ਪ੍ਰਧਾਨ ਮੰਤਰੀ ਦਫਤਰ
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਦੌਰਾ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਦੇਵੇਗਾ
ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਅਪ੍ਰੈਲ ਵਿੱਚ ਸ੍ਰੀਲੰਕਾ ਦੇ ਆਪਣੇ ਸਰਕਾਰੀ ਦੌਰੇ ਅਤੇ ਰਾਸ਼ਟਰਪਤੀ ਦੀਸਾਨਾਇਕੇ ਨਾਲ ਆਪਣੀ ਲਾਹੇਵੰਦ ਗੱਲਬਾਤ ਨੂੰ ਚੇਤੇ ਕੀਤਾ
ਦੋਵਾਂ ਆਗੂਆਂ ਨੇ ਸਿੱਖਿਆ, ਤਕਨਾਲੋਜੀ, ਨਵੀਨਤਾ, ਵਿਕਾਸ ਸਹਿਯੋਗ ਅਤੇ ਮਛੇਰਿਆਂ ਦੀ ਭਲਾਈ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਉਪਾਵਾਂ ’ਤੇ ਚਰਚਾ ਕੀਤੀ
ਪ੍ਰਧਾਨ ਮੰਤਰੀ ਮੋਦੀ ਨੇ ਦੋਵਾਂ ਦੇਸ਼ਾਂ ਦੀ ਸਾਂਝੀ ਵਿਕਾਸ ਯਾਤਰਾ ਵਿੱਚ ਇਕੱਠੇ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦੀਸਾਨਾਇਕੇ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਨਿਰੰਤਰ ਸੰਵਾਦ ਦੀ ਉਮੀਦ ਪ੍ਰਗਟ ਕੀਤੀ
प्रविष्टि तिथि:
17 OCT 2025 4:25PM by PIB Chandigarh
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਡਾ. ਹਰੀਨੀ ਅਮਰਸੂਰੀਆ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਯਾਤਰਾ ਨਾਲ ਭਾਰਤ-ਸ੍ਰੀਲੰਕਾ ਦੇ ਇਤਿਹਾਸਕ ਅਤੇ ਬਹੁਪੱਖੀ ਸਬੰਧਾਂ ਨੂੰ ਨਵੀਂ ਗਤੀ ਮਿਲੇਗੀ।
ਸ਼੍ਰੀ ਮੋਦੀ ਨੇ ਇਸ ਸਾਲ ਅਪ੍ਰੈਲ ਵਿੱਚ ਸ੍ਰੀਲੰਕਾ ਦੇ ਆਪਣੇ ਸਰਕਾਰੀ ਦੌਰੇ ਨੂੰ ਯਾਦ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੂਰਾ ਕੁਮਾਰਾ ਦੀਸਾਨਾਇਕੇ ਨਾਲ ਸਹਿਯੋਗ ਦੇ ਸਾਰੇ ਖੇਤਰਾਂ 'ਤੇ ਲਾਹੇਵੰਦ ਚਰਚਾ ਕੀਤੀ ਸੀ।
ਦੋਵਾਂ ਨੇਤਾਵਾਂ ਨੇ ਸਿੱਖਿਆ, ਤਕਨਾਲੋਜੀ, ਨਵੀਨਤਾ, ਵਿਕਾਸ ਸਹਿਯੋਗ ਅਤੇ ਦੋਵਾਂ ਦੇਸ਼ਾਂ ਦੇ ਮਛੇਰਿਆਂ ਦੀ ਭਲਾਈ ਸਮੇਤ ਕਈ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਉਪਾਵਾਂ 'ਤੇ ਚਰਚਾ ਕੀਤੀ।
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਿਸ਼ੇਸ਼ ਸਬੰਧਾਂ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਦੋਵਾਂ ਦੇਸ਼ਾਂ ਦੀ ਸਾਂਝੀ ਵਿਕਾਸ ਯਾਤਰਾ ਵਿੱਚ ਇਕੱਠੇ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਨੂੰ ਦੁਹਰਾਇਆ।
ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦੀਸਾਨਾਇਕੇ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਨਿਯਮਤ ਸੰਪਰਕ ਬਣਾਏ ਰੱਖਣ ਲਈ ਉਤਸੁਕ ਹਨ।
***
ਐੱਮਜੇਪੀਐੱਸ/ਵੀਜੇ
(रिलीज़ आईडी: 2180688)
आगंतुक पटल : 17
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam