ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਾਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਕਾਇਚੀ ਨੂੰ ਵਧਾਈ ਦਿੱਤੀ; ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ 'ਤੇ ਚਰਚਾ ਕੀਤੀ
प्रविष्टि तिथि:
29 OCT 2025 1:14PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਾਕਾਇਚੀ ਨਾਲ ਸੁਹਿਰਦ ਗੱਲਬਾਤ ਕੀਤੀ।
ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਕਾਇਚੀ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।
ਦੋਵਾਂ ਨੇਤਾਵਾਂ ਨੇ ਆਰਥਿਕ ਸੁਰੱਖਿਆ, ਰੱਖਿਆ ਸਹਿਯੋਗ ਅਤੇ ਪ੍ਰਤਿਭਾ ਗਤੀਸ਼ੀਲਤਾ 'ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਆਪਣੇ ਸਾਂਝੇ ਦ੍ਰਿਸ਼ਟੀਕੋਣ 'ਤੇ ਚਰਚਾ ਕੀਤੀ।
ਦੋਵੇਂ ਨੇਤਾਵਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਮਜ਼ਬੂਤ ਭਾਰਤ-ਜਾਪਾਨ ਸਬੰਧ ਬਹੁਤ ਮਹੱਤਵਪੂਰਨ ਹਨ।
ਪ੍ਰਧਾਨ ਮੰਤਰੀ ਨੇ ਐਕਸ ’ਤੇ ਲਿਖਿਆ;
“"ਜਾਪਾਨ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਸਾਨੇ ਤਕਾਇਚੀ ਨਾਲ ਸੁਹਿਰਦ ਗੱਲਬਾਤ ਹੋਈ। ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਆਰਥਿਕ ਸੁਰੱਖਿਆ, ਰੱਖਿਆ ਸਹਿਯੋਗ ਅਤੇ ਪ੍ਰਤਿਭਾ ਗਤੀਸ਼ੀਲਤਾ 'ਤੇ ਕੇਂਦ੍ਰਿਤ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਗਲੋਬਲ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਸਾਡੇ ਸਾਂਝੇ ਦ੍ਰਿਸ਼ਟੀਕੋਣ 'ਤੇ ਚਰਚਾ ਕੀਤੀ। ਅਸੀਂ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਲਈ ਭਾਰਤ-ਜਾਪਾਨ ਦੇ ਮਜ਼ਬੂਤ ਸਬੰਧ ਬਹੁਤ ਮਹੱਤਵਪੂਰਨ ਹਨ।"
@takaichi_sanae”
************
ਐੱਮਜੇਪੀਐੱਸ/ਐੱਸਟੀ
(रिलीज़ आईडी: 2183768)
आगंतुक पटल : 21
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam