ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
Posted On:
15 OCT 2025 9:00AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਕਲਾਮ ਨੂੰ ਇੱਕ ਦੂਰਦਰਸ਼ੀ ਸ਼ਖ਼ਸੀਅਤ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਨੌਜਵਾਨ ਮਨਾਂ ਨੂੰ ਜਗਾਇਆ ਅਤੇ ਦੇਸ਼ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਕਲਾਮ ਦਾ ਜੀਵਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਫਲਤਾ ਲਈ ਨਿਮਰਤਾ ਅਤੇ ਸਖ਼ਤ ਮਿਹਨਤ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਅਸੀਂ ਡਾ. ਕਲਾਮ ਦੇ ਸੁਪਨਿਆਂ ਦੇ ਅਨੁਸਾਰ ਇੱਕ ਸਸ਼ਕਤ, ਆਤਮ-ਨਿਰਭਰ ਅਤੇ ਹਮਦਰਦ ਭਾਰਤ ਦਾ ਨਿਰਮਾਣ ਕਰਨਾ ਜਾਰੀ ਰੱਖਾਂਗੇ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ;
"ਡਾ. ਏਪੀਜੇ ਅਬਦੁਲ ਕਲਾਮ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਯਾਦ ਕਰਦੇ ਹਾਂ। ਉਨ੍ਹਾਂ ਨੂੰ ਇੱਕ ਦੂਰਦਰਸ਼ੀ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਨੌਜਵਾਨ ਮਨਾਂ ਨੂੰ ਜਗਾਇਆ ਅਤੇ ਸਾਡੇ ਦੇਸ਼ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦਾ ਜੀਵਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਨਿਮਰਤਾ ਅਤੇ ਸਖ਼ਤ ਮਿਹਨਤ ਸਫਲਤਾ ਲਈ ਬਹੁਤ ਜ਼ਰੂਰੀ ਹੈ। ਆਓ ਅਸੀਂ ਉਸ ਭਾਰਤ ਦਾ ਨਿਰਮਾਣ ਜਾਰੀ ਰੱਖੀਏ ਜਿਸਦੀ ਉਨ੍ਹਾਂ ਨੇ ਕਲਪਨਾ ਕੀਤੀ ਸੀ... ਇੱਕ ਮਜ਼ਬੂਤ, ਸਵੈ-ਨਿਰਭਰ ਅਤੇ ਹਮਦਰਦ ਭਾਰਤ।"
https://x.com/narendramodi/status/1978291330418622968
***************
ਐੱਮਜੇਪੀਐੱਸ/ਵੀਜੇ
(Release ID: 2179293)
Visitor Counter : 7
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam