ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਵਾਈ ਸੈਨਾ ਦਿਵਸ ਮੌਕੇ ਹਵਾਈ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ

प्रविष्टि तिथि: 08 OCT 2025 9:58AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਵਾਈ ਸੈਨਾ ਦਿਵਸ ਮੌਕੇ 'ਤੇ ਸਾਰੇ ਬਹਾਦਰ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ ਦਿੱਤੀਆਂ ਹਨ।

ਐਕਸ ’ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:

‘‘ਹਵਾਈ ਸੈਨਾ ਦਿਵਸ 'ਤੇ ਸਾਰੇ ਬਹਾਦਰ ਹਵਾਈ ਯੋਧਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈਆਂ। ਭਾਰਤੀ ਹਵਾਈ ਸੈਨਾ ਬਹਾਦਰੀ, ਅਨੁਸ਼ਾਸਨ ਅਤੇ ਸਟੀਕਤਾ ਦੀ ਪ੍ਰਤੀਕ ਹੈ। ਉਨ੍ਹਾਂ ਨੇ ਸਭ ਤੋਂ ਚੁਣੌਤੀਪੂਰਨ ਹਾਲਾਤ ਦੌਰਾਨ ਵੀ ਸਾਡੇ ਅਸਮਾਨ ਦੀ ਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਕੁਦਰਤੀ ਆਫ਼ਤਾਂ ਦੌਰਾਨ ਵੀ ਉਨ੍ਹਾਂ ਦੀ ਭੂਮਿਕਾ ਬਹੁਤ ਸ਼ਲਾਘਾਯੋਗ ਰਹੀ ਹੈ। ਉਨ੍ਹਾਂ ਦੀ ਵਚਨਬੱਧਤਾ, ਪੇਸ਼ਾਵਰ ਹੁਨਰ ਅਤੇ ਜਜ਼ਬਾ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ।

@IAF_MCC”

************

ਐੱਮਜੇਪੀਐੱਸ/ਐੱਸਟੀ


(रिलीज़ आईडी: 2176377) आगंतुक पटल : 41
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam