ਘੱਟ ਗਿਣਤੀ ਮਾਮਲੇ ਮੰਤਰਾਲਾ
azadi ka amrit mahotsav

ਹੱਜ ਯਾਤਰੀਆਂ ਲਈ ਇੱਕ ਵੱਡੀ ਪ੍ਰਾਪਤੀ: ਨਵੀਂ ਮੁੰਬਈ ਵਿੱਚ ਜਲਦੀ ਹੀ ਇੱਕ ਨਵਾਂ ਹੱਜ ਹਾਊਸ ਬਣ ਕੇ ਤਿਆਰ ਹੋਵੇਗਾ


ਘੱਟ ਗਿਣਤੀ ਮਾਮਲੇ ਮੰਤਰਾਲੇ ਦੀ ਇਸ ਪਹਿਲ ਦਾ ਉਦੇਸ਼ ਹੱਜ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਅਤੇ ਘੱਟ ਗਿਣਤੀ ਭਾਈਚਾਰਿਆਂ ਲਈ ਸਹੂਲਤਾਂ ਨੂੰ ਉਤਸ਼ਾਹਿਤ ਕਰਨਾ ਹੈ

प्रविष्टि तिथि: 01 NOV 2025 7:23PM by PIB Chandigarh

ਨਵੀਂ ਮੁੰਬਈ ਦੇ ਖਾਰਘਰ ਵਿੱਚ ਇੱਕ ਨਵਾਂ ਹੱਜ ਹਾਊਸ ਜਲਦੀ ਹੀ ਬਣ ਕੇ ਤਿਆਰ ਹੋਵੇਗਾ। ਇਹ ਪ੍ਰੋਜੈਕਟ ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਹੱਜ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਹੱਜ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਵਿੱਚ ਇੱਕ ਵੱਡਾ ਕਦਮ ਹੈ।

ਘੱਟ ਗਿਣਤੀ ਮਾਮਲੇ ਮੰਤਰਾਲੇ ਦੇ ਸਕੱਤਰ ਡਾ. ਚੰਦਰ ਸ਼ੇਖਰ ਕੁਮਾਰ ਨੇ ਭਾਰਤੀ ਹੱਜ ਕਮੇਟੀ (ਐੱਚਸੀਓਆਈ) ਅਤੇ ਕੇਂਦਰੀ ਲੋਕ ਨਿਰਮਾਣ ਵਿਭਾਗ (ਸੀਪੀਡਬਲਿਊਡੀ) ਦੇ ਅਧਿਕਾਰੀਆਂ ਦੇ ਨਾਲ, ਖਾਰਘਰ ਵਿੱਚ ਨਵੇਂ ਹੱਜ ਹਾਊਸ ਲਈ ਪ੍ਰਸਤਾਵਿਤ ਜਗ੍ਹਾ ਦਾ ਦੌਰਾ ਕੀਤਾ।

    

ਆਪਣੇ ਦੌਰੇ ਦੌਰਾਨ, ਸਕੱਤਰ ਨੇ ਆਗਾਮੀ ਸਹੂਲਤ ਲਈ ਲੇਆਉਟ ਅਤੇ ਡਿਜ਼ਾਈਨ ਯੋਜਨਾ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨਾਲ ਪ੍ਰੋਜੈਕਟ ਦੇ ਲਾਗੂਕਰਨ ਦੀ ਸਮਾਂ-ਸੀਮਾ ਅਤੇ ਤਕਨੀਕੀ ਪਹਿਲੂਆਂ 'ਤੇ ਚਰਚਾ ਕੀਤੀ। ਇਸ ਦੌਰੇ ਦੌਰਾਨ ਸੰਪਰਕ, ਲੌਜਿਸਟਿਕਸ ਅਤੇ ਸਹੂਲਤਾਂ 'ਤੇ ਵੀ ਚਰਚਾ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਵੇਂ ਹੱਜ ਹਾਊਸ ਵਿੱਚ ਹੱਜ ਯਾਤਰੀਆਂ ਦੀਆਂ ਜ਼ਰੂਰਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕੀਤਾ ਜਾ ਸਕੇ ।

ਇਸ ਤੋਂ ਪਹਿਲਾਂ, ਸਕੱਤਰ ਨੇ ਮੁੰਬਈ ਵਿੱਚ ਹੱਜ ਕਮੇਟੀ ਆਫ਼ ਇੰਡੀਆ, ਕੇਂਦਰੀ ਲੋਕ ਨਿਰਮਾਣ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਆਗਾਮੀ ਹੱਜ 2026 ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਗਈ, ਜਿਸ ਵਿੱਚ ਮੁੰਬਈ ਸਥਿਤ ਹੱਜ ਹਾਊਸ ਦਾ ਢਾਂਚਾਗਤ ਔਡਿਟ ਅਤੇ ਸੁਧਾਰ ਸ਼ਾਮਲ ਸੀ। ਚਰਚਾ ਵਿੱਚ ਇਹ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ ਕਿ ਸਾਰੇ ਹਿਤਧਰਕਾਂ ਵਿਚਕਾਰ ਸੁਚਾਰੂ ਤਾਲਮੇਲ ਸਥਾਪਿਤ ਹੋਵੇ ਜਿਸ ਨਾਲ ਹੱਜ ਯਾਤਰੀਆਂ ਨੂੰ ਇੱਕ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਦਾ ਅਨੁਭਵ ਪ੍ਰਾਪਤ ਹੋ ਸਕੇ।

 ਮੀਟਿੰਗ ਵਿੱਚ ਕੁਝ ਘੱਟ ਗਿਣਤੀ ਭਲਾਈ ਸਕੀਮਾਂ, ਜਿਵੇਂ ਕਿ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ (ਪੀਐੱਮਜੇਵੀਕੇ) ਅਤੇ ਪ੍ਰਧਾਨ ਮੰਤਰੀ ਵਿਰਾਸਤ ਕਾ ਸੰਵਰਧਨ (ਪੀਐੱਮ ਵਿਕਾਸ) ਦੀ ਵੀ ਸਮੀਖਿਆ ਕੀਤੀ ਗਈ। ਸਕੱਤਰ ਨੇ ਸਮੇਂ ਸਿਰ ਲਾਗੂਕਰਨ, ਸਰੋਤਾਂ ਦੀ ਸਰਵੋਤਮ ਵਰਤੋਂ ਅਤੇ ਘੱਟ ਗਿਣਤੀ ਭਾਈਚਾਰਿਆਂ ਨੂੰ ਲਾਭ ਪਹੁੰਚਾਉਣ ਵਾਲੇ ਅਨੁਮਾਨ ਯੋਗ ਨਤੀਜਿਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਘੱਟ ਗਿਣਤੀ ਮਾਮਲੇ ਮੰਤਰਾਲਾ ਹੱਜ ਕਾਰਜਾਂ ਦੇ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕਾਰਜ ਨੂੰ ਜਾਰੀ ਰੱਖਦੇ ਹੋਏ ਦੇਸ਼ ਭਰ ਵਿੱਚ ਘੱਟ ਗਿਣਤੀ ਭਾਈਚਾਰਿਆਂ ਲਈ ਸਮਾਵੇਸ਼ੀ ਵਿਕਾਸ ਅਤੇ ਸਸ਼ਕਤੀਕਰਣ ਪਹਿਲਕਦਮੀਆਂ ਨੂੰ ਅੱਗੇ ਵਧਾ ਰਿਹਾ ਹੈ ।

****

ਐੱਸਐੱਸ/ਏਕੇ/ਏਕੇ 


(रिलीज़ आईडी: 2185871) आगंतुक पटल : 14
इस विज्ञप्ति को इन भाषाओं में पढ़ें: English , Urdu , हिन्दी , Malayalam