ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ

प्रविष्टि तिथि: 02 NOV 2025 10:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕਰਨਾ ਇੱਕ ਅਧਿਆਤਮਕ ਅਨੁਭਵ ਸੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਹਨ।

ਸ਼੍ਰੀ ਮੋਦੀ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਬਹੁਤ ਡੂੰਘਾ ਸਬੰਧ ਹੈ, ਜਿਨ੍ਹਾਂ ਦੀ ਹਿੰਮਤ ਅਤੇ ਨਿਆਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।

ਪ੍ਰਧਾਨ ਮੰਤਰੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀਆਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕਰਨਾ ਇੱਕ ਅਧਿਆਤਮਕ ਅਨੁਭਵ ਸੀ। ਸਿੱਖ ਗੁਰੂਆਂ ਦੀਆਂ ਮਹਾਨ ਸਿੱਖਿਆਵਾਂ ਸਾਰੀ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਹਨ। ਇਸ ਗੁਰਦੁਆਰੇ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਬਹੁਤ ਡੂੰਘਾ ਸਬੰਧ ਹੈ, ਜਿਨ੍ਹਾਂ ਦੀ ਹਿੰਮਤ ਅਤੇ ਨਿਆਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।"

 “ਇੱਥੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀਆਂ ਕੁਝ ਝਲਕੀਆਂ ਹਨ।”

 

“ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕਰਨਾ ਬਹੁਤ ਹੀ ਅਧਿਆਤਮਕ ਅਨੁਭਵ ਸੀ। ਸਿੱਖ ਗੁਰੂਆਂ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਹਨ। ਇਸ ਗੁਰਦੁਆਰੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਹੁਤ ਨੇੜਲਾ ਸਬੰਧ ਹੈ, ਜਿਨ੍ਹਾਂ ਦੀ ਹਿੰਮਤ ਅਤੇ ਨਿਆਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।”

 

“ਪੇਸ਼ ਹਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀਆਂ ਕੁਝ ਝਲਕੀਆਂ”

 

"ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜੇ ਸਾਹਿਬ ਦੇ ਦਰਸ਼ਨ ਕੀਤੇ। ਉਹ ਦੈਵੀ ਗੁਰੂ ਚਰਨ ਯਾਤਰਾ ਤੋਂ ਬਾਅਦ ਪਟਨਾ ਆਏ ਹਨ, ਜਿਸ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸ਼ਾਮਲ ਹੋਏ ਸਨ। ਮੈਂ ਲੋਕਾਂ ਨੂੰ ਪਟਨਾ ਆਉਣ ਅਤੇ ਉਨ੍ਹਾਂ ਦੇ ਦਰਸ਼ਨ ਕਰਨ ਦੀ ਤਾਕੀਦ ਕਰਦਾ ਹਾਂ।"

 

“ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜੇ ਸਾਹਿਬ ਦੇ ਦਰਸ਼ਨ ਕੀਤੇ। ਉਹ ਦੈਵੀ ਗੁਰੂ ਚਰਨ ਯਾਤਰਾ ਤੋਂ ਬਾਅਦ ਪਟਨਾ ਆਏ ਹਨ, ਜਿਸ ਵਿੱਚ ਹਰ ਵਰਗ ਦੇ ਲੋਕ ਸ਼ਾਮਲ ਹੋਏ ਸਨ। ਲੋਕਾਂ ਨੂੰ ਪਟਨਾ ਆਉਣ ਅਤੇ ਉਨ੍ਹਾਂ ਦੇ ਦਰਸ਼ਨ ਕਰਨ ਦੀ ਤਾਕੀਦ ਹੈ।” 

 

 

******

 ਐੱਮਜੇਪੀਐੱਸ/ਐੱਸਟੀ


(रिलीज़ आईडी: 2186533) आगंतुक पटल : 34
इस विज्ञप्ति को इन भाषाओं में पढ़ें: Odia , English , Urdu , Marathi , हिन्दी , Bengali , Manipuri , Assamese , Gujarati , Telugu , Kannada , Malayalam