ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅਹਿਮਦਾਬਾਦ ਵਿੱਚ 2030 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਲਈ ਭਾਰਤ ਦੀ ਦਾਅਵੇਦਾਰੀ ਨੂੰ ਰਾਸ਼ਟਰਮੰਡਲ ਸੰਘ ਦੁਆਰਾ ਮਨਜ਼ੂਰੀ ਦਿੱਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
ਇਹ ਭਾਰਤ ਨੂੰ ਵਰਲਡ ਸਪੋਰਟਸ ਮੈਪ ‘ਤੇ ਸਥਾਪਿਤ ਕਰਨ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਅਣਥੱਕ ਯਤਨਾਂ ਦਾ ਇੱਕ ਸ਼ਾਨਦਾਰ ਪ੍ਰਮਾਣ ਹੈ
ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦਾ ਨਿਰਮਾਣ ਅਤੇ ਦੇਸ਼ ਭਰ ਵਿੱਚ ਖੇਡ ਪ੍ਰਤਿਭਾਵਾਂ ਦਾ ਇੱਕ ਪੂਲ ਤਿਆਰ ਕਰਕੇ, ਪ੍ਰਧਾਨ ਮੰਤਰੀ ਮੋਦੀ ਜੀ ਨੇ ਭਾਰਤ ਨੂੰ ਇੱਕ ਸ਼ਾਨਦਾਰ ਸਪੋਰਟ ਡੈਸਟੀਨੇਸ਼ਨ ਬਣਾ ਦਿੱਤਾ ਹੈ
Posted On:
15 OCT 2025 8:06PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅਹਿਮਦਾਬਾਦ ਵਿੱਚ 2030 ਦੇ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਲਈ ਭਾਰਤ ਦੀ ਦਾਅਵੇਦਾਰੀ ਨੂੰ ਰਾਸ਼ਟਰਮੰਡਲ ਸੰਘ ਦੁਆਰਾ ਮਨਜ਼ੂਰੀ ਦਿੱਤੇ ਜਾਣ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਭਾਰਤ ਲਈ ਬਹੁਤ ਖੁਸ਼ੀ ਅਤੇ ਮਾਣ ਦਾ ਦਿਨ ਹੈ। ਉਨ੍ਹਾਂ ਨੇ ਰਾਸ਼ਟਰਮੰਡਲ ਸੰਘ ਦੁਆਰਾ ਅਹਿਮਦਾਬਾਦ ਵਿੱਚ 2030 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਲਈ ਭਾਰਤ ਦੀ ਦਾਅਵੇਦਾਰੀ ਨੂੰ ਮਨਜ਼ੂਰੀ ਦਿੱਤੇ ਜਾਣ ‘ਤੇ ਭਾਰਤ ਦੇ ਹਰੇਕ ਨਾਗਰਿਕ ਨੂੰ ਹਾਰਦਿਕ ਵਧਾਈ ਦਿੱਤੀ। ਸ਼੍ਰੀ ਸ਼ਾਹ ਨੇ ਕਿਹਾ ਕਿ ਇਹ ਭਾਰਤ ਨੂੰ ਵਰਲਡ ਸਪੋਰਟ ਮੈਪ ‘ਤੇ ਸਥਾਪਿਤ ਕਰਨ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਅਣਥੱਕ ਯਤਨਾਂ ਦਾ ਇੱਕ ਸ਼ਾਨਦਾਰ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦਾ ਨਿਰਮਾਣ ਅਤੇ ਦੇਸ਼ ਭਰ ਵਿੱਚ ਖੇਡ ਪ੍ਰਤਿਭਾਵਾਂ ਦਾ ਇੱਕ ਵਿਸ਼ਾਲ ਪੂਲ ਤਿਆਰ ਕਰਕੇ, ਪ੍ਰਧਾਨ ਮੰਤਰੀ ਮੋਦੀ ਜੀ ਨੇ ਭਾਰਤ ਨੂੰ ਇੱਕ ਸ਼ਾਨਦਾਰ ਸਪੋਰਟ ਡੈਸਟੀਨੇਸ਼ਨ ਬਣਾ ਦਿੱਤਾ ਹੈ।
************
ਆਰਕੇ/ਏਕੇ/ਆਰਆਰ/ਪੀਐੱਸ
(Release ID: 2179796)
Visitor Counter : 8