ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਰੰਗਾਰੇੱਡੀ ਜ਼ਿਲ੍ਹੇ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
03 NOV 2025 10:49AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਰੰਗਾਰੇੱਡੀ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ 'ਐੱਕਸ' 'ਤੇ ਪੋਸਟ ਕੀਤਾ:
"ਤੇਲੰਗਾਨਾ ਦੇ ਰੰਗਾਰੇੱਡੀ ਜ਼ਿਲ੍ਹੇ ਵਿੱਚ ਇੱਕ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੈ। ਇਸ ਔਖੇ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਮਿਲੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਮਿਲਣਗੇ: ਪ੍ਰਧਾਨ ਮੰਤਰੀ @narendramodi"
***********
ਐਮਜੇਪੀਐਸ/ਐਸਟੀ
(Release ID: 2185943)
ਵਿਜ਼ੀਟਰ ਕਾਊਂਟਰ : 25
Read this release in:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam