ਉਪ ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਉਪ-ਰਾਸ਼ਟਰਪਤੀ ਨੂੰ ਇਲੈਕਟ੍ਰੋਨਿਕਸ ਅਤੇ ਆਈਟੀ ਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਿਆਂ ਦੀਆਂ ਪ੍ਰਮੁੱਖ ਪਹਿਲਕਦਮੀਆਂ ਤੋਂ ਜਾਣੂ ਕਰਵਾਇਆ ਗਿਆ


ਉਪ-ਰਾਸ਼ਟਰਪਤੀ ਨੇ ਭਾਰਤ ਦੇ ਡਿਜੀਟਲ ਪਰਿਵਰਤਨ ਨੂੰ ਅੱਗੇ ਵਧਾਉਣ ਅਤੇ ਸੂਚਨਾ ਅਤੇ ਸੰਚਾਰ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਮੰਤਰਾਲਿਆਂ ਦੀ ਸ਼ਲਾਘਾ ਕੀਤੀ

ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਟੀਅਰ-2 ਅਤੇ ਟੀਅਰ-3 ਸ਼ਹਿਰਾਂ ਨੂੰ ਸਾਫਟਵੇਅਰ ਅਤੇ ਨਵੀਨਤਾ ਦੇ ਕੇਂਦਰਾਂ ਵਜੋਂ ਵਿਕਸਤ ਕਰਨ 'ਤੇ ਜ਼ੋਰ ਦਿੱਤਾ

Posted On: 24 OCT 2025 8:25PM by PIB Chandigarh

ਕੇਂਦਰੀ ਰੇਲ, ਇਲੈਕਟ੍ਰੋਨਿਕਸ ਅਤੇ ਆਈਟੀ ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਅਤੇ ਕੇਂਦਰੀ ਵਣਜ ਅਤੇ ਉਦਯੋਗ ਤੇ ਇਲੈਕਟ੍ਰੋਨਿਕਸ ਅਤੇ ਆਈਟੀ ਰਾਜ ਮੰਤਰੀ ਸ਼੍ਰੀ ਜਿਤਿਨ ਪ੍ਰਸਾਦ ਨੇ ਅੱਜ ਸੰਸਦ ਭਵਨ ਵਿੱਚ ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਉਪ-ਰਾਸ਼ਟਰਪਤੀ ਨੂੰ ਇਲੈਕਟ੍ਰੋਨਿਕਸ ਅਤੇ ਆਈਟੀ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲਿਆਂ ਦੀਆਂ ਪ੍ਰਮੁੱਖ ਪਹਿਲਕਦਮੀਆਂ, ਪ੍ਰਾਪਤੀਆਂ ਅਤੇ ਭਵਿੱਖ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ ਗਿਆ, ਜਿਸ ਦਾ ਉਦੇਸ਼ ਭਾਰਤ ਦੇ ਡਿਜੀਟਲ ਪਰਿਵਰਤਨ ਨੂੰ ਗਤੀ ਦੇਣਾ ਅਤੇ ਦੇਸ਼ ਦੇ ਸੂਚਨਾ ਅਤੇ ਸੰਚਾਰ ਈਕੋਸਿਸਟਮ ਨੂੰ ਮਜ਼ਬੂਤ ਕਰਨਾ ਹੈ।

ਉਪ-ਰਾਸ਼ਟਰਪਤੀ ਨੇ ਡਿਜੀਟਲ ਤੌਰ 'ਤੇ ਸਸ਼ਕਤ, ਨਵੀਨਤਾ-ਸੰਚਾਲਿਤ ਅਤੇ ਸੂਚਨਾ-ਜਾਗਰੂਕ ਸਮਾਜ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਪਰਿਵਰਤਨਕਾਰੀ ਯੋਗਦਾਨ ਲਈ ਦੋਵਾਂ ਮੰਤਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਟੀਅਰ-2 ਅਤੇ ਟੀਅਰ-3 ਸ਼ਹਿਰਾਂ ਨੂੰ ਉੱਭਰਦੇ ਸਾਫਟਵੇਅਰ ਅਤੇ ਨਵੀਨਤਾ ਕੇਂਦਰਾਂ ਵਜੋਂ ਵਿਕਸਤ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਜ਼ਿੰਮੇਵਾਰਾਨਾ ਵਰਤੋਂ ਅਤੇ ਡਿਜੀਟਲ ਸਮਗਰੀ ਨਿਰਮਾਣ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

 

************

ਪੀਆਰ/ਏਆਰ


(Release ID: 2182766) Visitor Counter : 2