ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨੂੰ ਮੁੱਖ ਮੰਤਰੀ ਵਜੋਂ 15 ਸਾਲ ਪੂਰੇ ਕਰਨ 'ਤੇ ਵਧਾਈ ਦਿੱਤੀ
प्रविष्टि तिथि:
11 OCT 2025 10:15PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਨ. ਚੰਦਰਬਾਬੂ ਨਾਇਡੂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ 15 ਸਾਲ ਪੂਰੇ ਕਰਨ 'ਤੇ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਸ਼੍ਰੀ ਨਾਇਡੂ ਦੇ ਭਵਿੱਖਮੁਖੀ ਨਜ਼ਰੀਏ ਅਤੇ ਚੰਗੇ ਸ਼ਾਸਨ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ, ਜੋ ਉਨ੍ਹਾਂ ਦੇ ਪੂਰੇ ਸਿਆਸੀ ਸਫ਼ਰ ਦੌਰਾਨ ਲਗਾਤਾਰ ਬਣੀ ਰਹੀ ਹੈ। ਸ਼੍ਰੀ ਮੋਦੀ ਨੇ ਸ਼੍ਰੀ ਨਾਇਡੂ ਨਾਲ ਆਪਣੀ ਪੁਰਾਣੀ ਸਾਂਝ ਨੂੰ ਯਾਦ ਕੀਤਾ, ਜਿਨ੍ਹਾਂ ਦੀ ਸ਼ੁਰੂਆਤ 2000 ਦੇ ਦਹਾਕੇ ਦੇ ਸ਼ੁਰੂ ਤੋਂ ਹੋਈ ਸੀ ਜਦੋਂ ਦੋਵੇਂ ਮੁੱਖ ਮੰਤਰੀਆਂ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਸਮਰਪਣ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਸ਼੍ਰੀ ਐਨ. ਚੰਦਰਬਾਬੂ ਨਾਇਡੂ ਨੂੰ ਆਂਧਰਾ ਪ੍ਰਦੇਸ਼ ਦੇ ਲੋਕਾਂ ਦੀ ਤਰੱਕੀ ਅਤੇ ਭਲਾਈ ਲਈ ਉਨ੍ਹਾਂ ਦੇ ਲਗਾਤਾਰ ਕੀਤੇ ਜਾ ਰਹੇ ਯਤਨਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ:
“ਚੰਦਰਬਾਬੂ ਨਾਇਡੂ ਜੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ 15 ਸਾਲ ਪੂਰੇ ਕਰਨ 'ਤੇ ਵਧਾਈ ਦਿੱਤੀ। ਉਨ੍ਹਾਂ ਦਾ ਭਵਿੱਖਮੁਖੀ ਨਜ਼ਰੀਆ ਅਤੇ ਚੰਗੇ ਸ਼ਾਸਨ ਪ੍ਰਤੀ ਵਚਨਬੱਧਤਾ ਉਨ੍ਹਾਂ ਦੇ ਸਿਆਸੀ ਸਫ਼ਰ ਦੌਰਾਨ ਲਗਾਤਾਰ ਬਣੀ ਰਹੀ ਹੈ। ਮੈਂ 2000 ਦੇ ਦਹਾਕੇ ਦੀ ਸ਼ੁਰੂਆਤ ਤੋਂ, ਜਦੋਂ ਅਸੀਂ ਦੋਵੇਂ ਮੁੱਖ ਮੰਤਰੀ ਸੀ, ਚੰਦਰਬਾਬੂ ਜੀ ਨਾਲ ਕਈ ਮੌਕਿਆਂ 'ਤੇ ਨੇੜਿਓਂ ਕੰਮ ਕੀਤਾ ਹੈ। ਆਂਧਰਾ ਪ੍ਰਦੇਸ਼ ਦੀ ਭਲਾਈ ਲਈ ਪੂਰੇ ਜੋਸ਼ ਨਾਲ ਕੰਮ ਕਰਨ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ।
@ncbn”
*********
ਐੱਮਜੇਪੀਐੱਸ/ਐੱਸਟੀ
(रिलीज़ आईडी: 2178348)
आगंतुक पटल : 18
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam