ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਮੰਤਰਾਲਾ
azadi ka amrit mahotsav

ਕੇਂਦਰੀ ਰਾਜ ਮੰਤਰੀ, ਸ਼੍ਰੀ ਜੌਰਜ ਕੁਰੀਅਨ ਨੇ ਕੋਚੀ ਵਿੱਚ ਮੱਛੀ ਪਾਲਣ ਆਊਟਰੀਚ ਪ੍ਰੋਗਰਾਮ ਵਿੱਚ ਐਨਐਫਡੀਪੀ ਸਰਟੀਫਿਕੇਟ ਵੰਡੇ।

प्रविष्टि तिथि: 25 OCT 2025 6:41PM by PIB Chandigarh

ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ, ਸ਼੍ਰੀ ਜੌਰਜ ਕੁਰੀਅਨ ਨੇ ਅੱਜ ਏਰਨਾਕੁਲਮ ਦੇ ਨਜਰੱਕਲ (Njarakkal) ਵਿੱਚ ਮੱਛੀ ਪਾਲਣ ਆਊਟਰੀਚ ਪ੍ਰੋਗਰਾਮ ਦਾ ਉਦਘਾਟਨ ਕੀਤਾ।


 

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਐਨਐਫਡੀਪੀ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਸ਼੍ਰੀ ਕੁਰੀਅਨ ਨੇ ਮੱਛੀ ਪਾਲਣ ਖੇਤਰ ਨਾਲ ਜੁੜੇ ਸਾਰੇ ਲੋਕਾਂ ਨੂੰ ਰਾਸ਼ਟਰੀ ਮੱਛੀ ਪਾਲਣ ਵਿਕਾਸ ਪ੍ਰੋਗਰਾਮ (ਐਨਐਫਡੀਪੀ) ਅਧੀਨ ਰਜਿਸਟਰ ਕਰਵਾਉਣ ਅਤੇ ਭਲਾਈ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ।

 


 

ਕੇਂਦਰੀ ਮੰਤਰੀ ਨੇ ਕਿਹਾ ਕਿ ਕੇਰਲ ਦੇ ਨੌਂ ਏਕੀਕ੍ਰਿਤ ਤਟਵਰਤੀ ਪਿੰਡਾਂ ਨੂੰ ਵਿਕਾਸ ਲਈ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਪ੍ਰੋਸੈੱਸਿੰਗ ਸੈਂਟਰ, ਕਿਓਸਕ ਅਤੇ ਕਮਿਊਨਿਟੀ ਸੈਂਟਰ ਵਰਗੀਆਂ ਸਹੂਲਤਾਂ ਸਥਾਪਿਤ ਕੀਤੀਆਂ ਜਾਣਗੀਆਂ। ਜਲਵਾਯੂ-ਅਨੁਕੂਲ਼ ਅਤੇ ਟੈਕਨੋਲੋਜੀ-ਅਧਾਰਿਤ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਇਨ੍ਹਾਂ ਪ੍ਰੋਜੈਕਟਾਂ ਨੂੰ ਕੇਂਦਰ ਸਰਕਾਰ ਦੁਆਰਾ 2 ਕਰੋੜ ਰੁਪਏ ਦੀ ਅਲਾਟਮੈਂਟ ਦੇ ਨਾਲ ਪੂਰੀ ਤਰ੍ਹਾਂ ਫੰਡ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲਾਭਪਾਤਰੀ ਪਿੰਡਾਂ ਦੀ ਪਛਾਣ ਕਰੇਗੀ।
 

ਇਹ ਜ਼ਿਕਰ ਕਰਦੇ ਹੋਏ ਕਿ ਭਾਰਤ ਮੱਛੀ ਪਾਲਣ ਦੇ ਖੇਤਰ ਵਿੱਚ ਦੂਜਾ ਸਭ ਤੋਂ ਵੱਡਾ ਉਤਪਾਦਕ ਹੈ, ਉਨ੍ਹਾਂ ਨੇ ਭਾਰਤ ਨੂੰ ਸਭ ਤੋਂ ਵੱਡਾ ਉਤਪਾਦਕ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕੀਤਾ ਅਤੇ ਸਾਰਿਆਂ ਨੂੰ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਉਦੇਸ਼ ਮੱਛੀ ਪਾਲਣ ਖੇਤਰ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ।



 
ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਦੇ ਮੰਤਰ "ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ" ਦਾ ਜ਼ਿਕਰ ਕਰਦੇ ਹੋਏ, ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਵਿੱਚ ਸਾਰਿਆਂ ਦੀ ਸਖ਼ਤ ਮਿਹਨਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ।


 

ਇਸ ਆਊਟਰੀਚ ਪ੍ਰੋਗਰਾਮ ਦਾ ਉਦੇਸ਼ ਭਾਰਤ ਸਰਕਾਰ ਦੀਆਂ ਵੱਖ-ਵੱਖ ਭਲਾਈ ਅਤੇ ਰੋਜ਼ੀ-ਰੋਟੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਯੋਜਨਾਵਾਂ ਬਾਰੇ ਮਛੇਰਿਆਂ ਅਤੇ ਮੱਛੀ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਟਿਕਾਊ ਮੱਛੀ ਪਾਲਣ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਸਮਾਗਮ ਦੌਰਾਨ, ਸ਼੍ਰੀ ਜੌਰਜ ਕੁਰੀਅਨ ਨੇ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.), ਟ੍ਰਾਂਸਪੌਂਡਰ, ਅਤੇ ਐਨਐਫਡੀਪੀ ਰਜਿਸਟ੍ਰੇਸ਼ਨ ਸਰਟੀਫਿਕੇਟ ਵੰਡੇ, ਅਤੇ ਮਛੇਰਿਆਂ ਅਤੇ ਮੱਛੀ ਪਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਚੁਣੌਤੀਆਂ ਨੂੰ ਸਮਝਣ ਅਤੇ ਕੇਰਲ ਦੇ ਮੱਛੀ ਪਾਲਣ ਅਤੇ ਜਲ-ਖੇਤੀ ਖੇਤਰਾਂ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ 'ਤੇ ਚਰਚਾ ਕੀਤੀ।


 

ਇਹ ਸਮਾਗਮ ਕੇਂਦਰੀ ਮੰਤਰੀ ਅਤੇ ਹਿਤਧਾਰਕਾਂ ਵਿਚਕਾਰ ਸਿੱਧੇ ਜੁੜਾਅ ਦਾ ਇੱਕ ਪਲੈਟਫਾਰਮ ਵੀ ਬਣਿਆ । ਇਸ ਨਾਲ ਸਰਕਾਰ ਦੇ ਮੱਛੀ ਪਾਲਣ ਵਿਭਾਗ ਦੇ ਅਧੀਨ ਮੁੱਖ ਲਾਭਾਂ ਦੀ ਸਪੁਰਦਗੀ ਦੀ ਸੁਵਿਧਾ ਹੋਈ।

 

****

ਐਲਪੀਐੱਸਐੱਸ/ਜੀਜੀ/ਏਕੇ


(रिलीज़ आईडी: 2182911) आगंतुक पटल : 19
इस विज्ञप्ति को इन भाषाओं में पढ़ें: English , Urdu , हिन्दी , Malayalam