ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਦੇ ਤਹਿਤ ਤਿੰਨ ਗਿਨੀਜ਼ ਵਰਲਡ ਰਿਕਾਰਡ ਬਣਾਉਣ ਦੀ ਸਲਾਘਾ ਕੀਤੀ

प्रविष्टि तिथि: 01 NOV 2025 2:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ ਦੇ ਤਹਿਤ ਤਿੰਨ ਗਿੰਨੀਜ਼ ਵਰਲਡ ਰਿਕਾਰਡ ਬਣਾਉਣ ਦੀ ਸ਼ਲਾਘਾ ਕੀਤੀ ਹੈ।

ਇਸ ਪ੍ਰਾਪਤੀ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਇੱਕ ਪੋਸਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਬਹੁਤ ਸ਼ਲਾਘਾਯੋਗ ਹਨ। ਉਨ੍ਹਾਂ ਨੇ ਕਿਹਾ ਕਿ ਅਜਿਹੇ ਜਨ-ਅੰਦੋਲਨ ਮਹਿਲਾ ਸਸ਼ਕਤੀਕਰਨ ਦੇ ਯਤਨਾਂ ਨੂੰ ਹੋਰ ਤੇਜ਼ ਕਰਦੇ ਹਨ ਅਤੇ ਨਾਰੀ ਸ਼ਕਤੀ ਦੇ ਜੀਵਨ 'ਤੇ ਪਰਿਵਰਤਨਸ਼ੀਲ ਪ੍ਰਭਾਵ ਪਾਉਂਦੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ;

"ਇਹ ਬਹੁਤ ਹੀ ਸ਼ਲਾਘਾਯੋਗ ਹੈ! ਅਜਿਹੇ ਜਨ-ਅੰਦੋਲਨ ਸਾਡੇ ਮਹਿਲਾ ਸਸ਼ਕਤੀਕਰਨ ਦੇ ਯਤਨਾਂ ਨੂੰ ਤੇਜ਼ ਕਰਦੇ ਹਨ ਅਤੇ ਸਾਡੀ ਨਾਰੀ ਸ਼ਕਤੀ ਦੇ ਜੀਵਨ 'ਤੇ ਪਰਿਵਰਤਨਸ਼ੀਲ ਪ੍ਰਭਾਵ ਪਾਉਂਦੇ ਹਨ।"

************

ਐੱਮਜੇਪੀਐੱਸ/ਐੱਸਟੀ


(रिलीज़ आईडी: 2185494) आगंतुक पटल : 26
इस विज्ञप्ति को इन भाषाओं में पढ़ें: Odia , Bengali-TR , English , Urdu , हिन्दी , Marathi , Manipuri , Bengali , Assamese , Gujarati , Tamil , Telugu , Kannada , Malayalam