ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਪੀਐੱਮਜੇਵੀਕੇ ਦੇ ਤਹਿਤ ਵਿਰਾਸਤ ਅਤੇ ਸ਼ਾਸਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਉੱਤਮਤਾ ਕੇਂਦਰ ਸਥਾਪਤ ਕੀਤੇ


ਇੰਦੌਰ ਦੇ ਦੇਵੀ ਅਹਿਲਿਆ ਵਿਸ਼ਵਵਿਦਿਆਲਾ ਵਿੱਚ "ਜੈਨ ਧਰਮ ਅਤੇ ਭਾਰਤੀ ਗਿਆਨ ਪ੍ਰਣਾਲੀਆਂ" 'ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ

प्रविष्टि तिथि: 13 OCT 2025 3:45PM by PIB Chandigarh

ਘੱਟ ਗਿਣਤੀ ਮਾਮਲੇ ਮੰਤਰਾਲਾ, ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ (ਪੀਐੱਮਜੇਵੀਕੇ) ਦੇ ਤਹਿਤ ਵਿਰਾਸਤ ਅਤੇ ਸ਼ਾਸਤਰੀ ਭਾਸ਼ਾਵਾਂ ਦੇ ਪ੍ਰਚਾਰ ਅਤੇ ਸੰਭਾਲ ਲਈ ਉੱਤਮਤਾ ਕੇਂਦਰ ਸਥਾਪਿਤ ਕਰਨ ਲਈ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਨੂੰ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਇੰਦੌਰ ਦੇ ਦੇਵੀ ਅਹਿਲਿਆ ਵਿਸ਼ਵਵਿਦਿਆਲਾ (ਡੀਏਵੀਵੀ) ਵਿੱਚ ਪੀਐੱਮਜੇਵੀਕੇ ਦੇ ਤਹਿਤ ₹27.16 ਕਰੋੜ ਦੀ ਲਾਗਤ ਨਾਲ ਜੈਨ ਅਧਿਐਨ ਕੇਂਦਰ ਦੀ ਸ਼ੁਰੂਆਤ ਕੀਤੀ। ਇਸ ਅਵਸਰ ‘ਤੇ "ਜੈਨ ਧਰਮ ਅਤੇ ਭਾਰਤੀ ਗਿਆਨ ਪ੍ਰਣਾਲੀ" 'ਤੇ ਇੱਕ ਰਾਸ਼ਟਰੀ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਮੱਧ ਪ੍ਰਦੇਸ਼ ਸਰਕਾਰ ਦੇ ਉੱਚ ਸਿੱਖਿਆ ਮੰਤਰੀ ਸ਼੍ਰੀ ਇੰਦਰ ਸਿੰਘ ਪਰਮਾਰ ਅਤੇ ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸਕੱਤਰ ਡਾ. ਚੰਦਰਸ਼ੇਖਰ ਕੁਮਾਰ ਅਤੇ ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸੰਯੁਕਤ ਸਕੱਤਰ ਸ਼੍ਰੀ ਰਾਮ ਸਿੰਘ ਵੀ ਮੌਜੂਦ ਸਨ।

ਡਾ. ਚੰਦਰਸ਼ੇਖਰ ਕੁਮਾਰ ਨੇ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਨੂੰ ਜੈਨ ਅਧਿਐਨ ਕੇਂਦਰ ਨੂੰ ਇੱਕ ਗਲੋਬਲ ਉਤਕ੍ਰਿਸ਼ਟਤਾ ਕੇਂਦਰ ਵਜੋਂ ਵਿਕਸਿਤ ਕਰਨ ਅਤੇ ਖੋਜ, ਦਸਤਾਵੇਜ਼ੀਕਰਣ ਅਤੇ ਪ੍ਰਸਾਰ ਲਈ ਆਧੁਨਿਕ ਤਕਨਾਲੋਜੀ ਅਤੇ ਡਿਜੀਟਲ ਸਾਧਨਾਂ ਨੂੰ ਏਕੀਕ੍ਰਿਤ ਕਰਨ ਦੀ ਅਪੀਲ ਕੀਤੀ। ਤਕਨਾਲੋਜੀ ਦੀ ਭੂਮਿਕਾ 'ਤੇ ਜ਼ੋਰ ਦਿੰਦੇ ਹੋਏ, ਡਾ. ਚੰਦਰਸ਼ੇਖਰ ਕੁਮਾਰ ਨੇ ਵਿਆਪਕ ਅਕਾਦਮਿਕ ਅਤੇ ਸੱਭਿਆਚਾਰਕ ਸ਼ਮੂਲੀਅਤ ਲਈ ਵਿਰਾਸਤੀ ਭਾਸ਼ਾਵਾਂ ਦੀ ਸੰਭਾਲ, ਡਿਜੀਟਾਈਜ਼ ਕਰਨ ਅਤੇ ਉਤਸ਼ਾਹਿਤ ਕਰਨ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਦੀ ਸੰਭਾਵਨਾ ਨੂੰ ਉਜਾਗਰ ਕੀਤਾ।

ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਮੁੰਬਈ ਯੂਨੀਵਰਸਿਟੀ ਵਿਖੇ ਪਾਲੀ, ਪ੍ਰਾਕ੍ਰਿਤ ਅਤੇ ਅਵੇਸਤਾ ਪਹਿਲਵੀ ਅਤੇ ਗੁਜਰਾਤ ਯੂਨੀਵਰਸਿਟੀ ਵਿਖੇ ਪ੍ਰਾਕ੍ਰਿਤ ਭਾਸ਼ਾਵਾਂ ਦੇ ਅਧਿਐਨ ਲਈ ਉਤਕ੍ਰਿਸ਼ਟਤਾ ਕੇਂਦਰ ਸਥਾਪਿਤ ਕੀਤੇ ਹਨ। ਇਨ੍ਹਾਂ ਕੇਂਦਰਾਂ ਦਾ ਉਦੇਸ਼ ਖੋਜ, ਅਨੁਵਾਦ, ਹੱਥ-ਲਿਖਤਾਂ ਦੇ ਡਿਜੀਟਾਈਜ਼ੇਸ਼ਨ ਅਤੇ ਰਵਾਇਤੀ ਗਿਆਨ ਨੂੰ ਆਧੁਨਿਕ ਸਿੱਖਿਆ ਸ਼ਾਸਤਰ ਨਾਲ ਏਕੀਕ੍ਰਿਤ ਕਰਨਾ ਹੈ। ਸਥਾਪਨਾ ਮੰਤਰਾਲੇ ਵੱਲੋਂ ਇਨ੍ਹਾਂ ਉਤਕ੍ਰਿਸ਼ਟਤਾ ਕੇਂਦਰਾਂ ਦੀ ਸਥਾਪਨਾ ਭਾਸ਼ਾਈ ਅਤੇ ਦਾਰਸ਼ਨਿਕ ਵਿਰਾਸਤ ਦੀ ਰੱਖਿਆ ਅਤੇ ਦੇਸ਼ ਦੇ ਵਿਭਿੰਨ ਭਾਈਚਾਰਿਆਂ ਦੀਆਂ ਬੌਧਿਕ ਪਰੰਪਰਾਵਾਂ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਯਤਨ ਹੈ।

************

ਐੱਸਐੱਸ/ਏਕੇ


(रिलीज़ आईडी: 2178766) आगंतुक पटल : 20
इस विज्ञप्ति को इन भाषाओं में पढ़ें: English , Urdu , हिन्दी , Tamil