ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਮਿਸਰ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਨੇ ਗਾਜ਼ਾ ਸ਼ਾਂਤੀ ਸਮਝੌਤੇ ਵਿੱਚ ਮਿਸਰ ਦੀ ਅਹਿਮ ਭੂਮਿਕਾ ਲਈ ਰਾਸ਼ਟਰਪਤੀ ਸੀਸੀ ਨੂੰ ਨਿੱਘੀ ਵਧਾਈ ਦਿੱਤੀ

ਵਿਦੇਸ਼ ਮੰਤਰੀ ਅਬਦੇਲਾਟੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਯਾਤਰਾ ਦੌਰਾਨ ਆਯੋਜਿਤ ਹੋਣ ਵਾਲੀ ਪਹਿਲੀ ਭਾਰਤ-ਮਿਸਰ ਰਣਨੀਤਕ ਗੱਲਬਾਤ ਬਾਰੇ ਜਾਣਕਾਰੀ ਦਿੱਤੀ

ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਹਿਯੋਗ ਵਿੱਚ ਹੋ ਰਹੀ ਪ੍ਰਗਤੀ 'ਤੇ ਸੰਤੁਸ਼ਟੀ ਪ੍ਰਗਟਾਈ

Posted On: 17 OCT 2025 4:23PM by PIB Chandigarh

ਮਿਸਰ ਦੇ ਵਿਦੇਸ਼ ਮੰਤਰੀ ਡਾ. ਬਦਰ ਅਬਦੇਲਾਟੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਨੇ ਗਾਜ਼ਾ ਸ਼ਾਂਤੀ ਸਮਝੌਤੇ ਵਿੱਚ ਮਿਸਰ ਦੀ ਅਹਿਮ ਭੂਮਿਕਾ ਲਈ ਰਾਸ਼ਟਰਪਤੀ ਸੀਸੀ ਨੂੰ ਨਿੱਘੀ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਇਸ ਨਾਲ ਖੇਤਰ ਵਿੱਚ ਸਥਾਈ ਸ਼ਾਂਤੀ ਸਥਾਪਤ ਹੋਵੇਗੀ।

ਵਿਦੇਸ਼ ਮੰਤਰੀ ਅਬਦੇਲਾਟੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਯਾਤਰਾ ਦੌਰਾਨ ਆਯੋਜਿਤ ਹੋਣ ਵਾਲੀ ਪਹਿਲੀ ਭਾਰਤ-ਮਿਸਰ ਰਣਨੀਤਕ ਗੱਲਬਾਤ ਬਾਰੇ ਵੀ ਜਾਣਕਾਰੀ ਦਿੱਤੀ।

ਪ੍ਰਧਾਨ ਮੰਤਰੀ ਨੇ ਵਪਾਰ, ਤਕਨਾਲੋਜੀ, ਊਰਜਾ, ਰੱਖਿਆ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਸਬੰਧਾਂ ਸਮੇਤ ਦੁਵੱਲੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਵਿੱਚ ਹੋ ਰਹੀ ਪ੍ਰਗਤੀ 'ਤੇ ਤਸੱਲੀ ਪ੍ਰਗਟ ਕੀਤੀ।

***

ਐੱਮਜੇਪੀਐੱਸ/ਵੀਜੇ


(Release ID: 2180687) Visitor Counter : 4