ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਲਿਸ ਯਾਦਗਾਰੀ ਦਿਵਸ 'ਤੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
21 OCT 2025 9:10AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਲਿਸ ਯਾਦਗਾਰੀ ਦਿਵਸ ਦੇ ਮੌਕੇ 'ਤੇ ਪੁਲਿਸ ਮੁਲਾਜ਼ਮਾਂ ਦੀ ਦਲੇਰੀ ਅਤੇ ਕੁਰਬਾਨੀ ਨੂੰ ਤਹਿ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਰਾਸ਼ਟਰ ਅਤੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਅੱਜ ਐਕਸ 'ਤੇ ਇੱਕ ਸੁਨੇਹੇ ਵਿੱਚ ਕਿਹਾ:
"ਪੁਲਿਸ ਯਾਦਗਾਰੀ ਦਿਵਸ 'ਤੇ, ਅਸੀਂ ਆਪਣੇ ਪੁਲਿਸ ਕਰਮਚਾਰੀਆਂ ਦੇ ਹੌਸਲੇ ਨੂੰ ਸਲਾਮ ਕਰਦੇ ਹਾਂ ਅਤੇ ਡਿਊਟੀ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਗਏ ਸਰਬਉੱਚ ਬਲੀਦਾਨ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦਾ ਦ੍ਰਿੜ੍ਹ ਸਮਰਪਣ ਸਾਡੇ ਦੇਸ਼ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਦਾ ਹੈ। ਸੰਕਟ ਦੀ ਘੜੀ ਅਤੇ ਲੋੜ ਦੇ ਸਮੇਂ ਉਨ੍ਹਾਂ ਦੀ ਬਹਾਦਰੀ ਅਤੇ ਵਚਨਬੱਧਤਾ ਸ਼ਲਾਘਾਯੋਗ ਹੈ।"
************
ਐੱਮਜੇਪੀਐੱਸ/ਐੱਸਆਰ
(रिलीज़ आईडी: 2181429)
आगंतुक पटल : 20
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam