ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਰਿਆਣਾ ਦਿਵਸ 'ਤੇ ਵਧਾਈਆਂ ਦਿੱਤੀਆਂ
Posted On:
01 NOV 2025 9:20AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦਿਵਸ ਦੇ ਮੌਕੇ 'ਤੇ ਸੂਬੇ ਦੇ ਸਾਰੇ ਨਿਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰਿਆਣਾ ਹਮੇਸ਼ਾ ਆਪਣੇ ਕਿਸਾਨਾਂ ਦੀ ਅਣਥੱਕ ਮਿਹਨਤ, ਆਪਣੇ ਸੈਨਿਕਾਂ ਦੀ ਬੇਮਿਸਾਲ ਬਹਾਦਰੀ ਅਤੇ ਆਪਣੇ ਨੌਜਵਾਨਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਦੇਸ਼ ਲਈ ਪ੍ਰੇਰਨਾ ਸਰੋਤ ਰਿਹਾ ਹੈ। ਉਨ੍ਹਾਂ ਨੇ ਸੂਬੇ ਦੇ ਸਾਰੇ ਨਾਗਰਿਕਾਂ ਲਈ ਖ਼ੁਸ਼ੀ, ਖ਼ੁਸ਼ਹਾਲੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਹਰਿਆਣਾ ਵਿਕਾਸ ਦੇ ਰਾਹ 'ਤੇ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।
ਪ੍ਰਧਾਨ ਮੰਤਰੀ ਨੇ 'ਐੱਕਸ' 'ਤੇ ਲਿਖਿਆ;
"ਹਰਿਆਣਾ ਦਿਵਸ ਦੇ ਮੌਕੇ 'ਤੇ ਸੂਬੇ ਦੇ ਸਾਰੇ ਨਿਵਾਸੀਆਂ ਨੂੰ ਬਹੁਤ-ਬਹੁਤ ਵਧਾਈਆਂ। ਇਹ ਇਤਿਹਾਸਕ ਧਰਤੀ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਅਣਥੱਕ ਮਿਹਨਤ, ਸਾਡੇ ਸੈਨਿਕਾਂ ਦੀ ਬੇਮਿਸਾਲ ਬਹਾਦਰੀ ਅਤੇ ਸਾਡੇ ਨੌਜਵਾਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਪੂਰੇ ਦੇਸ਼ ਲਈ ਇੱਕ ਉਦਾਹਰਣ ਰਹੀ ਹੈ। ਇਸ ਸੂਬੇ ਦੇ ਤੇਜ਼ੀ ਨਾਲ ਤਰੱਕੀ ਦੇ ਰਾਹ 'ਤੇ ਅੱਗੇ ਵਧਣ ਦੇ ਇਸ ਖ਼ਾਸ ਮੌਕੇ 'ਤੇ, ਮੈਂ ਸਾਰਿਆਂ ਦੀ ਖ਼ੁਸ਼ੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹਾਂ।"
***
ਐਮਜੇਪੀਐਸ/ਐਸਟੀ
(Release ID: 2186173)
Visitor Counter : 8
Read this release in:
Odia
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam