ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
24 OCT 2025 9:02AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਹਰ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।
ਪੀਐੱਮਓ ਇੰਡੀਆ ਨੇ ਆਪਣੇ ਐਕਸ ਹੈਂਡਲ’ਤੇ ਪੋਸਟ ਕੀਤਾ:
"ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਇਸ ਮੁਸ਼ਕਲ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰ ਮ੍ਰਿਤਕ ਦੇ ਨੇੜਲੇ ਪਰਿਵਾਰਕ ਮੈਂਬਰ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
“ఆంధ్రప్రదేశ్లోని కర్నూలు జిల్లాలో జరిగిన ప్రమాదంలో ప్రాణనష్టం చాలా బాధాకరం. ఈ క్లిష్ట సమయంలో బాధిత ప్రజలు మరియు వారి కుటుంబాలకు నా ప్రగాఢ సానుభూతిని తెలియజేస్తూ , గాయపడినవారు త్వరగా కోలుకోవాలని ప్రార్థిస్తున్నాను. ప్రమాదంలో మరణించిన వారి కుటుంబాలకు రూ. 2 లక్షలు, గాయపడిన వారికి రూ. 50,000 ఎక్స్ గ్రేషియా పిఎంఎన్ఆర్ఎఫ్ నుండి ఇవ్వబడుతుంది: PM @narendramodi"
*********
ਐੱਮਜੇਪੀਐੱਸ/ਐੱਸਆਰ
(Release ID: 2182328)
Visitor Counter : 2
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam