ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
ਪ੍ਰਧਾਨ ਮੰਤਰੀ ਨੇ ਨਾਨਾਜੀ ਦੇਸ਼ਮੁਖ ਦੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਪ੍ਰਤੀ ਸਤਿਕਾਰ ਅਤੇ ਰਾਸ਼ਟਰ ਨਿਰਮਾਣ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕੀਤਾ
Posted On:
11 OCT 2025 9:58AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਇੱਕ ਦੂਰਦਰਸ਼ੀ ਸਮਾਜ ਸੁਧਾਰਕ, ਰਾਸ਼ਟਰ ਨਿਰਮਾਤਾ ਅਤੇ ਆਤਮ-ਨਿਰਭਰਤਾ ਅਤੇ ਪੇਂਡੂ ਸਸ਼ਕਤੀਕਰਨ ਦੇ ਉਮਰ ਭਰ ਦੇ ਹਮਾਇਤੀ ਦੱਸਿਆ। ਉਨ੍ਹਾਂ ਕਿਹਾ ਕਿ ਨਾਨਾਜੀ ਦੇਸ਼ਮੁਖ ਦਾ ਜੀਵਨ ਸਮਰਪਣ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਸੇਵਾ ਦਾ ਪ੍ਰਤੀਕ ਸੀ।
ਪ੍ਰਧਾਨ ਮੰਤਰੀ ਨੇ ਨਾਨਾਜੀ ਦੇਸ਼ਮੁਖ ਦੀ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਤੋਂ ਲਈ ਡੂੰਘੀ ਪ੍ਰੇਰਨਾ ਨੂੰ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਨਾਨਾਜੀ ਦਾ ਜੇਪੀ ਪ੍ਰਤੀ ਸਤਿਕਾਰ ਅਤੇ ਨੌਜਵਾਨਾਂ ਦਾ ਵਿਕਾਸ, ਸੇਵਾ ਅਤੇ ਰਾਸ਼ਟਰ ਨਿਰਮਾਣ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਜਨਤਾ ਪਾਰਟੀ ਦੇ ਮਹਾਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਸਾਂਝੇ ਕੀਤੇ ਗਏ ਸੁਨੇਹੇ ਵਿੱਚ ਝਲਕਦੇ ਹਨ।
ਪ੍ਰਧਾਨ ਮੰਤਰੀ ਨੇ ਐਕਸ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ;
"ਮਹਾਨ ਨਾਨਾਜੀ ਦੇਸ਼ਮੁਖ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ। ਉਹ ਇੱਕ ਦੂਰਦਰਸ਼ੀ ਸਮਾਜ ਸੁਧਾਰਕ, ਰਾਸ਼ਟਰ ਨਿਰਮਾਤਾ ਅਤੇ ਆਤਮ-ਨਿਰਭਰਤਾ ਅਤੇ ਪੇਂਡੂ ਸਸ਼ਕਤੀਕਰਨ ਦੇ ਉਮਰ ਭਰ ਦੇ ਹਮਾਇਤੀ ਸਨ। ਉਨ੍ਹਾਂ ਦਾ ਜੀਵਨ ਸਮਰਪਣ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਸੇਵਾ ਦਾ ਪ੍ਰਤੀਕ ਸੀ।"
"ਨਾਨਾਜੀ ਦੇਸ਼ਮੁਖ ਲੋਕਨਾਇਕ ਜੇਪੀ ਤੋਂ ਬਹੁਤ ਪ੍ਰੇਰਿਤ ਸਨ। ਜੇਪੀ ਪ੍ਰਤੀ ਉਨ੍ਹਾਂ ਦਾ ਸਤਿਕਾਰ ਅਤੇ ਨੌਜਵਾਨਾਂ ਦਾ ਵਿਕਾਸ, ਸੇਵਾ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਉਸ ਸੁਨੇਹੇ ਵਿੱਚ ਦੇਖਿਆ ਜਾ ਸਕਦਾ ਹੈ, ਜੋ ਉਨ੍ਹਾਂ ਨੇ ਜਨਤਾ ਪਾਰਟੀ ਦੇ ਮਹਾਮੰਤਰੀ ਰਹਿੰਦਿਆਂ ਸਾਂਝਾ ਕੀਤਾ ਸੀ।"
************
ਐੱਮਜੇਪੀਐੱਸ/ਐੱਸਟੀ
(Release ID: 2177857)
Visitor Counter : 3
Read this release in:
Odia
,
English
,
Urdu
,
Marathi
,
हिन्दी
,
Bengali
,
Assamese
,
Gujarati
,
Tamil
,
Telugu
,
Kannada
,
Malayalam
,
Malayalam