ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਭਾਜੜ ਕਾਰਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
01 NOV 2025 1:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਭਾਜੜ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖ਼ਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਪ੍ਰਾਰਥਨਾ ਕੀਤੀ।
ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ‘ਤੇ ਪੋਸਟ ਕੀਤਾ;
"ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਵੈਂਕਟੇਸ਼ਵਰ ਸਵਾਮੀ ਮੰਦਿਰ ਵਿੱਚ ਹੋਈ ਭਾਜੜ ਨਾਲ ਦੁਖ ਹੋਇਆ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਛੇਤੀ ਤੰਦਰੁਸਤ ਹੋਣ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ: ਪ੍ਰਧਾਨ ਮੰਤਰੀ @narendramodi"
“ఆంధ్రప్రదేశ్లోని శ్రీకాకుళంలోగల వెంకటేశ్వర స్వామి ఆలయంలో జరిగిన తొక్కిసలాట అత్యంత బాధాకరం. తమ సన్నిహితులను,కుటుంబసభ్యులను కోల్పోయిన వారికి ప్రగాఢ సంతాపం తెలియజేస్తున్నాను. గాయపడినవారు త్వరగా కోలుకోవాలని ప్రార్థిస్తున్నాను.
ప్రాణాలు కోల్పోయిన వారి బంధువులకు పీఎం ఎన్ ఆర్ ఎఫ్ ద్వారా రూ. 2 లక్షల ఎక్స్గ్రేషియా,గాయపడిన వారికి రూ. 50,000 మంజూరు చేస్తున్నాం: ప్రధాన మంత్రి @narendramodi”
************
MJPS/ST
ਐੱਮਜੇਪੀਐੱਸ/ਐੱਸਟੀ
(Release ID: 2185495)
Visitor Counter : 4
Read this release in:
Odia
,
English
,
Urdu
,
Marathi
,
हिन्दी
,
Bengali
,
Assamese
,
Gujarati
,
Tamil
,
Telugu
,
Kannada
,
Malayalam