ਪ੍ਰਧਾਨ ਮੰਤਰੀ ਦਫਤਰ
ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੀ ਸਾਂਝੇਦਾਰੀ ਨੂੰ ਨਵੀਂ ਗਤੀ ਮਿਲੇਗੀ
ਪ੍ਰਧਾਨ ਮੰਤਰੀ ਨੇ ਜੀ7 ਸਿਖਰ ਸੰਮੇਲਨ ਲਈ ਕੈਨੇਡਾ ਦੀ ਆਪਣੀ ਫੇਰੀ ਅਤੇ ਪ੍ਰਧਾਨ ਮੰਤਰੀ ਕਾਰਨੀ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ
ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਦਰਮਿਆਨ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਜਨ-ਜਨ ਦੇ ਸਬੰਧਾਂ ਵਿੱਚ ਵਧੇ ਹੋਏ ਸਹਿਯੋਗ ਦੀ ਮਹੱਤਤਾ ਦਾ ਜ਼ਿਕਰ ਕੀਤਾ
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕਾਰਨੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਉਨ੍ਹਾਂ ਦੇ ਆਉਣ ਵਾਲੇ ਪ੍ਰੋਗਰਾਮਾਂ ਦੀ ਉਡੀਕ ਕਰ ਰਹੇ ਹਨ
प्रविष्टि तिथि:
13 OCT 2025 2:42PM by PIB Chandigarh
ਕੈਨੇਡਾ ਦੇ ਵਿਦੇਸ਼ ਮੰਤਰੀ ਮਿਸ ਅਨੀਤਾ ਆਨੰਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨੇ ਵਿਦੇਸ਼ ਮੰਤਰੀ ਮਿਸ ਆਨੰਦ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦੀ ਫੇਰੀ ਭਾਰਤ-ਕੈਨੇਡਾ ਦੁਵੱਲੀ ਭਾਈਵਾਲੀ ਨੂੰ ਨਵੀਂ ਗਤੀ ਦੇਣ ਲਈ ਚੱਲ ਰਹੇ ਯਤਨਾਂ ਵਿੱਚ ਯੋਗਦਾਨ ਦੇਵੇਗੀ।
ਪ੍ਰਧਾਨ ਮੰਤਰੀ ਨੇ ਇਸ ਸਾਲ ਜੂਨ ਵਿੱਚ ਜੀ7 ਸਿਖਰ ਸੰਮੇਲਨ ਲਈ ਕੈਨੇਡਾ ਦੀ ਆਪਣੀ ਫੇਰੀ ਨੂੰ ਯਾਦ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਇੱਕ ਬਹੁਤ ਹੀ ਖ਼ਾਸ ਮੁਲਾਕਾਤ ਕੀਤੀ ਸੀ।
ਪ੍ਰਧਾਨ ਮੰਤਰੀ ਨੇ ਦੋਵਾਂ ਦੇਸ਼ਾਂ ਦਰਮਿਆਨ ਵਪਾਰ, ਊਰਜਾ, ਤਕਨਾਲੋਜੀ, ਖੇਤੀਬਾੜੀ ਅਤੇ ਜਨ-ਜਨ ਦੇ ਸਬੰਧਾਂ ਵਿੱਚ ਵਧੇ ਹੋਏ ਸਹਿਯੋਗ ਦੀ ਮਹੱਤਤਾ ਦਾ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਆਉਣ ਵਾਲੇ ਪ੍ਰੋਗਰਾਮਾਂ ਦੀ ਉਡੀਕ ਕਰ ਰਹੇ ਹਨ।
************
ਐੱਮਜੇਪੀਐੱਸ/ਐੱਸਟੀ
(रिलीज़ आईडी: 2178704)
आगंतुक पटल : 20
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam