ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਆਯੋਜਿਤ ‘ਭਗੌੜੇ ਅਪਰਾਧੀਆਂ ਦੀ ਹਵਾਲਗੀ- ਚੁਣੌਤੀਆਂ ਅਤੇ ਰਣਨੀਤੀਆਂ' ਵਿਸ਼ੇ 'ਤੇ ਸੰਮੇਲਨ ਦਾ ਉਦਘਾਟਨ ਕਰਨਗੇ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਅੰਤਰਰਾਸ਼ਟਰੀ ਇਨਵੈਸਟੀਗੇਸ਼ਨ ਦੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਹੈ
ਸੰਮੇਲਨ ਵਿੱਚ ਰਸਮੀ ਅਤੇ ਗੈਰ-ਰਸਮੀ ਚੈਨਲਾਂ ਦੀ ਪ੍ਰਭਾਵੀਸ਼ਾਲੀ ਵਰਤੋਂ, ਭਗੌੜੇ ਅਪਰਾਧੀਆਂ ਦਾ ਪਤਾ ਲਗਾਉਣ ਵਿੱਚ ਤਕਨਾਲੋਜੀ ਦੀ ਵਰਤੋਂ, ਭਗੌੜਿਆਂ ਦੀ ਹਵਾਲਗੀ ਲਈ ਰਣਨੀਤਕ ਦ੍ਰਿਸ਼ਟੀਕੋਣ, ਅਤੇ ਭਗੌੜਿਆਂ ਦੇ ਵਿੱਤੀ ਫੁਟਪ੍ਰਿੰਟ ਦੇ ਵਿਸ਼ਲੇਸ਼ਣ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ
ਸੰਮੇਲਨ ਵਿੱਚ ਨਾਰਕੋ, ਅੱਤਵਾਦ, ਸਾਈਬਰ ਅਪਰਾਧ, ਸੰਗਠਿਤ ਅਪਰਾਧ ਅਤੇ ਆਰਥਿਕ ਅਪਰਾਧੀਆਂ ‘ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ
Posted On:
15 OCT 2025 5:58PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ, ਵੀਰਵਾਰ, 16 ਅਕਤੂਬਰ 2025 ਨੂੰ ਨਵੀਂ ਦਿੱਲੀ ਵਿੱਚ ‘ਭਗੌੜੇ ਅਪਰਾਧੀਆਂ ਦੀ ਹਵਾਲਗੀ- ਚੁਣੌਤੀਆਂ ਅਤੇ ਰਣਨੀਤੀਆਂ’ (Extradition of Fugitives - Challenges and Strategies) ਸੰਮੇਲਨ ਦਾ ਉਦਘਾਟਨ ਕਰਨਗੇ। ਇਸ ਦੋ ਦਿਨਾਂ ਸੰਮੇਲਨ ਦਾ ਆਯੋਜਨ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਕੀਤਾ ਜਾ ਰਿਹਾ ਹੈ।
ਸੰਮੇਲਨ ਦੌਰਾਨ ਵੱਖ-ਵੱਖ ਕੇਂਦਰੀ ਅਤੇ ਰਾਜ ਪੁਲਿਸ ਏਜੰਸੀਆਂ ਦੇ ਸੀਨੀਅਰ ਪੁਲਿਸ ਅਧਿਕਾਰੀ ਭਗੌੜਿਆਂ ਨੂੰ ਟ੍ਰੈਕ ਕਰਨ ਅਤੇ ਉਨ੍ਹਾਂ ਨੂੰ ਭਾਰਤ ਵਿੱਚ ਮੁੱਕਦਮੇ ਦਾ ਸਾਹਮਣਾ ਕਰਨ ਲਈ ਵਾਪਸ ਲਿਆਉਣ ਦੇ ਯਤਨਾਂ ਦਾ ਤਾਲਮੇਲ ਕਰਨ ਲਈ ਅੰਤਰਰਾਸ਼ਟਰੀ ਪੁਲਿਸ ਸਹਿਯੋਗ ਦੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ। ਸੰਮੇਲਨ ਵਿੱਚ ਗ੍ਰਹਿ ਮੰਤਰਾਲਾ ਅਤੇ ਵਿਦੇਸ਼ ਮੰਤਰਾਲੇ ਸਮੇਤ ਹੋਰ ਹਿਤਧਾਰਕ ਵੀ ਹਿੱਸਾ ਲੈਣਗੇ।
ਇਸ ਦੋ ਦਿਨਾਂ ਸੰਮੇਲਨ ਵਿੱਚ ਵਿਦੇਸ਼ਾਂ ਤੋਂ ਸਹਿਯੋਗ ਪ੍ਰਾਪਤ ਕਰਨ ਲਈ ਉਪਲਬਧ ਰਸਮੀ ਅਤੇ ਗੈਰ-ਰਸਮੀ ਚੈਨਲਾਂ ਦੀ ਪ੍ਰਭਾਵਸ਼ਾਲੀ ਵਰਤੋਂ, ਭਗੌੜੇ ਅਪਰਾਧੀਆਂ ਦਾ ਪਤਾ ਲਗਾਉਣ ਵਿੱਚ ਤਕਨਾਲੋਜੀ ਦੀ ਵਰਤੋਂ, ਭਗੌੜਿਆਂ ਦੀ ਹਵਾਲਗੀ ਲਈ ਰਣਨੀਤਕ ਪੁਹੰਚ ਅਤੇ ਲੋੜੀਂਦੇ ਭਗੌੜਿਆਂ ਦੇ ਵਿੱਤੀ ਫੁਟਪ੍ਰਿੰਟ ਦੇ ਵਿਸ਼ਲੇਸ਼ਣ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਨਾਰਕੋ, ਅੱਤਵਾਦ, ਸਾਈਬਰ ਅਪਰਾਧ, ਸੰਗਠਿਤ ਅਪਰਾਧ ਅਤੇ ਆਰਥਿਕ ਅਪਰਾਧੀਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਅੰਤਰਰਾਸ਼ਟਰੀ ਇਨਵੈਸਟੀਗੇਸ਼ਨ ਦੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਵਿਦੇਸ਼ਾਂ ਤੋਂ ਲੋੜੀਂਦੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਇੱਕ ਤਾਲਮੇਲ ਵਾਲੇ ਦ੍ਰਿਸ਼ਟੀਕੋਣ ‘ਤੇ ਜ਼ੋਰ ਦਿੱਤਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਬੀਆਈ ਨੇ ਇਸ ਸੰਮੇਲਨ ਦਾ ਆਯੋਜਨ ਕੀਤਾ ਹੈ, ਤਾਂ ਜੋ ਉੱਚਿਤ ਕਾਨੂੰਨੀ ਅਤੇ ਕੂਟਨੀਤਕ ਚੈਨਲਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਭਗੌੜਿਆਂ ਨੂੰ ਵਾਪਸ ਲਿਆਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਵੱਖ-ਵੱਖ ਦੇਸ਼ਾਂ ਵਿੱਚ ਲੋੜੀਂਦੇ ਭਾਰਤੀ ਭਗੌੜਿਆਂ ਦੇ ਸਬੰਧ ਵਿੱਚ 300 ਤੋਂ ਵੱਧ ਹਵਾਲਗੀ ਬੇਨਤੀਆਂ ਪੈਂਡਿੰਗ ਹਨ। ਭਗੌੜੇ ਅਕਸਰ ਇਨ੍ਹਾਂ ਦੇਸ਼ਾਂ ਤੋਂ ਆਪਣੇ ਹਵਾਲਗੀ ਦੇ ਯਤਨਾਂ ਵਿੱਚ ਰੁਕਾਵਟ ਪਾਉਣ ਲਈ ਵੱਖ-ਵੱਖ ਰਸਤਿਆਂ ਦਾ ਸਹਾਰਾ ਲੈਂਦੇ ਹਨ। ਅਜਿਹੀਆਂ ਉਦਾਹਰਣਾਂ ਹਨ ਜਿੱਥੇ ਸੰਗਠਿਤ ਅਪਰਾਧਿਕ ਗਿਰੋਹਾਂ ਨਾਲ ਜੁੜੇ ਕਈ ਅਪਰਾਧੀ ਵਿਦੇਸ਼ ਵਿੱਚ ਰਹਿੰਦੇ ਹੋਏ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹਿੰਦੇ ਹਨ। ਸੰਮੇਲਨ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਮਾਹਿਰ ਇਨ੍ਹਾਂ ਚੁਣੌਤੀਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ, ਤਾਂ ਜੋ ਇਨ੍ਹਾਂ ਭਗੌੜੇ ਅਪਰਾਧੀਆਂ ਦੀ ਹਵਾਲਗੀ ਲਈ ਇੱਕ ਰੋਡਮੈਪ ਤਿਆਰ ਕੀਤਾ ਜਾ ਸਕੇ।
ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਇਸ ਵਰ੍ਹੇ ਦੇ ਸ਼ੁਰੂ ਵਿੱਚ ਸੀਬੀਆਈ ਦੁਆਰਾ ਵਿਕਸਿਤ ‘ਭਾਰਤਪੋਲ’ ਪੋਰਟਲ ਲਾਂਚ ਕੀਤਾ ਸੀ। ਇਸ ਪੋਰਟਲ ਨੇ ਜ਼ਿਲ੍ਹਾ ਪੁਲਿਸ ਇਕਾਈਆਂ, ਰਾਜ ਪੁਲਿਸ, ਕੇਂਦਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੀ ਸੀਬੀਆਈ ਨੂੰ ਇੱਕ ਪਲੈਟਫਾਰਮ ‘ਤੇ ਲਿਆ ਕੇ ਸੂਚਨਾਵਾਂ ਦੇ ਨਿਰਵਿਘਨ ਪ੍ਰਵਾਹ ਨੂੰ ਸਮਰੱਥ ਬਣਾਇਆ ਹੈ। ਸੰਮੇਲਨ ਦੌਰਾਨ ਵਿਚਾਰ-ਵਟਾਂਦਰਾ ਅਤੇ ਵਿਚਾਰਾਂ ਦੇ ਅਦਾਨ-ਪ੍ਰਦਾਨ ਨਾਲ ਇੱਕ ਨਵੀਂ ਸੂਝ ਅਤੇ ਦ੍ਰਿਸ਼ਟੀਕੋਣ ਸਾਹਮਣੇ ਆਵੇਗਾ, ਜੋ ਇਸ ਦਿਸ਼ਾ ਵਿੱਚ ਅੱਗੇ ਦੀਆਂ ਰਣਨੀਤੀਆਂ ਨੂੰ ਤਿਆਰ ਕਰਨ ਵਿੱਚ ਮਦਦ ਕਰਨਗੇ।
********
ਆਰਕੇ/ਏਕੇ/ਪੀਐੱਸ/ਪੀਆਰ
(Release ID: 2179795)
Visitor Counter : 9