ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਸ਼੍ਰੀ ਡਾ. ਐੱਲ. ਮੁਰੂਗਨ ਨੇ ਵਿਸ਼ੇਸ਼ ਅਭਿਆਨ 5.0 ਦੇ ਤਹਿਤ ਮੰਤਰਾਲੇ ਵੱਲੋਂ ਆਯੋਜਿਤ ਕੀਤੀਆਂ ਗਈਆਂ ਗਤੀਵਿਧੀਆਂ ਦਾ ਨਿਰੀਖਣ ਕਰਕੇ ਉਨ੍ਹਾਂ ਦੀ ਸਮੀਖਿਆ ਕੀਤੀ
प्रविष्टि तिथि:
31 OCT 2025 7:00PM by PIB Chandigarh
ਸੂਚਨਾ ਅਤੇ ਪ੍ਰਸਾਰਣ ਅਤੇ ਸੰਸਦੀ ਰਾਜ ਮੰਤਰੀ ਡਾ. ਐੱਲ. ਮੁਰੂਗਨ ਨੇ 30 ਅਕਤੂਬਰ, 2025 ਨੂੰ ਨਵੀਂ ਦਿੱਲੀ ਵਿਖੇ ਸ਼ਾਸਤਰੀ ਭਵਨ ਸਥਿਤ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਦਫ਼ਤਰਾਂ ਵਿੱਚ ਸਵੱਛਤਾ ਅਤੇ ਪੈਂਡਿੰਗ ਮਾਮਲਿਆਂ ਨੂੰ ਘੱਟ ਕਰਨ ‘ਤੇ ਵਿਸ਼ੇਸ਼ ਅਭਿਆਨ 5.0 ਦੀਆਂ ਗਤੀਵਿਧੀਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀ ਸਮੀਖਿਆ ਕੀਤੀ। ਇਸ ਮੌਕੇ ‘ਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਸ਼੍ਰੀ ਸੰਜੈ ਜਾਜੂ ਅਤੇ ਪੱਤਰ ਸੂਚਨਾ ਦਫ਼ਤਰ ਦੇ ਪ੍ਰਿੰਸੀਪਲ ਡਾਇਰੈਕਟਰ ਜਨਰਲ ਸ਼੍ਰੀ ਧੀਰੇਂਦਰ ਓਝਾ ਵੀ ਮੌਜੂਦ ਰਹੇ। ਇਸ ਦੌਰਾਨ ਮੰਤਰਾਲੇ ਦੇ ਵੱਖ-ਵੱਖ ਹਿੱਸਿਆਂ ਅਤੇ ਰਿਕਾਰਡ ਰੂਮ ਦਾ ਨਿਰੀਖਣ ਕਰਕੇ ਉਨ੍ਹਾਂ ਦੀ ਸਥਿਤੀ ਵਿੱਚ ਹੋਰ ਸੁਧਾਰ ਲਿਆਉਣ ਅਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਢੰਗ ਨਾਲ ਸੁਚਾਰੂ ਕਰਨ ਦੇ ਨਿਰਦੇਸ਼ ਦਿੱਤੇ ਗਏ।




ਇਸ ਤੋਂ ਇਲਾਵਾ ਮੰਤਰੀ ਨੇ 30 ਅਕਤੂਬਰ, 2025 ਨੂੰ ਨਵੀਂ ਦਿੱਲੀ ਦੇ ਮੰਡੀ ਹਾਊਸ ਸਥਿਤ ਦੂਰਦਰਸ਼ਨ ਭਵਨ ਵਿਖੇ ਸਵੱਛਤਾ ਅਤੇ ਪੈਂਡਿੰਗ ਮਾਮਲਿਆਂ ਨੂੰ ਘੱਟ ਕਰਨ ‘ਤੇ ਵਿਸ਼ੇਸ਼ ਅਭਿਆਨ 5.0 ਦੀਆਂ ਗਤੀਵਿਧੀਆਂ ਦਾ ਨਿਰੀਖਣ ਕਰਕੇ ਉਨ੍ਹਾਂ ਦੀ ਸਮੀਖਿਆ ਕੀਤੀ। ਇਸ ਮੌਕੇ ‘ਤੇ ਪ੍ਰਸਾਰ ਭਾਰਤੀ ਦੇ ਚੇਅਰਮੈਨ, ਸ਼੍ਰੀ ਨਵਨੀਤ ਕੁਮਾਰ ਸਹਿਗਲ, ਪ੍ਰਸਾਰ ਭਾਰਤੀ ਦੇ ਸੀਈਓ ਸ਼੍ਰੀ ਗੌਰਵ ਦ੍ਵਿਵੇਦੀ, ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੀਨੀਅਰ ਆਰਥਿਕ ਸਲਾਹਕਾਰ ਅਤੇ ਨੋਡਲ ਅਧਿਕਾਰੀ ਸ਼੍ਰੀ ਆਰ.ਕੇ ਜੇਨਾ ਅਤੇ ਪ੍ਰਸਾਰ ਭਾਰਤੀ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।




ਸੂਚਨਾ ਅਤੇ ਪ੍ਰਸਾਰਣ ਅਤੇ ਸੰਸਦੀ ਮਾਮਲੇ ਰਾਜ ਮੰਤਰੀ ਡਾ. ਐੱਲ ਮੁਰੂਗਨ ਨੇ 31 ਅਕਤੂਬਰ, 2025 ਨੂੰ ਨਵੀਂ ਦਿੱਲੀ ਸਥਿਤ ਆਕਾਸ਼ਵਾਣੀ ਭਵਨ ਵਿੱਚ ਸਵੱਛਤਾ ਅਤੇ ਪੈਂਡਿੰਗ ਮਾਮਲਿਆਂ ਨੂੰ ਘੱਟ ਕਰਨ ‘ਤੇ ਵਿਸ਼ੇਸ਼ ਅਭਿਆਨ 5.0 ਦੇ ਤਹਿਤ ਆਯੋਜਿਤ ਗਤੀਵਿਧੀਆਂ ਦਾ ਨਿਰੀਖਣ ਕਰਕੇ ਉਨ੍ਹਾਂ ਦੀ ਸਮੀਖਿਆ ਵੀ ਕੀਤੀ। ਇਸ ਮੌਕੇ ‘ਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੀਨੀਅਰ ਅਤੇ ਨੋਡਲ ਅਧਿਕਾਰੀ ਸ਼੍ਰੀ ਆਰ.ਕੇ. ਜੇਨਾ, ਆਕਾਸ਼ਵਾਣੀ ਦੇ ਡਾਇਰੈਕਟਰ ਜਨਰਲ, ਸ਼੍ਰੀ ਰਾਜੀਵ ਜੈਨ ਅਤੇ ਪ੍ਰਸਾਰ ਭਾਰਤੀ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।


****
ਧਰਮੇਂਦਰ ਤਿਵਾਰੀ/ ਨਵੀਨ ਸ੍ਰੀਜਿਤ/ਏਕੇ
(रिलीज़ आईडी: 2185868)
आगंतुक पटल : 18