਦੁਆਰਾ ਕੀਤਾ ਜਾਵੇਗਾ। ਚੋਟੀ ਦੀਆਂ ਟੀਮਾਂ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ ਮਿਲੇਗੀ।

ਹੁਣੇ ਰਜਿਸਟਰ ਕਰੋ: http://vbb.mic.gov.in

 

*****

ਐੱਸਆਰ/ਏਕੇ


(Release ID: 2176373) ਵਿਜ਼ੀਟਰ ਕਾਊਂਟਰ : 30