ਸਹਿਕਾਰਤਾ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੇ ਅਹਿਲਿਆਨਗਰ ਦੇ ਕੋਪਰਗਾਓਂ ਵਿਖੇ ਦੇਸ਼ ਦੇ ਪਹਿਲੇ ਸਹਿਕਾਰੀ ਮਲਟੀ-ਫੀਡ ਕੰਪ੍ਰੈਸਡ ਬਾਇਓਗੈਸ ਪਲਾਂਟ ਦਾ ਉਦਘਾਟਨ ਕੀਤਾ
ਭਾਰਤ ਵਿੱਚ ਸਹਿਕਾਰੀ ਸ਼ੂਗਰ ਮਿੱਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ, ਮਹਾਰਿਸ਼ੀ ਸ਼ੰਕਰਰਾਓ ਕੋਲਹੇ ਸਹਿਕਾਰੀ ਸ਼ੂਗਰ ਫੈਕਟਰੀ ਵਿੱਚ ਇੱਕ ਕੰਪ੍ਰੈਸਡ ਬਾਇਓਗੈਸ ਪਲਾਂਟ ਅਤੇ ਇੱਕ ਪੋਟਾਸ਼ ਗ੍ਰੈਨਿਊਲ ਨਿਰਮਾਣ ਯੂਨਿਟ ਚਾਲੂ ਕੀਤਾ ਜਾ ਰਿਹਾ ਹੈ
ਭਾਰਤ ਦਾ ਪਹਿਲਾ ਸਹਿਕਾਰੀ ਕੰਪ੍ਰੈਸਡ ਬਾਇਓਗੈਸ ਪਲਾਂਟ ਰੋਜ਼ਾਨਾ 12 ਟਨ ਸੀਬੀਜੀ ਅਤੇ ਗੁੜ ਤੋਂ 75 ਟਨ ਪੋਟਾਸ਼ ਪੈਦਾ ਕਰੇਗਾ, ਜਿਸ ਨਾਲ ਵਿਦੇਸ਼ਾਂ ਤੋਂ ਇਨ੍ਹਾਂ ਉਤਪਾਦਾਂ ਦੀ ਦਰਾਮਦ ਘਟੇਗੀ
ਸਹਿਕਾਰੀ ਸ਼ੂਗਰ ਫੈਕਟਰੀਆਂ ਮਹਾਰਾਸ਼ਟਰ ਵਿੱਚ ਸ਼ੁਰੂ ਹੋਈਆਂ ਸਨ, ਅਤੇ ਸ਼ੂਗਰ ਫੈਕਟਰੀਆਂ ਲਈ 100 ਪ੍ਰਤੀਸ਼ਤ ਸਰਕੂਲਰ ਅਰਥਵਿਵਸਥਾ ਨੂੰ ਲਾਗੂ ਕਰਨ ਦੀ ਪਹਿਲ ਇੱਥੋਂ ਸ਼ੁਰੂ ਹੋ ਰਹੀ ਹੈ
ਮਹਾਰਰਿਸ਼ੀ ਸ਼ੰਕਰਰਾਓ ਕੋਲਹੇ ਸਹਿਕਾਰੀ ਸਖਰ ਕਾਰਖਾਨਾ (Sahakari Sakhar Karkhana) ਇੱਕ ਸਰਕੂਲਰ ਅਰਥਵਿਵਸਥਾ ਦੀ ਇੱਕ ਆਦਰਸ਼ ਉਦਾਹਰਣ ਹੈ
ਮੋਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (ਐੱਨਸੀਡੀਸੀ) ਦੀ ਸਹਾਇਤਾ ਨਾਲ ਕੰਪ੍ਰੈਸਡ ਬਾਇਓਗੈਸ ਪਲਾਂਟ ਅਤੇ ਪੋਟਾਸ਼ ਗ੍ਰੈਨਿਊਲ ਉਤਪਾਦਨ ਯੂਨਿਟ ਸਥਾਪਤ ਕਰਨ ਲਈ 15 ਚੁਣੀਆਂ ਗਈਆਂ ਸ਼ੂਗਰ ਮਿੱਲਾਂ ਨੂੰ ਪੂਰਾ ਸਮਰਥਨ ਪ੍ਰਦਾਨ ਕਰੇਗੀ
ਸਾਰੀਆਂ ਸ਼ੂਗਰ ਮਿੱਲਾਂ ਨੂੰ ਫਲਾਂ ਦੀ ਪ੍ਰੋਸੈੱਸਿੰਗ ਵੀ ਕਰਨੀ ਚਾਹੀਦੀ ਹੈ, ਜਿਸ ਨਾਲ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਸ਼ੂਗਰ ਫੈਕਟਰੀਆਂ ਦਾ ਮੁਨਾਫ਼ਾ ਵਧੇਗਾ।
ਪ੍ਰਧਾਨ ਮੰਤਰੀ ਮੋਦੀ ਨੇ 11,440 ਕਰੋੜ ਰੁਪਏ ਦੀ ਲਾਗਤ ਨਾਲ 'ਦਾਲਾਂ ਵਿੱਚ ਆਤਮਨਿਰਭਰਤਾ ਲਈ ਮਿਸ਼ਨ' ਸ਼ੁਰੂ ਕੀਤਾ ਹੈ। ਜਿਸ ਦੇ ਤਹਿਤ 1,000 ਪ੍ਰੋਸੈੱਸਿੰਗ ਯੂਨਿਟ ਸਥਾਪਿਤ ਕੀਤੇ ਜਾਣਗੇ ਅਤੇ 88 ਲੱਖ ਉੱਚ ਗੁਣਵੱਤਾ ਵਾਲੀਆਂ ਬੀਜ ਕਿੱਟਾਂ ਵੰਡੀਆਂ ਜਾਣਗੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਕਈ ਖੇਤੀ ਵਸਤਾਂ 'ਤੇ ਜੀਐੱਸਟੀ ਘਟਾ ਕੇ 5 ਫੀਸਦੀ ਕਰ ਦਿੱਤਾ ਹੈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ
