ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੀਨਤਮ ਕਿਯੂਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਦਾ ਸਵਾਗਤ ਕੀਤਾ
प्रविष्टि तिथि:
04 NOV 2025 9:22PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਇੱਕ ਦਹਾਕੇ ਦੌਰਾਨ ਕਿਯੂਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਦਾ ਸਵਾਗਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਖੋਜ ਅਤੇ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸਾਡੇ ਨੌਜਵਾਨਾਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸ਼੍ਰੀ ਮੋਦੀ ਨੇ ਕਿਹਾ, "ਅਸੀਂ ਦੇਸ਼ ਭਰ ਵਿੱਚ ਹੋਰ ਵਿੱਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਕੇ ਇਸ ਖੇਤਰ ਵਿੱਚ ਸੰਸਥਾਗਤ ਸਮਰੱਥਾ ਦਾ ਨਿਰਮਾਣ ਵੀ ਕਰ ਰਹੇ ਹਾਂ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:
"ਪਿਛਲੇ ਇੱਕ ਦਹਾਕੇ ਦੌਰਾਨ ਕਿਯੂਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਦੇਖ ਕੇ ਖ਼ੁਸ਼ੀ ਹੋਈ। ਸਾਡੀ ਸਰਕਾਰ ਖੋਜ ਅਤੇ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਦੇ ਹੋਏ, ਸਾਡੇ ਨੌਜਵਾਨਾਂ ਲਈ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅਸੀਂ ਭਾਰਤ ਭਰ ਵਿੱਚ ਹੋਰ ਜ਼ਿਆਦਾ ਵਿੱਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਕੇ ਇਸ ਖੇਤਰ ਵਿੱਚ ਸੰਸਥਾਗਤ ਸਮਰੱਥਾ ਦਾ ਨਿਰਮਾਣ ਵੀ ਰਹੇ ਹਾਂ।"
************
ਐੱਮਜੇਪੀਐੱਸ/ਵੀਜੇ
(रिलीज़ आईडी: 2186750)
आगंतुक पटल : 19
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Telugu
,
Kannada
,
Malayalam