ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਪੀਯੂਸ਼ ਪਾਂਡੇ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ

प्रविष्टि तिथि: 24 OCT 2025 11:29AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ਼ਤਿਹਾਰਬਾਜ਼ੀ ਅਤੇ ਸੰਚਾਰ ਜਗਤ ਦੀ ਮਹਾਨ ਸ਼ਖ਼ਸੀਅਤ ਸ਼੍ਰੀ ਪੀਯੂਸ਼ ਪਾਂਡੇ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ। ਆਪਣੇ ਸ਼ੋਕ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਸ਼੍ਰੀ ਪਾਂਡੇ ਦੀ ਅਸਾਧਾਰਨ ਰਚਨਾਤਮਕਤਾ ਅਤੇ ਇਸ਼ਤਿਹਾਰਬਾਜ਼ੀ ਦੀ ਦੁਨੀਆ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕੀਤਾ।

ਐਕਸ  'ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ:

"ਸ਼੍ਰੀ ਪੀਯੂਸ਼ ਪਾਂਡੇ ਜੀ ਆਪਣੀ ਰਚਨਾਤਮਕਤਾ ਲਈ ਮਸ਼ਹੂਰ ਸਨ। ਉਨ੍ਹਾਂ ਨੇ ਇਸ਼ਤਿਹਾਰਬਾਜ਼ੀ ਅਤੇ ਸੰਚਾਰ ਦੀ ਦੁਨੀਆ ਵਿੱਚ ਸ਼ਾਨਦਾਰ ਯੋਗਦਾਨ ਦਿੱਤਾ। ਸਾਲਾਂ ਤੋਂ ਸਾਡੇ ਦਰਮਿਆਨ ਹੋਈ ਗੱਲਬਾਤ ਨੂੰ ਮੈਂ ਹਮੇਸ਼ਾ ਸੰਭਾਲ ਕੇ ਰੱਖਾਂਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2182788) आगंतुक पटल : 52
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam