ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਨਵੀਂ ਦਿੱਲੀ ਵਿੱਚ ਆਯੋਜਿਤ 'ਵੀਵਿੰਗ ਇੰਡੀਆ ਟੂਗੈਦਰ' ਰਾਸ਼ਟਰੀ ਸੈਮੀਨਾਰ ਵਿੱਚ ਬੁਣਕਰਾਂ ਅਤੇ ਕਾਰੀਗਰਾਂ ਨਾਲ ਗੱਲਬਾਤ ਕੀਤੀ


ਕੇਂਦਰੀ ਮੰਤਰੀ ਨੇ ਰਾਸ਼ਟਰੀ ਸੈਮੀਨਾਰ ਵਿੱਚ ਉੱਤਰ-ਪੂਰਬ ਦੀ ਸ਼ਿਲਪਕਾਰੀ (ਕਾਰੀਗਰੀ) ਦੀ ਪ੍ਰਸ਼ੰਸਾ ਕੀਤੀ; ਆਈਸੀਏਆਰ ਅਤੇ ਸੀਏਯੂ ਇੰਫਾਲ ਦੀ ਗ੍ਰਾਮੀਣ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾ ਕੀਤੀ

Posted On: 08 OCT 2025 8:21PM by PIB Chandigarh

ਕੇਂਦਰੀ ਪੇਂਡੂ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਨਵੀਂ ਦਿੱਲੀ ਦੇ ਐੱਨਏਐੱਸਸੀ ਕੰਪਲੈਕਸ ਦੇ ਸੀ. ਸੁਬਰਾਮਨੀਅਮ ਆਡੀਟੋਰੀਅਮ ਵਿਖੇ ਆਯੋਜਿਤ 'ਵੀਵਿੰਗ ਇੰਡੀਆ ਟੂਗੇਦਰ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਵਿੱਚ ਹਿੱਸਾ ਲਿਆ ਅਤੇ ਉੱਤਰ ਪੂਰਬ ਦੇ ਬੁਣਕਰਾਂ, ਕਾਰੀਗਰਾਂ ਅਤੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ।

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਮੌਕੇ 'ਤੇ ਉੱਤਰ-ਪੂਰਬ ਦੇ ਕਾਰੀਗਰਾਂ ਅਤੇ ਬੁਣਕਰਾਂ ਦੀ ਅਮੀਰ ਕਾਰੀਗਰੀ ਅਤੇ ਸੱਭਿਆਚਾਰਕ ਵਿਰਾਸਤ ਦੀ ਪ੍ਰਸ਼ੰਸਾ ਕੀਤੀ। ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਇਸ ਸਮਾਗਮ ਵਿੱਚ ਬੁਣਾਈ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ, ਕਾਰੀਗਰਾਂ ਨੂੰ ਸਿਖਲਾਈ ਦੇਣ ਅਤੇ ਭਾਈਚਾਰਕ ਸ਼ਿਲਪਕਾਰੀ ਲਈ ਆਰਥਿਕ ਮੌਕੇ ਪ੍ਰਦਾਨ ਕਰਨ ਲਈ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ, ਇੰਫਾਲ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ‘ਤੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਅਤੇ ਡੇਅਰ (ਡੀਏਆਰਈ) (DARE) ਦੇ ਸਕੱਤਰ ਡਾ. ਮੰਗੀ ਲਾਲ ਜਾਟ ਅਤੇ ਆਈਸੀਏਆਰ ਦੇ ਖੇਤੀਬਾੜੀ ਵਿਸਤਾਰ ਦੇ ਡਿਪਟੀ ਡਾਇਰੈਕਟਰ ਜਨਰਲ ਡਾ. ਰਾਜਬੀਰ ਸਿੰਘ ਵੀ ਮੌਜੂਦ ਸਨ।

ਇਸ ਸਮਾਗਮ ਨੇ ਕਾਰੀਗਰਾਂ ਨੂੰ ਆਪਣੇ ਤਜ਼ਰਬਿਆਂ, ਚੁਣੌਤੀਆਂ ਅਤੇ ਆਕਾਂਖਿਆਵਾਂ ਨੂੰ ਪ੍ਰਗਟ ਕਰਨ ਲਈ ਇੱਕ ਪਲੈਟਫਾਰਮ ਪ੍ਰਦਾਨ ਕੀਤਾ, ਅਤੇ ਨੀਤੀ ਨਿਰਮਾਤਾਵਾਂ ਅਤੇ ਅਧਿਕਾਰੀਆਂ ਨੂੰ ਰਵਾਇਤੀ ਕਾਰੀਗਰੀ ਅਤੇ ਆਧੁਨਿਕ ਬਾਜ਼ਾਰਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਚਰਚਾ ਕਰਨ ਦਾ ਮੌਕਾ ਪ੍ਰਦਾਨ ਕੀਤਾ। ਇਸ ਸੈਮੀਨਾਰ ਨੇ ਪੇਂਡੂ ਕਾਰੀਗਰਾਂ ਦੇ ਸਮਾਵੇਸ਼ੀ ਵਿਕਾਸ ਰਾਹੀਂ 'ਵੋਕਲ ਫਾਰ ਲੋਕਲ' ਅਤੇ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਹੋਰ ਉਜਾਗਰ ਕੀਤਾ। 

********

ਆਰਸੀ/ਏਆਰ


(Release ID: 2176824) Visitor Counter : 11