ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਅੱਜ ਦੇਸ਼ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰ ਰਿਹਾ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ


Posted On: 31 OCT 2025 8:05AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਅੱਜ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰ ਰਿਹਾ ਹੈ।

ਸਰਦਾਰ ਵੱਲਭਭਾਈ ਪਟੇਲ ਦੀ ਵਿਰਾਸਤ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਭਾਰਤ ਦੇ ਏਕੀਕਰਨ ਲਈ ਇੱਕ ਪ੍ਰੇਰਕ ਸ਼ਕਤੀ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇ ਸ਼ੁਰੂਆਤੀ ਸਾਲਾਂ ਦੌਰਾਨ ਇਸ ਦੀ ਕਿਸਮਤ ਨੂੰ ਆਕਾਰ ਦੇਣ ਵਿੱਚ ਫ਼ੈਸਲਾਕੁਨ ਭੂਮਿਕਾ ਨਿਭਾਈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਅਖੰਡਤਾ, ਚੰਗੇ ਸ਼ਾਸਨ ਅਤੇ ਜਨਤਕ ਸੇਵਾ ਦੇ ਪ੍ਰਤੀ ਸਰਦਾਰ ਪਟੇਲ ਦੀ ਅਟੁੱਟ ਵਚਨਬੱਧਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੇ ਇੱਕਜੁੱਟ, ਮਜ਼ਬੂਤ ਅਤੇ ਸਵੈ-ਨਿਰਭਰ ਭਾਰਤ ਦੇ ਨਜ਼ਰੀਏ ਨੂੰ ਬਰਕਰਾਰ ਰੱਖਣ ਦੇ ਰਾਸ਼ਟਰ ਦੇ ਸਮੂਹਿਕ ਸੰਕਲਪ ਦੀ ਪੁਸ਼ਟੀ ਕੀਤੀ।

ਸੋਸ਼ਲ ਮੀਡੀਆ ਐਕਸ 'ਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:

"ਭਾਰਤ ਸਰਦਾਰ ਵੱਲਭਭਾਈ ਪਟੇਲ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਉਹ ਭਾਰਤ ਦੇ ਏਕੀਕਰਨ ਦੇ ਪਿੱਛੇ ਪ੍ਰੇਰਕ ਸ਼ਕਤੀ ਸਨ ਅਤੇ ਇਸ ਤਰ੍ਹਾਂ ਸਾਡੇ ਰਾਸ਼ਟਰ ਦੇ ਸ਼ੁਰੂਆਤੀ ਸਾਲਾਂ ਵਿੱਚ ਇਸ ਦੀ ਕਿਸਮਤ ਨੂੰ ਆਕਾਰ ਦੇ ਰਹੇ ਸਨ। ਰਾਸ਼ਟਰੀ ਅਖੰਡਤਾ, ਚੰਗੇ ਸ਼ਾਸਨ ਅਤੇ ਜਨਤਕ ਸੇਵਾ ਦੇ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਅਸੀਂ ਇੱਕਜੁੱਟ, ਮਜ਼ਬੂਤ ਅਤੇ ਸਵੈ-ਨਿਰਭਰ ਭਾਰਤ ਦੇ ਉਨ੍ਹਾਂ ਦੇ ਨਜ਼ਰੀਏ ਨੂੰ ਬਰਕਰਾਰ ਰੱਖਣ ਦੇ ਆਪਣੇ ਸਮੂਹਿਕ ਸੰਕਲਪ ਦੀ ਵੀ ਪੁਸ਼ਟੀ ਕਰਦੇ ਹਾਂ।"

************

ਐੱਮਜੇਪੀਐੱਸ/ ਐੱਸਟੀ


(Release ID: 2184466) Visitor Counter : 7