Posted On:
05 OCT 2025 7:23PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਅੱਜ ਮਹਾਰਾਸ਼ਟਰ ਦੇ ਅਹਿਲਿਆਨਗਰ ਜ਼ਿਲ੍ਹੇ ਦੇ ਕੋਪਰਗਾਓਂ ਵਿੱਚ ਦੇਸ਼ ਦੇ ਪਹਿਲੇ ਸਹਿਕਾਰੀ ਮਲਟੀ-ਫੀਡ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ, ਉਪ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ, ਕੇਂਦਰੀ ਸਹਿਕਾਰਤਾ ਰਾਜ ਮੰਤਰੀ ਸ਼੍ਰੀ ਮੁਰਲੀਧਰ ਮੋਹੋਲ ਅਤੇ ਕਈ ਹੋਰ ਪ੍ਰਸਿੱਧ ਸ਼ਖਸੀਅਤਾਂ ਮੌਜੂਦ ਸਨ।

ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਦੀਆਂ ਸਹਿਕਾਰੀ ਸ਼ੂਗਰ ਮਿੱਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ, ਮਹਾਰਿਸ਼ੀ ਸ਼ੰਕਰਰਾਓ ਕੋਲਹੇ ਸਹਿਕਾਰੀ ਸਾਖਰ ਕਾਰਖਾਨਾ ਵਿਖੇ ਇੱਕ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਅਤੇ ਇੱਕ ਪੋਟਾਸ਼ ਗ੍ਰੈਨਿਊਲ ਉਤਪਾਦਨ ਯੂਨਿਟ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ ਨਵੀਂ ਪਹਿਲਕਦਮੀ ਦੇ ਤਹਿਤ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ 15 ਚੁਣੀਆਂ ਗਈਆਂ ਸ਼ੂਗਰ ਮਿੱਲਾਂ ਨੂੰ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (ਐਨਸੀਡੀਸੀ) ਦੀ ਸਹਾਇਤਾ ਨਾਲ ਇਨ੍ਹਾਂ ਦੋਵਾਂ ਪਲਾਂਟਾਂ ਦੀ ਸਥਾਪਨਾ ਲਈ ਪੂਰਾ ਸਮਰਥਨ ਪ੍ਰਦਾਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਨਵੀਂ ਸ਼ੁਰੂਆਤ ਆਉਣ ਵਾਲੇ ਦਿਨਾਂ ਵਿੱਚ ਦੇਸ਼ ਭਰ ਦੀਆਂ ਸ਼ੂਗਰ ਮਿੱਲਾਂ ਲਈ ਇੱਕ ਨਵਾਂ ਰਾਹ ਪੱਧਰਾ ਕਰੇਗੀ।
ਕੇਂਦਰੀ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦੀ ਭਲਾਈ ਲਈ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ 1 ਅਕਤੂਬਰ ਨੂੰ ਕੇਂਦਰੀ ਕੈਬਨਿਟ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਦਾਲਾਂ ਵਿੱਚ ਆਤਮਨਿਰਭਰਤਾ ਲਈ ਮਿਸ਼ਨ' ਦੀ ਸ਼ੁਰੂਆਤ ਕੀਤੀ, ਜਿਸ ਦੇ ਤਹਿਤ ਅਗਲੇ ਛੇ ਵਰ੍ਹਿਆਂ ਵਿੱਚ ਭਾਰਤ ਨੂੰ ਦਾਲਾਂ ਦੇ ਖੇਤਰ ਵਿੱਚ ਆਤਮਨਿਰਭਰ ਬਣਾਉਣ ਲਈ 11,440 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸ਼੍ਰੀ ਸ਼ਾਹ ਨੇ ਕਿਹਾ ਕਿ ਜੇਕਰ ਅਰਹਰ, ਉੜਦ ਅਤੇ ਮਸੂਰ ਦਾਲਾਂ ਪੈਦਾ ਕਰਨ ਵਾਲੇ ਕਿਸਾਨ ਰਾਸ਼ਟਰੀ ਖੇਤੀਬਾੜੀ ਸਹਿਕਾਰੀ ਮਾਰਕੀਟਿੰਗ ਫੈੱਡਰੇਸ਼ਨ ਆਫ਼ ਇੰਡੀਆ (ਨੇਫੈੱਡ) ਅਤੇ ਰਾਸ਼ਟਰੀ ਸਹਿਕਾਰੀ ਖਪਤਕਾਰ ਫੈੱਡਰੇਸ਼ਨ ਆਫ਼ ਇੰਡੀਆ ਲਿਮਿਟੇਡ (ਐੱਨਸੀਸੀਐੱਫ) ਨਾਲ ਰਜਿਸਟਰ ਹੁੰਦੇ ਹਨ, ਤਾਂ ਭਾਰਤ ਸਰਕਾਰ ਉਨ੍ਹਾਂ ਦੀ ਪੂਰੀ ਦਾਲਾਂ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਦੇਗੀ। ਇਸ ਨਾਲ ਮਹਾਰਾਸ਼ਟਰ ਦੇ ਕਿਸਾਨਾਂ ਨੂੰ ਵੀ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਦੇ 20 ਮਿਲੀਅਨ ਕਿਸਾਨਾਂ ਤੋਂ ਦਾਲਾਂ 100% ਐੱਮਐੱਸਪੀ 'ਤੇ ਖਰੀਦੀਆਂ ਜਾਣਗੀਆਂ। ਇਸ ਤੋਂ ਇਲਾਵਾ, 1,000 ਪ੍ਰੋਸੈੱਸਿੰਗ ਯੂਨਿਟ ਸਥਾਪਿਤ ਕੀਤੇ ਜਾਣਗੇ, ਅਤੇ 38 ਲੱਖ ਉੱਚ-ਗੁਣਵੱਤਾ ਵਾਲੇ ਬੀਜ ਕਿੱਟਾਂ ਵੰਡੀਆਂ ਜਾਣਗੀਆਂ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ, ਮਸਰਾਂ ਲਈ 300 ਰੁਪਏ ਪ੍ਰਤੀ ਕੁਇੰਟਲ, ਸਰ੍ਹੋਂ ਲਈ 250 ਰੁਪਏ ਪ੍ਰਤੀ ਕੁਇੰਟਲ, ਛੋਲਿਆਂ ਲਈ 225 ਰੁਪਏ ਪ੍ਰਤੀ ਕੁਇੰਟਲ, ਜੌਂ ਲਈ 175 ਰੁਪਏ ਪ੍ਰਤੀ ਕੁਇੰਟਲ ਅਤੇ ਕਣਕ ਲਈ 160 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ 11 ਵਰ੍ਹਿਆਂ ਵਿੱਚ ਮੋਦੀ ਜੀ ਦੀ ਅਗਵਾਈ ਹੇਠ, ਐੱਮਐੱਸਪੀ ਵਿੱਚ ਜਵਾਰ ਲਈ ਢਾਈ ਗੁਣਾ, ਬਾਜਰੇ ਲਈ ਢਾਈ ਗੁਣਾ, ਅਰਹਰ ਵਿੱਚ 100 ਪ੍ਰਤੀਸ਼ਤ, ਮੂੰਗੀ ਵਿੱਚ 100 ਪ੍ਰਤੀਸ਼ਤ, ਸੋਇਆਬੀਨ ਵਿੱਚ ਦੁੱਗਣਾ ਅਤੇ ਕਪਾਹ ਵਿੱਚ ਦੁੱਗਣਾ ਵਾਧਾ ਹੋਇਆ ਹੈ।
