ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਤਹਿਤ ਹੋਈ ਪ੍ਰਗਤੀ ‘ਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
09 OCT 2025 10:17PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲ ਕੀਤੀ ਅਤੇ ਰਾਸ਼ਟਰਪਤੀ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਤਹਿਤ ਹੋਈ ਪ੍ਰਗਤੀ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਬੰਧਕਾਂ ਦੀ ਰਿਹਾਈ ਅਤੇ ਗਾਜ਼ਾ ਦੇ ਲੋਕਾਂ ਨੂੰ ਮਨੁੱਖੀ ਸਹਾਇਤਾ ਵਧਾਉਣ 'ਤੇ ਹੋਏ ਸਮਝੌਤੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਦੁਹਰਾਇਆ ਕਿ ਅੱਤਵਾਦ ਕਿਸੇ ਵੀ ਰੂਪ ਜਾਂ ਪ੍ਰਗਟਾਵੇ ਵਿੱਚ ਦੁਨੀਆ ਵਿੱਚ ਕਿਤੇ ਵੀ ਅਸਵੀਕਾਰਨਯੋਗ ਹੈ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਲਿਖਿਆ;
"ਰਾਸ਼ਟਰਪਤੀ ਟਰੰਪ ਦੀ ਗਾਜ਼ਾ ਸ਼ਾਂਤੀ ਯੋਜਨਾ ਦੇ ਤਹਿਤ ਹੋਈ ਪ੍ਰਗਤੀ 'ਤੇ ਵਧਾਈ ਦੇਣ ਲਈ ਆਪਣੇ ਦੋਸਤ, ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਫ਼ੋਨ ਕੀਤਾ। ਅਸੀਂ ਬੰਧਕਾਂ ਦੀ ਰਿਹਾਈ ਅਤੇ ਗਾਜ਼ਾ ਦੇ ਲੋਕਾਂ ਲਈ ਮਨੁੱਖੀ ਸਹਾਇਤਾ ਵਧਾਉਣ 'ਤੇ ਹੋਏ ਸਮਝੌਤੇ ਦਾ ਸਵਾਗਤ ਕਰਦੇ ਹਾਂ। ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦੁਨੀਆ ਵਿੱਚ ਕਿਤੇ ਵੀ ਕਿਸੇ ਵੀ ਰੂਪ ਵਿੱਚ ਜਾਂ ਪ੍ਰਗਟਾਵੇ ਵਿੱਚ ਅੱਤਵਾਦ ਅਸਵੀਕਾਰਨਯੋਗ ਹੈ।"
@Netanyahu"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2177393)
आगंतुक पटल : 21
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam