ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਐੱਨਆਈਟੀ ਜਲੰਧਰ ਨੇ ਕੌਸ਼ਲ ਵਿਕਾਸ ਦੇ ਲਈ ਏਆਈ, 5ਜੀ ਅਤੇ ਉੱਭਰਦੀਆਂ ਟੈਕਨੋਲੋਜੀਆਂ ‘ਤੇ ਵਰਕਸ਼ਾਪ ਦਾ ਆਯੋਜਨ ਕੀਤਾ


Posted On: 28 OCT 2025 6:03PM by PIB Chandigarh

ਡਾ. ਬੀ. ਆਰ. ਅੰਬੇਡਕਰ ਰਾਸ਼ਟਰੀ ਤਕਨਾਲੋਜੀ ਸੰਸਥਾਨ (ਐੱਨਆਈਟੀ) ਜਲੰਧਰ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ), 5ਜੀ ਅਤੇ ਉੱਭਰਦੀਆਂ ਤਕਨਾਲੋਜੀਆਂ ਵਿੱਚ ਸਮਰੱਥਾ ਨਿਰਮਾਣ ਅਤੇ ਕੌਸ਼ਲ ਵਿਕਾਸ ‘ਤੇ ਜਾਗਰੂਕਤਾ ਵਰਕਸ਼ਾਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ। ਇਸ ਦਾ ਉਦੇਸ਼ ਵਿਸ਼ੇਸ਼ ਤੌਰ ‘ਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਬਦਲਦੀ ਦੁਨੀਆ ਵਿੱਚ ਕਾਮਯਾਬ ਰਹਿਣ ਲਈ ਜ਼ਰੂਰੀ ਕੌਸ਼ਲ ਨਾਲ ਲੈਸ ਕਰਨਾ ਸੀ। 

ਵਰਕਸ਼ਾਪ ਵਿੱਚ ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸਕੱਤਰ ਡਾ. ਚੰਦਰਸ਼ੇਖਰ ਕੁਮਾਰ ਮੁੱਖ ਮਹਿਮਾਨ ਅਤੇ ਡਿਪਟੀ ਸਕੱਤਰ ਸ਼੍ਰੀ ਸ੍ਰਵਨ ਕੁਮਾਰ ਜਾਟਾਵਥ (Shri Sravan Kumar Jatavath) ਮੁੱਖ ਮਹਿਮਾਨ ਦੇ ਰੂਪ ਵਿੱਚ ਮੌਜੂਦ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਐੱਨਆਈਟੀ ਜਲੰਧਰ ਦੇ ਡਾਇਰੈਕਟਰ ਪ੍ਰੋ. ਬਿਨੋਦ ਕੁਮਾਰ ਕਨੌਜੀਆ ਨੇ ਕੀਤੀ। ਇਸ ਵਿੱਚ ਆਈਆਈਟੀ ਅਤੇ ਹੋਰ ਪ੍ਰਮੁੱਖ ਸੰਸਥਾਨਾਂ ਦੇ 300 ਤੋਂ ਵੱਧ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਖੇਤਰ ਮਾਹਿਰਾਂ ਨੇ ਹਿੱਸਾ ਲਿਆ।

ਡਾ. ਚੰਦਰਸ਼ੇਖਰ ਕੁਮਾਰ ਨੇ ਆਪਣੇ ਮੁੱਖ ਭਾਸ਼ਣ ਵਿੱਚ ਸਿੱਖਿਆ ਪ੍ਰਣਾਲੀ ਨੂੰ ਤਕਨੀਕੀ ਪ੍ਰਗਤੀ ਦੇ ਅਨੁਸਾਰ ਵਿਕਸਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਸੰਸਥਾਨਾਂ ਨੂੰ ਵਿਕਸਿਤ ਭਾਰਤ, ਏਆਈ ਮਿਸ਼ਨ ਅਤੇ ਡਿਜੀਟਲ ਇੰਡੀਆ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ ਆਜੀਵਨ ਸਿੱਖਿਆ, ਨਵੀਨਤਾ ਅਤੇ ਉੱਦਮਤਾ ਨੂੰ ਹੁਲਾਰਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਮੰਤਰਾਲੇ ਦਾ ਧਿਆਨ ਹੁਣ ਰਵਾਇਤੀ ਸਿੱਖਿਆ ਤੋਂ ਅੱਗੇ ਵਧ ਕੇ ਸਮਾਵੇਸ਼ੀ ਵਿਕਾਸ ਦੇ ਮੁੱਖ ਥੰਮ੍ਹਾਂ ਦੇ ਰੂਪ ਵਿੱਚ ਤਕਨਾਲੋਜੀ, ਨਵੀਨਤਾ ਅਤੇ ਰੁਜ਼ਗਾਰਯੋਗਤਾ ਨੂੰ ਸ਼ਾਮਲ ਕਰਨ ‘ਤੇ ਹੈ। ਉਨ੍ਹਾਂ ਨੇ ਸਿੱਖਿਆ ਅਤੇ ਸਮਰੱਥਾ ਨਿਰਮਾਣ ਰਾਹੀਂ ਘੱਟ ਗਿਣਤੀ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਲਈ ਮੰਤਰਾਲੇ ਦੀ ਵਚਨਬੱਧਤਾ ਦੀ ਇੱਕ ਉਦਾਹਰਣ ਵਜੋਂ ਪੀਐੱਮਜੇਵੀਕੇ ਦਾ ਹਵਾਲਾ ਦਿੱਤਾ।

ਡਾ. ਕੁਮਾਰ ਨੇ ਐੱਨਆਈਟੀ ਜਲੰਧਰ ਦੀ ਪਹਿਲ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਦੇ ਮਾਡਲ ਨੂੰ ਸਮਾਜਿਕ ਸਮਾਵੇਸ਼ ਦੇ ਨਾਲ ਤਕਨਾਲੋਜੀ ਨੂੰ ਏਕੀਕ੍ਰਿਤ ਕਰਨ ਅਤੇ ਨਵੀਨਤਾ ਅਧਾਰਿਤ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੂਰੇ ਦੇਸ਼ ਵਿੱਚ ਮਿਸਾਲੀ ਦੱਸਿਆ।

ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਅਤੇ ਘੱਟ ਗਿਣਤੀ ਮਾਮਲਿਆਂ ਦੇ ਡਾਇਰੈਕਟਰ ਸ਼੍ਰੀਮਤੀ ਵਿੰਮੀ ਭੁੱਲਰ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੰਤਰਾਲੇ ਦੇ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਘੱਟ ਗਿਣਤੀ ਨੌਜਵਾਨਾਂ ਵਿੱਚ ਰੁਜ਼ਗਾਰ ਸਮਰੱਥਾ ਵਧਾਉਣ ਵਿੱਚ ਉੱਭਰਦੀਆਂ ਤਕਨਾਲੋਜੀਆਂ ਦੇ ਮਹੱਤਵ ‘ਤੇ ਚਾਨਣਾ ਪਾਇਆ। 

ਵਰਕਸ਼ਾਪ ਵਿੱਚ ਏਆਈ, 5ਜੀ ਅਤੇ ਸਾਈਬਰ ਸੁਰੱਖਿਆ ‘ਤੇ ਤਕਨੀਕੀ ਸੈਸ਼ਨ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿੱਚ ਮਾਹਿਰ ਵਿਆਖਿਆਨ, ਲਾਈਵ ਪ੍ਰਦਰਸ਼ਨ ਅਤੇ ਕੌਸ਼ਲ ਵਿਕਾਸ ਅਤੇ ਭਵਿੱਖ ਦੇ ਰੁਜ਼ਗਾਰ ਰੁਝਾਨਾਂ ਬਾਰੇ ਪੈਨਲ ਚਰਚਾਵਾਂ ਸ਼ਾਮਲ ਸਨ।  

ਇਸ ਆਯੋਜਨ ਦੀ ਸਫ਼ਲਤਾ ਤੋਂ ਬਾਅਦ, ਐੱਨਆਈਟੀ ਜਲੰਧਰ ਨੇ ਘੱਟ ਗਿਣਤੀ ਵਿਦਿਆਰਥੀਆਂ ਲਈ ਸਾਈਬਰ ਸੁਰੱਖਿਆ, 5ਜੀ ਤਕਨੀਕ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਵਿੱਚ ਫ੍ਰੀ ਪ੍ਰਮਾਣਨ ਪ੍ਰੋਗਰਾਮਾਂ ਦਾ ਐਲਾਨ ਕੀਤਾ। ਸੰਸਥਾਨ ਸਮਾਵੇਸ਼ੀ, ਤਕਨਾਲੋਜੀ-ਸੰਚਾਲਿਤ ਵਿਕਾਸ ਨੂੰ ਹੁਲਾਰਾ ਦੇਣ ਲਈ ਪੀਐੱਮਕੇਵੀਵਾਈ 4.0 ਅਤੇ ਐੱਸਟੀਆਈ ਹੱਬ ਵਰਗੀਆਂ ਪਹਿਲਕਦਮੀਆਂ ਦੇ ਤਹਿਤ ਮੈਂਟਰਸ਼ਿਪ ਪ੍ਰੋਗਰਾਮ, ਉਦਯੋਗ-ਅਧਾਰਿਤ ਪਾਠਕ੍ਰਮ ਅਤੇ ਤਿਮਾਹੀ ਵਰਕਸ਼ਾਪਸ ਸ਼ੁਰੂ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ।  

****

ਐੱਸਐੱਸ/ਏਕੇ/ਸ਼ੀਨਮ ਜੈਨ


(Release ID: 2183725) Visitor Counter : 2