ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ, ਖੇਤਰ ਵਿੱਚ ਸ਼ਾਂਤੀ ਲਿਆਉਣ ਲਈ ਰਾਸ਼ਟਰਪਤੀ ਟਰੰਪ ਦੇ ਸੁਹਿਰਦ ਯਤਨਾਂ ਦਾ ਸਮਰਥਨ ਕੀਤਾ

Posted On: 13 OCT 2025 7:19PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2 ਸਾਲ ਤੋਂ ਵੱਧ ਸਮੇਂ ਲਈ ਕੈਦ ਵਿੱਚ ਰੱਖਣ ਤੋਂ ਬਾਅਦ ਸਾਰੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਰਿਹਾਈ ਉਨ੍ਹਾਂ ਦੇ ਪਰਿਵਾਰਾਂ ਦੀ ਹਿੰਮਤ, ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਦੇ ਸ਼ਾਂਤੀ ਯਤਨਾਂ ਅਤੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਦ੍ਰਿੜ੍ਹ ਇਰਾਦੇ ਦਾ ਸਿੱਟਾ ਹੈ।

ਸ਼੍ਰੀ ਮੋਦੀ ਨੇ ਖੇਤਰ ਵਿੱਚ ਸ਼ਾਂਤੀ ਲਿਆਉਣ ਲਈ ਰਾਸ਼ਟਰਪਤੀ ਸ਼੍ਰੀ ਟਰੰਪ ਦੇ ਸੁਹਿਰਦ ਯਤਨਾਂ ਦਾ ਸਮਰਥਨ ਪ੍ਰਗਟ ਕੀਤਾ।

ਸ਼੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;

"ਅਸੀਂ ਦੋ ਵਰ੍ਹਿਆਂ ਤੋਂ ਵੱਧ ਸਮੇਂ ਲਈ ਕੈਦ ਵਿੱਚ ਰਹਿਣ ਤੋਂ ਬਾਅਦ ਸਾਰੇ ਬੰਧਕਾਂ ਦੀ ਰਿਹਾਈ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਦੀ ਰਿਹਾਈ ਉਨ੍ਹਾਂ ਦੇ ਪਰਿਵਾਰਾਂ ਦੀ ਹਿੰਮਤ, ਰਾਸ਼ਟਰਪਤੀ ਟਰੰਪ ਦੇ ਅਟੱਲ ਸ਼ਾਂਤੀ ਯਤਨਾਂ ਅਤੇ ਪ੍ਰਧਾਨ ਮੰਤਰੀ ਨੈਤਨਯਾਹੂ ਦੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ। ਅਸੀਂ ਖੇਤਰ ਵਿੱਚ ਸ਼ਾਂਤੀ ਲਿਆਉਣ ਲਈ ਰਾਸ਼ਟਰਪਤੀ ਟਰੰਪ ਦੇ ਦ੍ਰਿੜ੍ਹ ਯਤਨਾਂ ਦਾ ਸਮਰਥਨ ਕਰਦੇ ਹਾਂ।

@POTUS 

@realDonaldTrump

@netanyahu”

 

************

ਐੱਮਜੇਪੀਐੱਸ/ਐੱਸਟੀ


(Release ID: 2179233) ਵਿਜ਼ੀਟਰ ਕਾਊਂਟਰ : 25