ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2.0 ਵਿੱਚ ਹਿੱਸਾ ਲੈਣ ਦੀ ਤਾਕੀਦ ਕੀਤੀ

प्रविष्टि तिथि: 27 OCT 2025 8:40PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2.0 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਨੂੰ ਰਾਸ਼ਟਰ ਨਿਰਮਾਣ ਵਿੱਚ ਸਾਰਥਕ ਯੋਗਦਾਨ ਪਾਉਣ ਦਾ ਇੱਕ ਕੀਮਤੀ ਮੌਕਾ ਦੱਸਿਆ।

ਪ੍ਰਧਾਨ ਮੰਤਰੀ ਨੇ ਸਾਰੇ ਨੌਜਵਾਨ ਨਾਗਰਿਕਾਂ ਨੂੰ ਇਸ ਪਹਿਲਕਦਮੀ ਨਾਲ ਜੁੜਨ ਅਤੇ ਇੱਕ ਵਿਕਸਿਤ ਭਾਰਤ ਲਈ ਆਪਣੇ ਨਜ਼ਰੀਏ ਨੂੰ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਸੰਵਾਦ ਵਿੱਚ ਹਿੱਸਾ ਲੈਣ ਲਈ ਖ਼ਾਸ ਤੌਰ ’ਤੇ ਤਿਆਰ ਕੀਤੀ ਗਏ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਇੱਕ ਸੁਨੇਹੇ ਵਿੱਚ ਕਿਹਾ:

“ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲੌਗ 2.0 ਸਾਡੇ ਨੌਜਵਾਨਾਂ ਲਈ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਇੱਕ ਸ਼ਾਨਦਾਰ ਮੌਕਾ ਹੈ। ਸਾਡੇ ਨੌਜਵਾਨਾਂ ਦੇ ਵਿਚਾਰ ਅਤੇ ਸੂਝ-ਬੂਝ, ਵਿਕਸਿਤ ਭਾਰਤ ਦੇ ਨਿਰਮਾਣ ਦਾ ਰਾਹ ਪੱਧਰਾ ਕਰ ਸਕਦੇ ਹਨ।

ਇਸ ਸੰਵਾਦ ਵਿੱਚ ਹਿੱਸਾ ਲੈਣ ਦਾ ਤਰੀਕਾ ਇਹ ਹੈ ਕਿ ਤੁਸੀਂ ਸਭ ਤੋਂ ਪਹਿਲਾਂ ਇਸ ਖ਼ਾਸ ਤੌਰ 'ਤੇ ਤਿਆਰ ਕੀਤੇ ਗਏ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲਓ। ਮੈਂ ਤੁਹਾਨੂੰ ਸਾਰਿਆਂ ਨੂੰ ਅਜਿਹਾ ਕਰਨ ਦੀ ਤਾਕੀਦ ਕਰਦਾ ਹਾਂ...

https://mybharat.gov.in/quiz

*********

ਐੱਮਜੇਪੀਐੱਸ/ ਐੱਸਆਰ


(रिलीज़ आईडी: 2183221) आगंतुक पटल : 23
इस विज्ञप्ति को इन भाषाओं में पढ़ें: Telugu , English , Urdu , Marathi , हिन्दी , Manipuri , Assamese , Bengali , Gujarati , Odia , Tamil , Kannada , Malayalam