ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 05 NOV 2025 10:26AM by PIB Chandigarh

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗ-ਦਰਸ਼ਨ ਕਰਦੇ ਰਹਿੰਦੇ ਹਨ। ਸ੍ਰੀ ਮੋਦੀ ਨੇ ਕਿਹਾ, "ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਸਬੰਧੀ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ।" 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗ-ਦਰਸ਼ਨ ਕਰਦੇ ਰਹਿੰਦੇ ਹਨ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਸਬੰਧੀ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਸ਼ੁਭਕਾਮਨਾਵਾਂ। ਉਨ੍ਹਾਂ ਦਾ ਦੈਵੀ ਪ੍ਰਕਾਸ਼ ਸਾਡੀ ਧਰਤੀ ਨੂੰ ਹਮੇਸ਼ਾ ਰੋਸ਼ਨ ਕਰਦਾ ਰਹੇ।"

 

"ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗਦਰਸ਼ਨ ਕਰਦਾ ਰਹਿੰਦਾ ਹੈ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਦਾ ਬ੍ਰਹਮ ਪ੍ਰਕਾਸ਼ ਸਾਡੇ ਗ੍ਰਹਿ ਨੂੰ ਹਮੇਸ਼ਾ ਲਈ ਰੌਸ਼ਨ ਕਰਦਾ ਰਹੇ।"

 

 

************

ਐੱਮਜੇਪੀਐੱਸ/ਵੀਜੇ


(रिलीज़ आईडी: 2186754) आगंतुक पटल : 21
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam