ਖੇਤੀਬਾੜੀ ਮੰਤਰਾਲਾ
azadi ka amrit mahotsav

ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਗੋਰਖਪੁਰ ਦੇ ਪਿੰਡ ਡੁਮਰੀ ਖੁਰਦ ਵਿੱਚ 'ਗ੍ਰਾਮ ਚੌਪਾਲ' ਦਾ ਆਯੋਜਨ ਕੀਤਾ


ਵੱਡੀ ਗਿਣਤੀ ਵਿੱਚ ਕਿਸਾਨਾਂ, ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਅਤੇ ਪੰਚਾਇਤ ਪ੍ਰਤੀਨਿਧੀਆਂ ਨੇ ਹਿੱਸਾ ਲਿਆ

ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਪਸ਼ੂ ਪਾਲਣ, ਮੱਛੀ ਪਾਲਣ ਅਤੇ ਮਧੂ-ਮੱਖੀ ਪਾਲਣ ਨੂੰ ਅਪਣਾਉਣ ਦਾ ਸੱਦਾ ਦਿੱਤਾ

ਜਦੋਂ ਜਨਤਾ ਅਤੇ ਮੰਤਰੀ ਇਕੱਠੇ ਕੰਮ ਕਰਨ ਤਾਂ ਵੱਡੇ ਬਦਲਾਅ ਆ ਸਕਦੇ ਹਨ: ਸ਼੍ਰੀ ਸ਼ਿਵਰਾਜ ਸਿੰਘ ਚੌਹਾਨ

ਖੇਤੀਬਾੜੀ ਮਸ਼ੀਨਰੀ 'ਤੇ ਸੋਧੀਆਂ ਜੀਐੱਸਟੀ ਦਰਾਂ ਨੇ ਕਿਸਾਨਾਂ ਨੂੰ ਸਿੱਧੇ ਵਿੱਤੀ ਲਾਭ ਪ੍ਰਦਾਨ ਕੀਤੇ ਹਨ: ਸ਼੍ਰੀ ਚੌਹਾਨ

Posted On: 18 OCT 2025 3:37PM by PIB Chandigarh

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਅਤੇ ਗ੍ਰਾਮੀਣ ਵਿਕਾਸ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਉੱਤਰ ਪ੍ਰਦੇਸ਼ ਦੇ ਗੋਰਖਪੁਰ ਦੇ ਡੁਮਰੀ ਖੁਰਦ ਪਿੰਡ ਵਿੱਚ ਆਯੋਜਿਤ 'ਗ੍ਰਾਮ ਚੌਪਾਲ' ਦੌਰਾਨ ਸਾਡੇ ਗ੍ਰਾਮੀਣ ਭਰਾਵਾਂ ਅਤੇ ਭੈਣਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਗ੍ਰਾਮੀਣ ਨਿਵਾਸੀ, ਕਿਸਾਨ, ਸਵੈ-ਸਹਾਇਤਾ ਸਮੂਹ (SHG) ਦੇ ਮੈਂਬਰ ਅਤੇ ਪੰਚਾਇਤ ਪ੍ਰਤੀਨਿਧੀਆਂ ਨੇ ਹਿੱਸਾ ਲਿਆ।

ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਦੇ ਹਿੱਤ ਵਿੱਚ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਦੇ ਸਾਂਝੇ ਯਤਨਾਂ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਸਰਕਾਰ ਉਤਪਾਦਨ ਵਧਾਉਣ, ਵਧੀਆ ਬੀਜ ਪ੍ਰਦਾਨ ਕਰਨ ਅਤੇ ਲਾਗਤ ਘਟਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਕੇਂਦਰੀ ਮੰਤਰੀ ਨੇ ਫਸਲਾਂ ਦੇ ਨੁਕਸਾਨ ਲਈ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ। ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨੇ ਪ੍ਰਮੁੱਖ ਫਸਲਾਂ, ਉਤਪਾਦਨ ਲਾਗਤਾਂ ਅਤੇ ਸਥਾਨਕ ਖੁਰਾਕ ਦੁਕਾਨਾਂ ਦੀ ਜ਼ਰੂਰਤ ਵਰਗੇ ਮੁੱਦਿਆਂ 'ਤੇ ਵੀ ਜਾਣਕਾਰੀ ਪ੍ਰਾਪਤ ਕੀਤੀ ।

ਸ਼੍ਰੀ ਚੌਹਾਨ ਨੇ ਕੇਂਦਰ ਸਰਕਾਰ ਦੇ 'ਦਾਲਾਂ ਵਿੱਚ ਆਤਮ ਨਿਰਭਰਤਾ ਮਿਸ਼ਨ' ਤਹਿਤ ਦਾਲਾਂ ਅਤੇ ਛੋਲਿਆਂ ਦੇ ਉਤਪਾਦਨ ਨੂੰ ਵਧਾਉਣ ਦੀ ਪਹਿਲਕਦਮੀ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਤੋਂ ਸੁਝਾਅ ਵੀ ਮੰਗੇ। ਉਨ੍ਹਾਂ ਦੱਸਿਆ ਕਿ ਇਸ ਸਾਲ, ਕੇਂਦਰ ਸਰਕਾਰ ਨੇ ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਕਾਫ਼ੀ ਲਾਭ ਹੋਵੇਗਾ। ਉਨ੍ਹਾਂ ਨੇ ਖਾਸ ਤੌਰ 'ਤੇ ਕਣਕ, ਛੋਲੇ, ਦਾਲਾਂ ਅਤੇ ਸਰ੍ਹੋਂ ਲਈ ਐੱਮਐੱਸਪੀ ਵਿੱਚ ਵਾਧੇ ਦੀ ਜਾਣਕਾਰੀ ਵੀ ਦਿੱਤੀ।

ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ, ਖੇਤੀਬਾੜੀ ਮਸ਼ੀਨਰੀ 'ਤੇ ਜੀਐਸਟੀ ਦਰਾਂ 12% ਅਤੇ 18% ਤੋਂ ਘਟਾ ਕੇ 5% ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ।  

ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਪਸ਼ੂ ਪਾਲਣ, ਮੱਛੀ ਪਾਲਣ, ਮਧੂ-ਮੱਖੀ ਪਾਲਣ ਅਤੇ ਬਾਗਬਾਨੀ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਸ਼ੂਆਂ ਦੇ ਟੀਕਾਕਰਣ ਲਈ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।  

ਇਸ 'ਗ੍ਰਾਮ ਚੌਪਾਲ' ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਸਵੈ-ਸਹਾਇਤਾ ਸਮੂਹ ਦੇ ਮੈਂਬਰ ਅਤੇ ਪੰਚਾਇਤ ਪ੍ਰਤੀਨਿਧੀ ਮੌਜੂਦ ਸਨ, ਜਿੱਥੇ ਉਨ੍ਹਾਂ ਨੇ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨਾਲ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿੱਚ, ਸ਼੍ਰੀ ਚੌਹਾਨ ਨੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਖੁਸ਼ਹਾਲੀ ਲਈ ਸਾਰਿਆਂ ਨੂੰ ਸਹਿਯੋਗ ਅਤੇ ਭਾਗੀਦਾਰੀ ਦੀ ਅਪੀਲ ਕੀਤੀ।

 

****

ਆਰਸੀ/ਐੱਸ/ਏਆਰ/ਏਕੇ


(Release ID: 2180900) Visitor Counter : 4