ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਰਵੀ ਨਾਇਕ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
15 OCT 2025 8:58AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੋਆ ਸਰਕਾਰ ਦੇ ਮੰਤਰੀ ਸ਼੍ਰੀ ਰਵੀ ਨਾਇਕ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਨਾਇਕ ਨੂੰ ਇੱਕ ਤਜਰਬੇਕਾਰ ਪ੍ਰਸ਼ਾਸਕ ਅਤੇ ਸਮਰਪਿਤ ਲੋਕ ਸੇਵਕ ਵਜੋਂ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਗੋਆ ਦੀ ਵਿਕਾਸ ਯਾਤਰਾ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੀ ਨਾਇਕ ਖ਼ਾਸ ਤੌਰ 'ਤੇ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਦੇ ਪ੍ਰਤੀ ਸਮਰਪਿਤ ਸਨ।
ਸ਼੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ;
"ਗੋਆ ਸਰਕਾਰ ਦੇ ਮੰਤਰੀ ਸ਼੍ਰੀ ਰਵੀ ਨਾਇਕ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਇੱਕ ਤਜਰਬੇਕਾਰ ਪ੍ਰਸ਼ਾਸਕ ਅਤੇ ਸਮਰਪਿਤ ਲੋਕ ਸੇਵਕ ਵਜੋਂ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਗੋਆ ਦੇ ਵਿਕਾਸ ਦੇ ਰਾਹ ਨੂੰ ਖ਼ੁਸ਼ਹਾਲ ਬਣਾਇਆ। ਉਹ ਖ਼ਾਸ ਤੌਰ 'ਤੇ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਚਾਹਵਾਨ ਸਨ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।"
************
ਐੱਮਜੇਪੀਐੱਸ/ਵੀਜੇ
(रिलीज़ आईडी: 2179384)
आगंतुक पटल : 21
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam