ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਮਾਤਾ ਵਿਜਯਾਰਾਜੇ ਸਿੰਧੀਆ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
12 OCT 2025 9:10AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਮਾਤਾ ਵਿਜਯਾਰਾਜੇ ਸਿੰਧੀਆ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਮਾਤਾ ਵਿਜਯਾਰਾਜੇ ਸਿੰਧੀਆ ਜੀ ਦੇ ਸਮਾਜ ਸੇਵਾ ਲਈ ਜੀਵਨ ਭਰ ਕੀਤੇ ਯਤਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਵਿਜਯਾਰਾਜੇ ਸਿੰਧੀਆ ਜੀ ਨੂੰ ਭਾਰਤ ਦੀ ਸਭਿਆਚਾਰਕ ਵਿਰਾਸਤ ਨਾਲ ਡੂੰਘਾ ਲਗਾਅ ਸੀ। ਉਨ੍ਹਾਂ ਨੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ-ਪ੍ਰਸਾਰ ਲਈ ਲਗਾਤਾਰ ਕੰਮ ਕੀਤਾ, ਜਿਸ ਨਾਲ ਭਾਰਤ ਦੀਆਂ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਦੀ ਸੰਭਾਲ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਹੋਇਆ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਵਿੱਚ ਲਿਖਿਆ:
"ਰਾਜਮਾਤਾ ਵਿਜਯਾਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਪ੍ਰਣਾਮ। ਸਮਾਜ ਸੇਵਾ ਲਈ ਉਨ੍ਹਾਂ ਦੇ ਯਤਨਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਜਨਸੰਘ ਅਤੇ ਭਾਜਪਾ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੀ। ਸਾਡੀਆਂ ਸਭਿਆਚਾਰਕ ਪਰੰਪਰਾਵਾਂ ਵਿੱਚ ਡੂੰਘਾ ਵਿਸ਼ਵਾਸ ਰੱਖਣ ਵਾਲੀ ਵਿਜਯਾਰਾਜੇ ਸਿੰਧੀਆ ਜੀ ਨੇ ਹਮੇਸ਼ਾ ਉਨ੍ਹਾਂ ਦੀ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਹਰਮਨ-ਪਿਆਰਾ ਬਣਾਉਣ ਦਾ ਕੰਮ ਕੀਤਾ।"
************
ਐੱਮਜੇਪੀਐੱਸ/ਐੱਸਟੀ
(रिलीज़ आईडी: 2178350)
आगंतुक पटल : 18
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam