ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਸਮਾਧਾਨ ਨੂੰ ਲੈ ਕੇ ਉੱਚ-ਪੱਧਰੀ ਮੀਟਿੰਗ ਵਿੱਚ ਕੀਤੀ ਸਮੀਖਿਆ


ਸ਼੍ਰੀ ਸ਼ਿਵਰਾਜ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਖਾਦਾਂ, ਬੀਜਾਂ, ਕੀਟਨਾਸ਼ਕਾਂ, ਪੀਐੱਮ-ਫਸਲ ਬੀਮਾ ਯੋਜਨਾ, ਪੀਐੱਮ ਕਿਸਾਨ ਪੋਰਟਲ ‘ਤੇ ਸ਼ਿਕਾਇਤਾਂ ਨੂੰ ਲੈ ਕੇ ਹੋਈ ਚਰਚਾ

ਖੇਤੀਬਾੜੀ ਖੇਤਰ ਨਾਲ ਜੁੜੀਆਂ ਸਾਰੀਆਂ ਸ਼ਿਕਾਇਤਾਂ ਲਈ ਇੱਕ ਹੀ ਪਲੈਟਫਾਰਮ ਹੋਣਾ ਚਾਹੀਦਾ ਹੈ- ਸ਼੍ਰੀ ਸ਼ਿਵਰਾਜ ਸਿੰਘ

ਜਦੋਂ ਤੱਕ ਕਿਸਾਨ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਨਾ ਹੋਣ, ਸ਼ਿਕਾਇਤ ‘ਤੇ ਕਾਰਵਾਈ ਨੂੰ ਬੰਦ ਨਹੀਂ ਕਰਨਾ ਚਾਹੀਦਾ- ਸ਼੍ਰੀ ਸ਼ਿਵਰਾਜ ਸਿੰਘ

ਜਿਨ੍ਹਾਂ ਰਾਜਾਂ ਵਿੱਚ ਕਾਰਵਾਈ ਹੌਲੀ ਅਤੇ ਸ਼ਿਕਾਇਤਾਂ ਜ਼ਿਆਦਾ, ਉਨ੍ਹਾਂ ਨੂੰ ਚਿੰਨ੍ਹਿਤ ਕੀਤਾ ਜਾਵੇਗਾ- ਕੇਂਦਰੀ ਮੰਤਰੀ ਸ਼੍ਰੀ ਚੌਹਾਨ

ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਬਿਹਤਰ ਹੱਲ ਕਰਨ ਕਰਨ ਵਾਲੇ ਰਾਜ ਅਤੇ ਕਰਮਚਾਰੀ ਸਨਮਾਨ ਯੋਗ- ਸ਼੍ਰੀ ਸ਼ਿਵਰਾਜ ਸਿੰਘ

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਦਾ ਅਧਿਕਾਰੀਆਂ ਨੂੰ ਨਿਰਦੇਸ਼; ਗੰਭੀਰ ਸ਼ਿਕਾਇਤ ਵਾਲੇ ਮਾਮਲਿਆਂ ਵਿੱਚ ਸਿੱਧੇ ਮੰਤਰਾਲੇ ਤੋਂ ਕਾਰਵਾਈ ਕਰੋ

Posted On: 16 OCT 2025 6:50PM by PIB Chandigarh

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਗ੍ਰਾਮੀਣ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਸਮਾਧਾਨ ਨੂੰ ਲੈ ਕੇ ਅੱਜ ਕ੍ਰਿਸ਼ੀ ਭਵਨ, ਨਵੀਂ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਸਮੀਖਿਆ ਕੀਤੀ। ਮੀਟਿੰਗ ਵਿੱਚ ਖਾਦਾਂ, ਬੀਜਾਂ, ਕੀਟਨਾਸ਼ਕਾਂ, ਪੀਐੱਮ-ਫਸਲ ਬੀਮਾ ਯੋਜਨਾ, ਪੀਐੱਮ ਕਿਸਾਨ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਬਾਰੇ ਸ਼੍ਰੀ ਸ਼ਿਵਰਾਜ ਸਿੰਘ ਨੇ ਜਾਣਕਾਰੀ ਲੈਣ ਦੇ ਨਾਲ ਹੀ ਕਿਹਾ ਕਿ ਖੇਤੀਬਾੜੀ ਖੇਤਰ ਨਾਲ ਜੁੜੀਆਂ ਸਾਰੀਆਂ ਸ਼ਿਕਾਇਤਾਂ ਲਈ ਇੱਕ ਹੀ ਪਲੈਟਫਾਰਮ ਹੋਣਾ ਚਾਹੀਦਾ ਹੈ।

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਦੁਆਰਾ ਸ਼ਿਕਾਇਤ ਪੋਰਟਲਸ ਨੂੰ ਲੈ ਕੇ ਆਯੋਜਿਤ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਸਕੱਤਰ ਡਾ. ਦੇਵੇਸ਼ ਚਤੁਰਵੇਦੀ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਮੀਟਿੰਗ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਖਾਦਾਂ, ਕੀਟਨਾਸ਼ਕਾਂ, ਬੀਜਾਂ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਪੀਐੱਮ ਕਿਸਾਨ ਪੋਰਟਲ ਸਮੇਤ ਵੱਖ-ਵੱਖ ਸ਼੍ਰੇਣੀਆਂ ਵਿੱਚ ਜੋ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ, ਉਨ੍ਹਾਂ ਦੇ ਸਮਾਧਾਨ ਲਈ ਕੰਮ ਕੀਤਾ ਜਾ ਰਿਹਾ ਹੈ।

ਖਾਦਾਂ ਦੀ ਉਪਲਬਧਤਾ, ਉਤਪਾਦ ਦੀ ਵਧੇਰੇ ਕੀਮਤ, ਖਰਾਬ ਗੁਣਵੱਤਾ ਵਾਲੇ ਬੀਜ, ਨੈਨੋ ਯੂਰੀਆ ਟੈਗਿੰਗ ਨੂੰ ਲੈ ਕੇ ਆ ਰਹੀਆਂ ਸ਼ਿਕਾਇਤਾਂ ਨੂੰ ਸ਼੍ਰੇਣੀਵਾਰ ਵੰਡਦੇ ਹੋਏ ਉੱਚਿਤ ਕਦਮ ਚੁੱਕੇ ਜਾ ਰਹੇ ਹਨ। ਕੀਟਨਾਸ਼ਕ ਦੇ ਮਾਮਲੇ ਵਿੱਚ ਸਬੰਧਿਤ ਅਧਿਕਾਰੀ ਨੇ ਕੇਂਦਰੀ ਮੰਤਰੀ ਨੂੰ ਕੁੱਲ 150 ਮਾਮਲਿਆਂ ਦੀ ਜਾਣਕਾਰੀ ਪੇਸ਼ ਕੀਤੀ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 120 ਸ਼ਿਕਾਇਤਾਂ ਦੇ ਮਾਮਲਿਆਂ ਵਿੱਚ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ, 11 ਨਕਲੀ ਕੀਟਨਾਸ਼ਕਾਂ ਦੇ ਮਾਮਲੇ ਵਿੱਚ ਐੱਫਆਈਆਰ ਵੀ ਦਰਜ ਹੋਈ ਹੈ, 8 ਮਾਮਲਿਆਂ ਵਿੱਚ ਕੰਪਨੀ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਨਾਲ ਹੀ 24 ਮਾਮਲਿਆਂ ਵਿੱਚ ਸ਼ਿਕਾਇਤਾਂ ਦੇ ਅਧਾਰ ‘ਤੇ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਵੀ ਦਿੱਤਾ ਗਿਆ ਹੈ।

ਇਸ ਸਬੰਧ ਵਿੱਚ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਜਦੋਂ ਤੱਕ ਸ਼ਿਕਾਇਤਕਰਤਾ ਕਿਸਾਨ ਪੂਰੀ ਤਰ੍ਹਾਂ ਨਾਲ ਸੰਤੁਸ਼ਟ ਨਾ ਹੋਣ, ਤਦ ਤੱਕ ਸ਼ਿਕਾਇਤ ਨੂੰ ਬੰਦ ਨਹੀਂ ਕੀਤਾ ਜਾਣਾ ਚਾਹੀਦਾ ਹੈ। ਸ਼ਿਕਾਇਤ ‘ਤੇ ਕਾਰਵਾਈ ਦੇ ਬਾਅਦ ਕਿਸਾਨ ਭਾਈ-ਭੈਣ ਨੂੰ ਫੋਨ ਕਰਕੇ ਪੁੱਛਿਆ ਜਾਣਾ ਚਾਹੀਦਾ ਹੈ ਕਿ ਉਹ ਸੰਤੁਸ਼ਟ ਹਨ ਜਾਂ ਨਹੀਂ, ਜੇਕਰ ਕਾਰਵਾਈ ਦੇ ਬਾਅਦ ਅਸੰਤੁਸ਼ਟੀ ਪ੍ਰਗਟ ਹੋਵੇ, ਤਦ ਦੁਬਾਰਾ ਜਾਂਚ ਕਰਦੇ ਹੋਏ ਸ਼ਿਕਾਇਤ ਦਾ ਨਿਪਟਾਰਾ ਹੋਣਾ ਚਾਹੀਦਾ ਹੈ। ਨਾਲ ਹੀ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਕਿਹਾ ਕਿ ਸ਼ਿਕਾਇਤ ਦੇ ਨਿਪਟਾਰੇ ਦੀ ਨਿਸ਼ਚਿਤ ਸਮਾਂ-ਸੀਮਾ ਵੀ ਤੈਅ ਹੋਣੀ ਚਾਹੀਦੀ ਹੈ। ਸ਼ਿਕਾਇਤ ਬਹੁਤ ਸਮੇਂ ਤੱਕ ਪੈਂਡਿੰਗ ਨਾ ਪਈ ਰਹੇ, ਇਸ ਗੱਲ ਦਾ ਵੀ ਧਿਆਨ ਰੱਖਿਆ ਜਾਵੇ।

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਅਧਿਕਾਰੀਆਂ ਨੂੰ ਅਜਿਹੇ ਰਾਜਾਂ ਨੂੰ ਚਿੰਨ੍ਹਿਤ ਕਰਨ ਦਾ ਵੀ ਨਿਰਦੇਸ਼ ਦਿੱਤਾ, ਜਿੱਥੋਂ ਦੀ ਵਧੇਰੇ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ ਅਤੇ ਜੋ ਰਾਜ ਕਾਰਵਾਈ ਦੇ ਮਾਮਲੇ ਵੀ ਹੌਲੀ ਗਤੀ ਨਾਲ ਕੰਮ ਕਰ ਰਹੇ ਹਨ, ਅਜਿਹੇ ਰਾਜਾਂ ਨੂੰ ਸੂਚੀਬੱਧ ਕਰਕੇ ਅਗਲੀ ਮੀਟਿੰਗ ਵਿੱਚ ਉਨ੍ਹਾਂ ਨੂੰ ਜੋੜਦੇ ਹੋਏ ਉਨ੍ਹਾਂ ਤੋਂ ਜਵਾਬ ਲੈਣ ਦੀ ਵੀ ਗੱਲ ਹੋਈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਚੰਗਾ ਕੰਮ ਕਰਨ ਵਾਲੇ ਰਾਜਾਂ ਅਤੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮਾਣ ਪੱਤਰ ਪ੍ਰਦਾਨ ਕਰਦੇ ਹੋਏ ਸਨਮਾਨਿਤ ਕਰਨ ਦੀ ਵੀ ਗੱਲ ਕੀਤੀ, ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਤਸ਼ਾਹਪੂਰਨ ਹੋਰ ਰਾਜਾਂ ਅਤੇ ਕਰਮਚਾਰੀਆਂ ਨੂੰ ਵੀ ਬਿਹਤਰ ਕੰਮ ਕਰਨ ਲਈ ਪ੍ਰੇਰਿਤ ਕਰੇਗਾ।

ਮੀਟਿੰਗ ਵਿੱਚ ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਕੁਝ ਗੰਭੀਰ ਸ਼ਿਕਾਇਤਾਂ ਦੇ ਮਾਮਲੇ ਵਿੱਚ ਸਿੱਧੇ ਮੰਤਰਾਲੇ ਦੀ ਦਖਲਅੰਦਾਜ਼ੀ ਨਾਲ ਸਮਾਧਾਨ ਦਾ ਕਦਮ ਵੀ ਉਠਾਇਆ ਜਾ ਸਕਦਾ ਹੈ। ਮੀਟਿੰਗ ਵਿੱਚ ਰਾਜਾਂ ਦੇ ਨੋਡਲ ਅਧਿਕਾਰੀਆਂ ਦੁਆਰਾ ਰੋਜ਼ਾਨਾ 10 ਸ਼ਿਕਾਇਤਾਂ ‘ਤੇ ਕਿਸਾਨਾਂ ਤੋਂ ਸਿੱਧੇ ਜਵਾਬ ਲੈਣ ਦੇ ਪ੍ਰਸਤਾਵ ‘ਤੇ ਵੀ ਵਿਚਾਰ-ਵਟਾਂਦਰਾ ਹੋਇਆ।

*****

ਆਰਸੀ/ਏਆਰ


(Release ID: 2180296) Visitor Counter : 6