ਭਾਰਤ ਚੋਣ ਕਮਿਸ਼ਨ
azadi ka amrit mahotsav

ਐੱਸਆਈਆਰ ਦੀ ਤਿਆਰੀ 'ਤੇ ਚੋਣ ਕਮਿਸ਼ਨ ਦੇ ਮੁੱਖ ਚੋਣ ਅਧਿਕਾਰੀਆਂ ਦੀ ਦੋ-ਦਿਨਾਂ ਕਾਨਫਰੰਸ ਸਮਾਪਤ ਹੋਈ

Posted On: 23 OCT 2025 4:59PM by PIB Chandigarh

ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਮੁੱਖ ਚੋਣ ਅਧਿਕਾਰੀਆਂ (ਸੀਈਓ) ਦੀ ਦੋ-ਦਿਨਾਂ ਕਾਨਫਰੰਸ ਅੱਜ ਨਵੀਂ ਦਿੱਲੀ ਦੇ ਇੰਡੀਅਨ ਇੰਟਰਨੈਸ਼ਨਲ ਇੰਸਟੀਟਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਟੋਰਲ ਮੈਨੇਜਮੈਂਟ (ਆਈਆਈਆਈਡੀਈਐੱਮ) ਵਿਖੇ ਸਮਾਪਤ ਹੋਈ।

 

ਇਸ ਕਾਨਫਰੰਸ ਦੀ ਪ੍ਰਧਾਨਗੀ ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਕੀਤੀ।

 

ਦੇਸ਼ ਭਰ ਦੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀਈਓਜ਼ ਨੇ ਕਾਨਫਰੰਸ ਵਿੱਚ ਹਿੱਸਾ ਲਿਆ।

 

ਕਮਿਸ਼ਨ ਨੇ ਮੁੱਖ ਚੋਣ ਅਧਿਕਾਰੀਆਂ ਨੂੰ ਆਪਣੇ-ਆਪਣੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ। ਐੱਸਆਈਆਰ ਪ੍ਰਕਿਰਿਆ 'ਤੇ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਪੇਸ਼ਕਾਰੀਆਂ ਤੋਂ ਬਾਅਦ, ਸੀਈਓਜ਼ ਦੁਆਰਾ ਉਠਾਏ ਗਏ ਸਵਾਲਾਂ ਨੂੰ ਵੀ ਸਪੱਸ਼ਟ ਕੀਤਾ ਗਿਆ। 

 

ਕਮਿਸ਼ਨ ਨੇ ਸੀਈਓਜ਼ ਨੂੰ ਪਿਛਲੇ ਐੱਸਆਈਆਰ ਅਨੁਸਾਰ ਵੋਟਰਾਂ ਨੂੰ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੌਜੂਦਾ ਵੋਟਰਾਂ ਨਾਲ ਮੈਪ ਕਰਨ ਲਈ ਜਾਰੀ ਕੀਤੀਆਂ ਗਈਆਂ ਪਹਿਲਾਂ ਦੀਆਂ ਹਦਾਇਤਾਂ 'ਤੇ ਹੋਈ ਪ੍ਰਗਤੀ ਦਾ ਮੁਲਾਂਕਣ ਕੀਤਾ।

 

ਕਮਿਸ਼ਨ ਨੇ ਚੋਣਾਂ ਵਾਲੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਜਿਵੇਂ ਕਿ ਅਸਾਮ, ਤਾਮਿਲ ਨਾਡੂ, ਪੁਡੂਚੇਰੀ, ਕੇਰਲ ਅਤੇ ਪੱਛਮ ਬੰਗਾਲ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਵਿਅਕਤੀਗਤ ਰੂਪ ਨਾਲ ਗੱਲਬਾਤ ਵੀ ਕੀਤੀ।

 

ਇਹ ਕਾਨਫਰੰਸ 10 ਸਤੰਬਰ, 2025 ਨੂੰ ਹੋਈ ਐੱਸਆਈਆਰ ਤਿਆਰੀ ਕਾਨਫਰੰਸ ਦੇ ਫਾਲੋ-ਅੱਪ ਵਜੋਂ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਦੌਰਾਨ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਆਖਰੀ ਮੁਕੰਮਲ ਹੋਏ ਐੱਸਆਈਆਰ ਦੇ ਅਨੁਸਾਰ ਵੋਟਰਾਂ ਦੀ ਗਿਣਤੀ, ਆਖਰੀ ਐੱਸਆਈਆਰ ਦੀ ਯੋਗਤਾ ਮਿਤੀ ਅਤੇ ਆਪਣੇ-ਆਪਣੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵੋਟਰ ਸੂਚੀ ਬਾਰੇ ਵਿਸਤ੍ਰਿਤ ਪੇਸ਼ਕਾਰੀਆਂ ਦਿੱਤੀਆਂ।

 

*****

ਪੀਕੇ/ਜੀਡੀਐੱਚ/ਆਰਪੀ


(Release ID: 2182115) Visitor Counter : 5