ਕੇਂਦਰੀ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਹਾਲ ਹੀ ਵਿੱਚ ਕੀਤੇ ਗਏ ਜੀਐੱਸਟੀ ਸੁਧਾਰਾਂ ਦੇ ਤਹਿਤ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਸਾਨਾਂ ਦੁਆਰਾ ਵਰਤੀਆਂ ਜਾਣ ਵਾਲੀਆਂ ਕਈ ਵਸਤੂਆਂ 'ਤੇ ਜੀਐੱਸਟੀ ਘਟਾ ਕੇ 5 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਟਰੈਕਟਰ, ਟਰੈਕਟਰ ਦੇ ਪੁਰਜ਼ੇ, ਹਾਰਵੈਸਟਰ, ਥ੍ਰੈਸ਼ਰ, ਸਪ੍ਰਿੰਕਲਰ, ਤੁਪਕਾ ਸਿੰਚਾਈ ਪ੍ਰਣਾਲੀਆਂ ਅਤੇ ਪੋਲਟਰੀ ਅਤੇ ਮਧੂ-ਮੱਖੀ ਪਾਲਣ ਲਈ ਮਸ਼ੀਨਰੀ ਸ਼ਾਮਲ ਹੈ। ਇਸ ਤੋਂ ਇਲਾਵਾ, ਜੈਵਿਕ ਕੀਟਨਾਸ਼ਕਾਂ ਅਤੇ ਕੁਦਰਤੀ ਮੈਂਥੋਲ 'ਤੇ ਜੀਐੱਸਟੀ ਵੀ ਘਟਾ ਕੇ 5 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਇਸ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ, ਭਾਰਤ ਦੇ ਪਹਿਲੇ ਸਹਿਕਾਰੀ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ਵਿੱਚ ਲਗਭਗ 55 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ। ਸੀਬੀਜੀ ਪਲਾਂਟ ਰੋਜ਼ਾਨਾ 12 ਟਨ ਸੀਬੀਜੀ ਅਤੇ ਗੁੜ ਤੋਂ 75 ਟਨ ਪੋਟਾਸ਼ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਇਸ ਵੇਲੇ ਇਹ ਦੋਵੇਂ ਉਤਪਾਦ ਵਿਦੇਸ਼ਾਂ ਤੋਂ ਆਯਾਤ ਕਰਦਾ ਹੈ ਅਤੇ ਇਸ ਨਵੀਂ ਸ਼ੁਰੂਆਤ ਨਾਲ, ਅਸੀਂ ਇਸ ਆਯਾਤ ਨੂੰ ਰੋਕ ਸਕਾਂਗੇ ਅਤੇ ਸਵੈ-ਨਿਰਭਰ ਭਾਰਤ ਵੱਲ ਵਧ ਸਕਾਂਗੇ।
ਕੇਂਦਰੀ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮਹਾਰਿਸ਼ੀ ਸ਼ੰਕਰਰਾਓ ਕੋਲਹੇ ਸਹਿਕਾਰੀ ਸਖਰ ਕਾਰਖਾਨਾ ਇੱਕ ਸਰਕੂਲਰ ਅਰਥਵਿਵਸਥਾ ਦੀ ਇੱਕ ਆਦਰਸ਼ ਉਦਾਹਰਣ ਬਣ ਗਿਆ ਹੈ। ਉਨ੍ਹਾਂ ਨੇ ਈਥੈਨੌਲ ਪਲਾਂਟਾਂ ਨੂੰ ਬਹੁ-ਆਯਾਮੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਸ਼੍ਰੀ ਸ਼ਾਹ ਨੇ ਜ਼ਿਕਰ ਕੀਤਾ ਕਿ ਸਹਿਕਾਰੀ ਸ਼ੂਗਰ ਫੈਕਟਰੀਆਂ ਮਹਾਰਾਸ਼ਟਰ ਵਿੱਚ ਸ਼ੁਰੂ ਹੋਈਆਂ ਸਨ, ਅਤੇ ਸ਼ੂਗਰ ਫੈਕਟਰੀਆਂ ਲਈ 100 ਪ੍ਰਤੀਸ਼ਤ ਸਰਕੂਲਰ ਅਰਥਵਿਵਸਥਾ ਨੂੰ ਲਾਗੂ ਕਰਨ ਦੀ ਪਹਿਲ ਇੱਥੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਨੂੰ ਇਸ ਯਤਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਵੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਸ਼ੰਕਰਰਾਓ ਕੋਲਹੇ ਸਹਿਕਾਰੀ ਸਾਖਰ ਕਾਰਖਾਨਾ ਦੁਆਰਾ ਸਥਾਪਿਤ ਕੀਤੀ ਗਈ ਉਦਾਹਰਣ ਮਹਾਰਾਸ਼ਟਰ ਦੀਆਂ ਸਾਰੀਆਂ ਸ਼ੂਗਰ ਮਿੱਲਾਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ, ਤਾਂ ਜੋ ਇਸ ਨੂੰ ਉੱਥੇ ਲਾਗੂ ਕੀਤਾ ਜਾ ਸਕੇ, ਜਿਸ ਨਾਲ ਭਵਿੱਖ ਵਿੱਚ ਸ਼ੂਗਰ ਮਿੱਲਾਂ ਨੂੰ ਚਲਾਉਣ ਵਿੱਚ ਮਹੱਤਵਪੂਰਨ ਲਾਭ ਹੋ ਸਕਣ। ਸ਼੍ਰੀ ਸ਼ਾਹ ਨੇ ਅੱਗੇ ਦੱਸਿਆ ਕਿ ਭਾਰਤ ਦਾ ਪਹਿਲਾ ਗੰਨਾ-ਅਧਾਰਿਤ ਈਥੈਨੌਲ ਪਲਾਂਟ ਇੱਥੇ ਸਥਾਪਿਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਹਰ ਮੁਨਾਫ਼ਾ ਕਮਾਉਣ ਵਾਲੀ ਸ਼ੂਗਰ ਫੈਕਟਰੀ ਨੂੰ ਫਲਾਂ ਦੀ ਪ੍ਰੋਸੈੱਸਿੰਗ ਵੀ ਕਰਨੀ ਚਾਹੀਦੀ ਹੈ, ਜੋ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰੇਗੀ ਅਤੇ ਸ਼ੂਗਰ ਫੈਕਟਰੀਆਂ ਦਾ ਮੁਨਾਫ਼ਾ ਵਧਾਏਗੀ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸੰਜੀਵਨੀ ਗਰੁੱਪ ਨੇ ਗ੍ਰੀਨ ਐਨਰਜੀ ਅਤੇ ਸਥਿਰਤਾ ਦੇ ਖੇਤਰਾਂ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ, ਅਤੇ ਕਈ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ, ਇਸ ਦੇ ਨਾਲ, 100 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਜ਼ (ਪੀਏਸੀਐੱਸ) ਨੂੰ ਏਕੀਕ੍ਰਿਤ ਕੀਤਾ ਗਿਆ ਹੈ, 1,000 ਕਿਸਾਨਾਂ ਲਈ ਮੱਛੀ ਪਾਲਣ ਸ਼ੁਰੂ ਕੀਤਾ ਗਿਆ ਹੈ, ਅਤੇ 20,000 ਵਿਦਿਆਰਥੀਆਂ ਲਈ ਸੰਜੀਵਨੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦਾ ਪਹਿਲਾ ਗ੍ਰਾਮੀਣ ਕਾਲ ਸੈਂਟਰ ਵੀ ਇੱਥੇ ਸਥਾਪਿਤ ਕੀਤਾ ਗਿਆ ਸੀ, ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਸਨ।

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਵਿੱਚ ਸਹਿਕਾਰਤਾ ਮੰਤਰਾਲੇ ਦੀ ਸਥਾਪਨਾ ਕਰਕੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੀ ਗ੍ਰਾਮੀਣ ਅਰਥਵਿਵਸਥਾ ਨੂੰ ਨਵਾਂ ਜੀਵਨ ਦੇਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਦੇ ਭਵਿੱਖ ਨਾਲ ਜੁੜੀਆਂ ਸ਼ੰਕਾਵਾਂ ਅਤੇ ਅਨਿਸ਼ਚਿਤਤਾਵਾਂ ਪਿਛਲੇ ਤਿੰਨ ਸਾਲਾਂ ਵਿੱਚ ਪੂਰੀ ਤਰ੍ਹਾਂ ਨਾਲ ਸਮਾਪਤ ਹੋ ਗਈਆਂ ਹਨ । ਅੱਜ, ਸਹਿਕਾਰਤਾ ਖੇਤਰ ਰਾਸ਼ਟਰ ਦੇ ਇੱਕ ਮਜ਼ਬੂਤ ਥੰਮ੍ਹ ਵਜੋਂ ਉੱਭਰ ਰਿਹਾ ਹੈ, ਜੋ ਕਿ ਸਾਡੇ ਸਾਰਿਆਂ ਲਈ ਮਾਣ ਦਾ ਵਿਸ਼ਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਜੇਕਰ 140 ਕਰੋੜ ਭਾਰਤੀ ਨਾਗਰਿਕ ਅਤੇ ਦੇਸ਼ ਦੇ ਸਾਰੇ ਵਪਾਰੀ ਵਿਦੇਸ਼ੀ ਵਸਤੂਆਂ ਦੀ ਵਰਤੋਂ ਜਾਂ ਵਪਾਰ ਨਾ ਕਰਨ ਦਾ ਸੰਕਲਪ ਲੈਣ, ਤਾਂ 140 ਕਰੋੜ ਨਾਗਰਿਕਾਂ ਦੀ ਖਰੀਦ ਸ਼ਕਤੀ ਸਾਡੀ ਅਰਥਵਿਵਸਥਾ ਨੂੰ ਬੇਮਿਸਾਲ ਹੁਲਾਰਾ ਦੇਵੇਗੀ। ਸ੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਆਰਥਿਕਤਾ ਨੂੰ 11ਵੇਂ ਸਥਾਨ ਤੋਂ ਚੌਥੇ ਸਥਾਨ 'ਤੇ ਪਹੁੰਚਾਉਣ ਲਈ ਕੰਮ ਕੀਤਾ ਹੈ, ਅਤੇ ਅਸੀਂ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਬਹੁਤ ਨੇੜੇ ਹਾਂ। ਹਾਲਾਂਕਿ, ਜੇਕਰ ਅਸੀਂ ਵਿਸ਼ਵ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰਨਾ ਚਾਹੁੰਦੇ ਹਾਂ, ਤਾਂ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣਾ ਚਾਹੀਦਾ ਹੈ।

ਕੇਂਦਰੀ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰੇਕ ਵਿਅਕਤੀ ਨੂੰ ਆਪਣੀ ਮਾਂ ਦੇ ਨਾਮ 'ਤੇ ਇੱਕ ਰੁੱਖ ਅਤੇ ਧਰਤੀ ਮਾਤਾ ਦੇ ਨਾਮ 'ਤੇ ਇੱਕ ਰੁੱਖ ਲਗਾਉਣ ਦਾ ਪ੍ਰਣ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੇ ਸਮੇਂ ਵਿੱਚ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਬਹੁਤ ਮਦਦ ਕਰੇਗਾ।
****
ਆਰਕੇ/ਏਕੇ/ਪੀਐੱਸ/ਪੀਆਰ/ਏਕੇ
(Release ID: 2183742)
Visitor Counter : 3